ਆਈ ਤਾਜ਼ਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਿੱਥੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਲਗਾਤਾਰ ਕੀਤਾ ਜਾ ਰਿਹਾ ਹੈ। ਉਥੇ ਹੀ ਭਾਜਪਾ ਦੇ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਘਰਾਣਿਆਂ ਦਾ ਵੀ ਲਗਾਤਾਰ ਬਾਈਕਾਟ ਕੀਤਾ ਗਿਆ । ਕਿਉਂਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਿਆ ਗਿਆ ਹੈ। ਕਿਸਾਨਾਂ ਨੇ ਕਿਹਾ ਹੈ ਕਿ ਇਹ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦੇ ਜ਼ਰੀਏ ਕਾਰਪੋਰੇਟ ਘਰਾਣਿਆਂ ਨੂੰ ਵਧੇਰੇ ਫਾਇਦਾ ਹੋਵੇਗਾ।
ਹੁਣ ਕਿਸਾਨੀ ਸੰਘਰਸ਼ ਦੇ ਚੱਲਦੇ ਹੋਏ ਮੁਕੇਸ਼ ਅੰਬਾਨੀ ਦੇ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਘਰਾਣਿਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਜੀਊ ਕੰਪਨੀ ਦਾ ਵਿਰੋਧ ਵੀ ਕੀਤਾ ਗਿਆ ਸੀ ਅਤੇ ਰਿਲਾਇੰਸ ਦੇ ਪੇਟ੍ਰੋਲ ਪੰਪ ਅਤੇ ਮਾਲਜ਼ ਵੀ ਬੰਦ ਕਰ ਕੇ ਧਰਨੇ ਪ੍ਰਦਰਸ਼ਨ ਕੀਤੇ ਗਏ। ਜਿਸ ਕਾਰਨ ਮੁਕੇਸ਼ ਅੰਬਾਨੀ ਨੂੰ ਬਹੁਤ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਸੀ।
ਉੱਥੇ ਹੀ ਹੁਣ ਅਮੀਰਾਂ ਦੇ ਸੂਚੀ ਵਿੱਚ ਮੁਕੇਸ਼ ਅੰਬਾਨੀ ਲਗਾਤਾਰ 14 ਵੀਂ ਵਾਰ 2021 ਦੇ ਸਭ ਤੋਂ ਅਮੀਰ ਭਾਰਤੀਆਂ ਦੀ ਸੂਚੀ ‘ਚ ਪਹਿਲੇ ਸਥਾਨ ‘ਤੇ ਬਣੇ ਹੋਏ ਹਨ। ਜਿੱਥੇ ਮੁਕੇਸ਼ ਅੰਬਾਨੀ ਦੀ ਕੰਪਨੀ ਪਹਿਲੇ ਨੰਬਰ ਉੱਤੇ ਬਣੀ ਹੋਈ ਹੈ ਉਥੇ ਹੀ ਦੂਜੇ ਨੰਬਰ ਉੱਪਰ ਆਪਣਾ ਦਬਦਬਾ ਕਾਇਮ ਰੱਖਣ ਵਿਚ ਅਡਾਨੀ ਗਰੁੱਪ ਵੀ ਕਾਮਯਾਬ ਰਿਹਾ ਹੈ। ਜਿੱਥੇ ਮੁਕੇਸ਼ ਅੰਬਾਨੀ ‘ਫੋਰਬਸ ਇੰਡੀਆ ਵਿੱਚ ਕਿਸਾਨੀ ਸੰਘਰਸ਼ ਦੇ ਦੌਰਾਨ ਵੀ ਅਮੀਰ ਸੂਚੀ 2021’ਚ ਪਹਿਲੇ ਸਥਾਨ ‘ਤੇ ਚੱਲ ਰਹੀ ਹੈ ।
ਜਿੱਥੇ ਉਨ੍ਹਾਂ ਦੀ ਪਿਛਲੇ ਸਾਲ ਕੁੱਲ ਸੰਪਤੀ 88.7 ਅਰਬ ਡਾਲਰ ਸੀ। ਉੱਥੇ ਹੀ ਹੁਣ ਉਨ੍ਹਾਂ ਦੀ ਕੁੱਲ ਸੰਪਤੀ 92.7 ਅਰਬ ਡਾਲਰ ਹੈ। ਮੁਕੇਸ਼ ਅੰਬਾਨੀ ਨੂੰ ਏਸ਼ੀਆ ਦੇ ਵੀ ਸਭ ਤੋਂ ਅਮੀਰ ਵਿਅਕਤੀਆਂ ਵਿੱਚ ਅੱਗੇ ਰੱਖਿਆ ਗਿਆ ਹੈ। ਉੱਥੇ ਹੀ ਫੋਰਬਸ ਦੀ ਇਸ ਵੱਕਾਰੀ ਸੂਚੀ ਵਿਚ ਮੁਕੇਸ਼ ਅੰਬਾਨੀ 14 ਵੀਂ ਵਾਰ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਮੁਕੇਸ਼ ਅੰਬਾਨੀ ਵੱਲੋਂ ਕਿਸਾਨੀ ਸੰਘਰਸ਼ ਅਤੇ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਵੀ ਆਪਣੇ ਰੁਤਬੇ ਨੂੰ ਕਾਇਮ ਰੱਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …