ਆਈ ਤਾਜ਼ਾ ਵੱਡੀ ਖਬਰ
ਜਿੱਥੇ ਬੀਤੇ ਕੁਝ ਦਿਨਾਂ ਤੋਂ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚੀ ਹੋਈ ਹੈ । ਲਗਾਤਾਰ ਹੀ ਸਿਆਸੀ ਪਾਰਟੀਆਂ ਇੱਕ ਦੂਜੇ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਦੇ ਵਿੱਚ ਲੱਗੀਆਂ ਹੋਈਆਂ ਹਨ , ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇਡ਼ੇ ਆ ਚੁੱਕੀਆਂ ਹਨ । ਇਸ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਪਾਰਟੀ ਦੇ ਵਿੱਚ ਵੀ ਕਈ ਵੱਡੇ ਧਮਾਕੇ ਹੋਏ । ਜਿੱਥੇ ਕੈਪਟਨ ਅਮਰਿੰਦਰ ਸਿੰਘ ਤੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਜਿਸ ਤੋਂ ਬਾਅਦ ਕਾਂਗਰਸ ਹਾਈਕਮਾਨ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨਿਆ ਗਿਆ । ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਕੇ ਕਾਰਜ ਕਰਨੇ ਸ਼ੁਰੂ ਕਰ ਦਿੱਤੇ ਹਨ । ਹੁਣ ਤਕ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕਈ ਵੱਡੇ ਵੱਡੇ ਐਲਾਨ ਕਰ ਦਿੱਤੇ ਗਏ ਹਨ ।
ਉੱਥੇ ਹੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਨਾਲ ਵੀ ਮੁਲਾਕਾਤ ਜਾਰੀ ਹੈ । ਜਿੱਥੇ ਬੀਤੇ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਗਈ । ਉਥੇ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੱਜ ਚਰਨਜੀਤ ਸਿੰਘ ਚੰਨੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਮੁਲਾਕਾਤ ਕਰਨ ਦੀ ਉਨ੍ਹਾਂ ਦੇ ਸਿਸਵਾਂ ਫ਼ਾਰਮ ਵਿਚ ਆਪਣੇ ਪਰਿਵਾਰ ਸਮੇਤ ਪਹੁੰਚ ਚੁੱਕੇ ਹਨ । ਜੀ ਹਾਂ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ ਉਨ੍ਹਾਂ ਦੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਕੈਪਟਨ ਨਾਲ ਮੁਲਾਕਾਤ ਕਾਰਨ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ ਹਨ।
ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਨਾਲ ਚਰਨਜੀਤ ਸਿੰਘ ਚੰਨੀ ਦੀ ਇਹ ਪਹਿਲੀ ਮੁਲਾਕਾਤ ਹੈ। ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਚੰਨੀ ਆਪਣੀ ਨੂੰਹ ਤੇ ਪੁੱਤਰ ਦੇ ਨਾਲ ਕੈਪਟਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਉਹ ਕੈਪਟਨ ਅਮਰਿੰਦਰ ਸਿੰਘ ਦਾ ਆਸ਼ੀਰਵਾਦ ਦਿਵਾਉਣ ਵਾਸਤੇ ਆਪਣੇ ਪੁੱਤਰ ਤੇ ਨੂੰਹ ਨੂੰ ਨਾਲ ਲੈ ਕੇ ਆਏ ਹਨ। ਜਿੱਥੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਈ ਪੰਜਾਬ ਦੇ ਮੁੱਦਿਆਂ ਤੇ ਵੀ ਗੱਲਬਾਤ ਕਰ ਸਕਦੇ ਹਨ ਅਜਿਹੀ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਦਿੱਤੀ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਕਾਟੋ ਕਲੇਸ਼ ਚੱਲ ਹੀ ਸੀ । ਇਸੇ ਕਾਟੋ ਕਲੇਸ਼ ਸਦਕਾ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਜਿਸ ਤੋਂ ਬਾਅਦ ਕੁਝ ਹੀ ਦਿਨ ਬੀਤਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਵੀ ਆਪਣੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ । ਹਾਲਾਂਕਿ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਹਾਈਕਮਾਨ ਦੇ ਵੱਲੋਂ ਮਨਜ਼ੂਰ ਨਹੀਂ ਕੀਤਾ ਗਿਆ । ਪਰ ਇਸੇ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਸਿੰਘ ਨੂੰ ਮਿਲਣ ਲਈ ਉਨ੍ਹਾਂ ਦੇ ਸਿਸਵਾਂ ਫ਼ਾਰਮ ਵਿਚ ਪਹੁੰਚ ਚੁੱਕੇ ਹਨ ਆਪਣੇ ਪਰਿਵਾਰ ਸਮੇਤ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …