ਆਈ ਤਾਜ਼ਾ ਵੱਡੀ ਖਬਰ
ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਖੇਤਰ ਵਿੱਚ ਕਿਸਾਨਾਂ ਵੱਲੋਂ ਜਿੱਥੇ ਉਪ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਉਥੇ ਹੀ ਇਕ ਭਾਜਪਾ ਮੰਤਰੀ ਦੇ ਬੇਟੇ ਵੱਲੋਂ ਕਿਸਾਨਾਂ ਉੱਪਰ ਆਪਣੀ ਗੱਡੀ ਚੜ੍ਹਾ ਦਿੱਤੀ ਗਈ ਸੀ। ਜਿਸ ਵਿਚ 4 ਕਿਸਾਨਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ ਸਨ। ਇਸ ਘਟਨਾ ਦਾ ਸੇਕ ਅਜੇ ਠੰਡਾ ਵੀ ਨਹੀਂ ਹੋਇਆ ਕਿ ਆਏ ਦਿਨ ਹੀ ਅਜਿਹੀਆਂ ਬਹੁਤ ਸਾਰੀਆਂ ਹੋਰ ਘਟਨਾਵਾਂ ਵਾਪਰਣ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉੱਤਰ ਪ੍ਰਦੇਸ਼ ਵਿੱਚ ਵਾਪਰੀ ਇਸ ਘਟਨਾ ਦੇ ਦੋਸ਼ੀਆਂ ਨੂੰ ਅਜੇ ਤੱਕ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਹੁਣ ਲਖੀਮਪੁਰ ਤੋਂ ਬਾਅਦ ਇੱਥੇ ਵੀ ਭਾਜਪਾ ਸੰਸਦ ਮੈਂਬਰ ਦੀ ਗੱਡੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਥੱਲੇ ਦੇਣ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਵਿੱਚ ਵਾਪਰੀ ਇਸ ਮੰਦਭਾਗੀ ਘਟਨਾ ਤੋਂ ਬਾਅਦ ਹੁਣ ਹਰਿਆਣਾ ਦੇ ਵਿੱਚ ਵੀ ਅਜਿਹੀ ਹੀ ਮੰਦਭਾਗੀ ਘਟਨਾ ਨਰਾਇਣਗੜ੍ਹ ਵਿੱਚ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਭਾਜਪਾ ਸੰਸਦ ਦੀ ਕਾਰ ਵੱਲ ਕੁਝ ਪ੍ਰਦਰਸ਼ਨਕਾਰੀਆਂ ਉੱਪਰ ਅਜਿਹੀ ਕਾਰਵਾਈ ਕੀਤੀ ਗਈ ਹੈ। ਜਿੱਥੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉਪਰ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਜਿਸ ਵਿੱਚ ਇੱਕ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ।
ਜਿਸ ਜ਼ਖਮੀ ਹੋਏ ਕਿਸਾਨ ਦੀ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਦਾਖਲ ਕਰਾਇਆ ਗਿਆ ਹੈ। ਇਸ ਹਾਦਸੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਇਕਠੇ ਹੋ ਕੇ ਇਸ ਕੁਰਕਸ਼ੇਤਰ ਤੋਂ ਭਾਜਪਾ ਦੇ ਸੰਸਦ ਮੈਂਬਰ ਨਾਇਬ ਸੈਣੀ ਅਤੇ ਨਰਾਇਣਗੜ੍ਹ ਤੋਂ ਭਾਜਪਾ ਵਿਧਾਇਕ ਸੰਦੀਪ ਸਿੰਘ ਦਾ ਵਿਰੋਧ ਕੀਤਾ ਗਿਆ ਹੈ।
ਜਿੱਥੇ ਇਕ ਭਾਜਪਾ ਨੇਤਾ ਦੀ ਕਾਰ ਥੱਲੇ ਆ ਕੇ ਇੱਕ ਕਿਸਾਨ ਨੂੰ ਕੁਚਲ ਦਿੱਤਾ ਗਿਆ ਹੈ ਉਥੇ ਹੀ ਇਸ ਘਟਨਾ ਨੂੰ ਲੈ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਉਂਕਿ ਪਹਿਲਾਂ ਯੂ ਪੀ ਵਿਚ ਵੀ ਅਜਿਹੀ ਘਟਨਾ ਵਾਪਰਨ ਕਾਰਨ ਚਾਰ ਕਿਸਾਨਾਂ ਦੀ ਮੌਤ ਹੋ ਚੁਕੀ ਹੈ। ਜਿੱਥੇ ਭਾਜਪਾ ਵਿਧਾਇਕ ਦੇ ਪੁੱਤਰ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਸੀ। ਜਿਸ ਕਾਰਨ ਕਿਸਾਨਾਂ ਵੱਲੋਂ ਵਿਰੋਧ ਵਿੱਚ ਕਾਫੀ ਹੰਗਾਮਾ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …