ਆਈ ਤਾਜ਼ਾ ਵੱਡੀ ਖਬਰ
ਕਿਸਾਨਾਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਉਸ ਸਮੇਂ ਵਾਧਾ ਹੋਇਆ ਸੀ ਜਦੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਉਪ ਮੁੱਖ ਮੰਤਰੀ ਦਾ ਕਾਲੇ ਝੰਡੇ ਵਿਖਾ ਕੇ ਵਿਰੋਧ ਕਰ ਰਹੇ ਕਿਸਾਨਾਂ ਉਪਰ ਇਕ ਭਾਜਪਾ ਮੰਤਰੀ ਦੇ ਬੇਟੇ ਵੱਲੋਂ ਕਾਰ ਚੜ੍ਹਾ ਦਿੱਤੀ ਗਈ ਸੀ ਜਿਸ ਕਾਰਨ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਵਾਪਰੇ ਇਸ ਹਾਦਸੇ ਨੇ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ। ਅਰੋਪੀਆ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਲਖੀਮਪੁਰ ਖੀਰੀ ਵਿਚ ਭੁੱਖ ਹੜਤਾਲ ਤੇ ਬੈਠੇ ਹੋਏ ਨਵਜੋਤ ਸਿੰਘ ਸਿੱਧੂ ਬਾਰੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ।
ਪੰਜਾਬ ਦੇ ਕਾਂਗਰਸ ਦੇ ਵਿਧਾਇਕਾਂ ਵੱਲੋਂ ਜਿੱਥੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ ਉਥੇ ਹੀ ਨਵਜੋਤ ਸਿੱਧੂ ਇਸ ਹਾਦਸੇ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲੇ ਸਨ ਅਤੇ ਉਥੇ ਹੀ ਉਹ ਭੁੱਖ ਹੜਤਾਲ ਤੇ ਬੈਠੇ ਸਨ ਅਤੇ ਨਾਲ ਹੀ ਉਨ੍ਹਾਂ ਮੌਨਵਰਤ ਵੀ ਧਾਰਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਹ ਇਸੇ ਤਰਾਂ ਭੁੱਖ ਹੜਤਾਲ ਤੇ ਬੈਠੇ ਰਹਿਣਗੇ। ਪੁਲਸ ਵੱਲੋਂ ਅਜੇ ਮਿਸ਼ਰਾ ਦੇ ਬੇਟੇ ਅਸੀਸ਼ ਮਿਸ਼ਰਾ ਨੂੰ ਪੁਲਿਸ ਸਟੇਸ਼ਨ ਵਿਚ ਪੇਸ਼ ਹੋਣ ਲਈ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਇਆ।
ਉਥੇ ਹੀ ਪੁਲਿਸ ਵੱਲੋਂ ਉਨ੍ਹਾਂ ਦੇ ਦੋ ਕਰੀਬੀ ਰਿਸ਼ਤੇਦਾਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਭੁੱਖ ਹੜਤਾਲ ਤੇ ਬੈਠਣ ਤੋਂ ਪਹਿਲਾਂ ਕਿਹਾ ਸੀ ਕਿ ਮੈਂ ਇਥੇ ਉਸ ਸਮੇਂ ਤਕ ਬੈਠਾ ਹਾਂ, ਜਦੋਂ ਤੱਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਹ ਪੱਤਰਕਾਰ ਰਮਨ ਕੱਸ਼ਯਪ ਦੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਹੀ ਭੁੱਖ ਹੜਤਾਲ ਤੇ ਬੈਠੇ ਹੋਏ ਸਨ ਅਤੇ ਮੋਨ ਧਾਰਨ ਕਰ ਲਿਆ। ਉਹਨਾਂ ਕਿਹਾ ਸੀ ਕੇ ਮੈਂ ਚੁੱਪ ਹਾਂ ਤੇ ਕਿਸੇ ਨਾਲ ਕੋਈ ਗੱਲਬਾਤ ਨਹੀਂ ਕਰਾਂਗਾ। ਇਸ ਪੱਤਰਕਾਰ ਰਮਨ ਦੀ ਵੀ ਇਸ ਹਾਦਸੇ ਵਿੱਚ ਮੌਤ ਹੋ ਗਈ ਸੀ।
ਵੀਰਵਾਰ ਨੂੰ ਨਵਜੋਤ ਸਿੱਧੂ ਸਮੇਤ ਕਈ ਕਾਂਗਰਸੀ ਨੇਤਾ ਪੰਜਾਬ ਤੋਂ ਚੱਲੇ ਸਨ ਅਤੇ ਉਨ੍ਹਾਂ ਨੂੰ ਸਹਾਰਨਪੁਰ ਵਿੱਚ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ। ਜਿਸ ਪਿੱਛੋਂ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਅੱਗੇ ਲਖੀਮਪੁਰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਨਵਜੋਤ ਸਿੱਧੂ ਵੱਲੋਂ ਜਿਥੇ ਮੌਨ ਧਾਰਨ ਕੀਤਾ ਗਿਆ ਹੈ ਉਥੇ ਹੀ ਪੁੱਛੇ ਗਏ ਸਵਾਲਾਂ ਦਾ ਜਵਾਬ ਉਹਨਾਂ ਵੱਲੋਂ ਲਿਖ ਕੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ਅਤੇ ਮੋਨ ਧਾਰਨ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …