ਆਈ ਤਾਜ਼ਾ ਵੱਡੀ ਖਬਰ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੀ ਬਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪੀ ਗਈ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਸਰਕਾਰ ਦੇ ਵਿਰੋਧ ਵਿੱਚ ਆਏ ਦਿਨ ਹੀ ਚੱਕਾ ਜਾਮ ਕੀਤਾ ਜਾਂਦਾ ਰਹਿੰਦਾ ਹੈ, ਉਥੇ ਹੀ ਦੂਜੇ ਪਾਸੇ ਜਿਹੇ ਹੋਰ ਵੀ ਬਹੁਤ ਸਾਰੇ ਮਾਮਲੇ ਹਨ, ਜਿਸ ਕਾਰਨ ਸਰਕਾਰ ਨੂੰ ਕਾਫੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ।
ਸਰਕਾਰ ਤੋਂ ਨਾਖ਼ੁਸ਼ ਸਰਕਾਰੀ ਕਰਮਚਾਰੀਆਂ ਵੱਲੋਂ ਸਮੇਂ ਸਮੇਂ ਤੇ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ, ਆਪਣੀਆਂ ਤਨਖਾਹਾਂ ਵਿੱਚ ਵਾਧਾ ਕਰਵਾਉਣ ਲਈ ਜਾਂ ਆਪਣੀਆਂ ਸੀਟਾਂ ਨੂੰ ਪੱਕੀਆਂ ਕਰਵਾਉਣ ਲਈ ਸਰਕਾਰ ਖ਼ਿਲਾਫ਼ ਮੋਰਚਾਬੰਦੀ ਕੀਤੀ ਜਾਂਦੀ ਰਹਿੰਦੀ ਹੈ ਅਤੇ ਧਰਨੇ ਦਿੱਤੇ ਜਾਂਦੇ ਹਨ। ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਲਈ ਕਾਫੀ ਅਧਿਆਪਕ ਭਰਤੀ ਕੀਤੇ ਗਏ ਹਨ, ਜਿਨ੍ਹਾਂ ਨੂੰ ਅਜੇ ਤਕ ਪੱਕਾ ਨਹੀਂ ਕੀਤਾ ਗਿਆ। ਇਹ ਸਭ ਕੱਚੇ ਅਧਿਆਪਕ ਆਪਣੀਆਂ ਨੌਕਰੀਆਂ ਗਵਾਉਣ ਨੂੰ ਲੈ ਕੇ ਕਾਫ਼ੀ ਚਿੰਤਾ ਵਿੱਚ ਰਹਿੰਦੇ ਹਨ।
ਇਸ ਸਬੰਧੀ ਇੱਕ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ, ਜਿਸ ਦੇ ਅਨੁਸਾਰ ਕੁਲਦੀਪ ਸਿੰਘ ਬੱਡੂਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਮੁਹਾਲੀ ਵਿੱਚ 118 ਦਿਨਾਂ ਤੋਂ ਧਰਨਾ ਲਗਾ ਕੇ ਬੈਠੇ ਆਰਥਿਕ ਸ਼ੋਸ਼ਣ ਦਾ ਸ਼ਿਕਾਰ ਅਧਿਆਪਕ ਕਾਫੀ ਅੱਕੇ ਹੋਏ ਹਨ ਅਤੇ ਕੁਝ ਵੀ ਕਰਨ ਨੂੰ ਤਿਆਰ ਬੈਠੇ ਹਨ। ਉਨ੍ਹਾਂ ਐਲਾਨ ਕੀਤਾ ਹੈ ਕਿ ਇਸ ਸਮੇਂ ਪੰਜਾਬ ਭਰ ਦੇ ਕੱਚੇ ਅਧਿਆਪਕ ਸਿਰ ਤੇ ਕੱਫਨ ਬੰਨ੍ਹ ਕੇ ਆਉਣ ਅਤੇ ਆਪਣੀਆਂ ਮੰਗਾਂ ਦਾ ਪੁਖਤਾ ਹੱਲ ਕਰਵਾ ਕੇ ਹੀ ਵਾਪਸ ਪਰਤਣਗੇ।
ਕੱਚੇ ਅਧਿਆਪਕਾਂ ਵੱਲੋਂ ਮੰਗਾਂ ਕੀਤੀਆਂ ਜਾ ਰਹੀਆਂ ਹਨ ਕਿ ਪੇਪਰ ਨੂੰ ਲੈ ਕੇ ਨਿਯੁਕਤੀ ਪੱਤਰ ਜਾਰੀ ਕੀਤੇ ਜਾਣ ਕਿਉਂਕਿ ਤਿੰਨ ਮਹੀਨੇ ਬੀਤਣ ਉਪਰੰਤ ਕੀਤੇ ਗਏ ਵਾਅਦੇ 7 ਜੁਲਾਈ ਤੋਂ ਬਾਅਦ ਵੀ ਪੂਰੀ ਤਰ੍ਹਾਂ ਨਹੀਂ ਕੀਤੀ ਗਈ ਅਤੇ ਪੇਪਰ ਦੀ ਤਾਰੀਖ ਜਲਦੀ ਹੀ ਜਾਰੀ ਕੀਤੀ ਜਾਵੇ। ਕੱਚੇ ਅਧਿਆਪਕ ਯੂਨੀਅਨ ਵੱਲੋਂ ਦੁਸਿਹਰੇ ਵਾਲੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਉਹਨਾਂ ਦੀਆਂ ਮੰਗਾਂ ਮੰਨਣ ਲਈ ਸਰਕਾਰ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …