ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਵਿੱਚ ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਜਿਸ ਸਦਕਾ ਕਰੋਨਾ ਦੇ ਪ੍ਰ-ਭਾ-ਵ ਨੂੰ ਰੋਕਿਆ ਜਾ ਸਕੇ। ਉਥੇ ਹੀ ਭਾਰਤ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਅਤੇ ਡੈਲਟਾ ਵੇਰੀਏਟ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਹਵਾਈ ਉਡਾਨਾਂ ਨੂੰ ਬਹਾਲ ਕੀਤਾ ਗਿਆ ਹੈ। ਕਰੋਨਾ ਕਾਰਨ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਸਨ ਜਿਨ੍ਹਾਂ ਵੱਲੋਂ ਹੁਣ ਮੁੜ ਪੈਰਾਂ-ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਹੁਣ ਆਸਟ੍ਰੇਲੀਆ ਤੋਂ ਭਾਰਤ ਵਾਲ਼ਿਆਂ ਲਈ ਇੱਕ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਸ਼ੁਰੂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਰੋਨਾ ਕੇਸਾਂ ਵਿੱਚ ਆਈ ਕਮੀ ਤੋਂ ਬਾਅਦ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਹੈ। ਉੱਥੇ ਹੀ ਹੁਣ ਅਸਟ੍ਰੇਲੀਆਂ ਦੀਆ ਦੋ ਯੂਨੀਵਰਸਿਟੀਆਂ ਵੱਲੋਂ ਭਾਰਤੀ ਮੂਲ ਦੇ ਲੋਕਾਂ ਦੇ ਆਸਟ੍ਰੇਲੀਆ ਵਿਚਾਲੇ ਵੱਖ-ਵੱਖ ਤਜਰਬਿਆਂ ਨੂੰ ਜਾਨਣ ਦੀ ਯੋਜਨਾ ਬਣਾਏ ਜਾਣ ਵਾਸਤੇ ਆਨਲਾਈਨ ਸਰਵੇਖਣ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਆਸਟ੍ਰੇਲੀਆ ਦੀਆਂ ਤੋਂ ਨਾਮਵਰ ਯੂਨੀਵਰਸਿਟੀਆਂ ਵੈਸਟਰਨ ਅਤੇ ਨੈਸ਼ਨਲ ,ਆਸਟ੍ਰੇਲੀਆ ਵੱਲੋਂ ਇਕ ਆਨਲਾਈਨ ਸਰਵੇਖਣ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਜਿਸ ਵਿਚ ਭਵਿੱਖ ਵਿਚ ਭਾਰਤੀ ਮੂਲ ਦੇ ਪਰਵਾਸੀਆਂ ਵਿਚਾਲੇ ਤਜ਼ਰਬਿਆਂ ਨੂੰ ਸਾਂਝਾ ਕੀਤੇ ਜਾਣ ਦੀ ਯੋਜਨਾ ਹੈ। ਜਿਸ ਵਿਚ ਭਾਰਤੀ ਮੂਲ ਦੇ ਲੋਕਾਂ ਬਾਰੇ ਜਾਣਕਾਰੀ ਨੂੰ ਲੈ ਕੇ ਵੀ ਕੇ ਭਵਿੱਖ ਵਿੱਚ ਯੋਜਨਾਵਾਂ ਉਲੀਕੀਆਂ ਜਾ ਸਕਦੀਆਂ ਹਨ। ਜਿੱਥੇ ਆਸਟ੍ਰੇਲੀਆ ਨੈਸ਼ਨਲ ਯੂਨੀਵਰਸਿਟੀ ਦੀ ਡਾਕਟਰ ਅੰਮ੍ਰਿਤਾ ਮੱਲੀ ਵੱਲੋਂ ,ਅਤੇ ਯੂਨੀਵਰਸਿਟੀ ਆਫ ਵੈਸਟਰਨ ਆਸਟਰੇਲੀਆ ਦੇ ਡਾਕਟਰ ਅਲੈਗਜੈਂਡਰ ਵੱਲੋਂ ਅਸਟਰੇਲੀਆ ਵਿੱਚ ਵੱਸਦੇ ਭਾਰਤੀ ਮੂਲ ਦੇ ਲੋਕਾਂ ਦੇ ਵੱਖ ਵੱਖ ਤਜ਼ਰਬਿਆਂ ਨੂੰ ਜਾਨਣ ਦੀ ਕੋਸ਼ਿਸ਼ ਕੀਤੀ ਗਈ ਹੈ।
ਉਥੇ ਹੀ ਲੋਕਾਂ ਨੂੰ ਕਰੋਨਾ ਦੌਰਾਨ ਦਰਪੇਸ਼ ਆਈਆਂ ਚੁਣੌਤੀਆਂ ਬਾਰੇ ਵੀ ਜ਼ਿਕਰ ਕੀਤਾ ਜਾਵੇਗਾ। ਉਹਨਾਂ ਲੋਕਾਂ ਦੇ ਤਜਰਬਿਆਂ ਨੂੰ ਵੀ ਸਾਂਝਾ ਕੀਤਾ ਜਾਵੇਗਾ ਜੋ ਭਾਰਤ ਤੋਂ ਆਸਟ੍ਰੇਲੀਆ ਸਿੱਧੇ ਤੇ ਅਸਿੱਧੇ ਤੌਰ ਤੇ ਆਏ ਹਨ। ਜਿਨ੍ਹਾਂ ਵਿੱਚ ਉਨ੍ਹਾਂ ਵੱਲੋਂ ਠੋਸ ਜਾਣਕਾਰੀ ਦਿੱਤੀ ਜਾਵੇਗੀ ਕਿ ਉਹ ਕਿਸ ਤਰ੍ਹਾਂ ਆਸਟ੍ਰੇਲੀਆ ਪਹੁੰਚੇ ਹਨ। ਹੁਣ ਭਾਰਤੀ ਮੂਲ ਦੇ ਪਰਵਾਸੀਆਂ ਬਾਰੇ ਵਿਸ਼ੇਸ਼ ਸਰਵੇਖਣ ਆਸਟ੍ਰੇਲੀਆ ਵੱਲੋਂ ਸ਼ੁਰੂ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …