Breaking News

ਪਿੰਡ ਵਾਲਿਆਂ ਨੇ ਜਦੋਂ ਖੋਲਿਆ ਕੁੰਡਾ ਤਾਂ ਉਡੇ ਸਾਰੇ ਪਿੰਡ ਦੇ ਹੋਸ਼ – ਪੰਜਾਬ ਚ ਇਥੇ ਵਾਪਰਿਆ ਇਹ ਭਿਆਨਕ ਖੌਫਨਾਕ ਕਾਂਡ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਕਰੋਨਾ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਕਿਉਂਕਿ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਕਾਰਨ ਘਰਾਂ ਦੇ ਗੁਜਾਰੇ ਕਰਨੇ ਵੀ ਮੁਸ਼ਕਿਲ ਹੋ ਗਏ ਸਨ। ਇਸ ਤੋਂ ਇਲਾਵਾ ਪੰਜਾਬ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਕਾਰਨ ਕਈ ਲੋਕਾਂ ਦੇ ਨਾਲ ਅਜਿਹਾ ਵਿਵਹਾਰ ਕੀਤਾ ਜਾਂਦਾ ਹੈ ਕਿ ਉਨ੍ਹਾਂ ਲੋਕਾਂ ਦੀ ਜਾਨ ਤੱਕ ਚਲੇ ਜਾਂਦੀ ਹੈ। ਇਸ ਦੁਨੀਆਂ ਤੋਂ ਜਾਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣ ਪਿੰਡ ਵਾਲਿਆਂ ਵੱਲੋਂ ਦਰਵਾਜ਼ਾ ਖੋਲ੍ਹ ਕੇ ਵੇਖਣ ਤੇ ਪਿੰਡ ਵਾਲਿਆਂ ਦੇ ਹੋਸ਼ ਉੱਡ ਗਏ ਹਨ ਜਿੱਥੇ ਅਜਿਹਾ ਖੌਫਨਾਕ ਭਿਆਨਕ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਬਰਨਾਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਉਪਲੀ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 19 ਸਾਲਾ ਲੜਕੇ ਦੀ ਲਾਸ਼ ਕਈ ਦਿਨਾਂ ਬਾਅਦ ਬਰਾਮਦ ਕੀਤੀ ਗਈ ਹੈ। ਇਸ ਪਿੰਡ ਦਾ 19 ਸਾਲਾਂ ਦਾ ਨੌਜਵਾਨ ਰਣਜੀਤ ਸਿੰਘ ਪੁੱਤਰ ਅਜੈਬ ਸਿੰਘ 2 ਅਕਤੂਬਰ ਤੋਂ ਲਾਪਤਾ ਸੀ ਜਿਸ ਦੀ ਭਾਲ ਕੀਤੀ ਜਾ ਰਹੀ ਸੀ। ਇਸ ਨੌਜਵਾਨ ਦੀ ਲਾਸ਼ ਪਿੰਡ ਦੇ ਹੀ ਇਕ ਮੋਟਰ ਤੇ ਬਣੇ ਹੋਏ ਕੋਠੇ ਤੇ ਅੰਦਰੋ ਗਲੀ ਸੜੀ ਹੋਈ ਹਾਲਤ ਵਿਚ ਲਾਸ਼ ਬਰਾਮਦ ਕੀਤੀ ਗਈ ਹੈ।

ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਕੁਝ ਲੋਕ ਅੱਜ ਚਾਰ ਵਜੇ ਦੇ ਕਰੀਬ ਉਸ ਮੋਟਰ ਦੇ ਕੋਲੋਂ ਲੰਘ ਰਹੇ ਸਨ। ਤਾਂ ਉਨ੍ਹਾਂ ਨੂੰ ਮੋਟਰ ਦੇ ਬਣੇ ਹੋਏ ਕਮਰੇ ਵਿੱਚੋਂ ਗਲੇ ਸੜੇ ਮਾਸ ਦੀ ਬਦਬੂ ਆਉਣ ਕਾਰਨ ਕੁਝ ਸ਼ੱਕ ਹੋਇਆ ਅਤੇ ਉਨ੍ਹਾਂ ਵੱਲੋਂ ਇਸ ਘਟਨਾ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਦਿੱਤੀ ਗਈ। ਪਿੰਡ ਵਾਸੀ ਜਦੋਂ ਉਸ ਜਗ੍ਹਾ ਗਏ ਤਾਂ ਵੇਖਿਆ ਕੇ ਉਸ ਨੌਜਵਾਨ ਦੀ ਲਾਸ਼ ਗਲੀ ਹੋਈ ਹਾਲਤ ਵਿੱਚ ਸੀ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਪੁਸ਼ਟੀ ਹੋਵੇਗੀ।

ਉਥੇ ਹੀ ਕੁਝ ਲੋਕਾਂ ਵੱਲੋਂ ਇਹ ਵੀ ਆਖਿਆ ਜਾ ਰਿਹਾ ਹੈ ਕਿ ਲੜਕੇ ਵੱਲੋਂ ਫਾਹਾ ਲਿਆ ਹੋ ਸਕਦਾ ਹੈ ਅਤੇ ਗਲ ਕੋਲੋਂ ਲਾਸ਼ ਸੜ ਜਾਣ ਕਾਰਨ ਸਿਰ ਅਤੇ ਧਾੜ ਵੱਖ ਹੋ ਗਏ ਹੋਣਗੇ। ਉੱਥੇ ਹੀ ਪੁਲੀਸ ਵੱਲੋਂ ਜਿੱਥੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਹਸਪਤਾਲ ਵਿਚ ਭੇਜਿਆ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …