ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਬੱਚਿਆਂ ਨਾਲ ਵਾਪਰਨ ਵਾਲੀਆ ਘਟਨਾਵਾਂ ਵਿੱਚ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਹੋਰ ਵੱਡੇ ਲੋਕ ਵੱਖ-ਵੱਖ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਉਥੇ ਹੀ ਬੱਚਿਆਂ ਨਾਲ ਵਾਪਰਨ ਵਾਲੀਆਂ ਘਟਨਾਵਾਂ ਵਿੱਚ ਵੀ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਬਹੁਤ ਸਾਰੇ ਬੱਚਿਆਂ ਦੀ ਜਾਨ ਚਲੀ ਜਾਂਦੀ ਹੈ। ਜਿੱਥੇ ਕੁਝ ਹਾਦਸੇ ਬੱਚਿਆਂ ਨਾਲ ਅਚਾਨਕ ਵਾਪਰ ਜਾਂਦੇ ਹਨ ਅਤੇ ਕੁਝ ਲੋਕਾਂ ਦੀ ਅਣਗਹਿਲੀ ਨਾਲ ਵਾਪਰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਪਰਿਵਾਰਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਮਾਸੂਮ ਬੱਚਿਆਂ ਦੀ ਮੌਤ ਹੋਣ ਨਾਲ ਬਹੁਤ ਸਾਰੇ ਪਰਿਵਾਰਾਂ ਵਿੱਚ ਮਾਪਿਆਂ ਨੂੰ ਗਹਿਰਾ ਸਦਮਾ ਪੁੱਜਾ ਹੈ ਅਤੇ ਉਨ੍ਹਾਂ ਦੇ ਪ੍ਰਵਾਰ ਵਿੱਚ ਬੱਚੇ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਕਾਰਨ ਬਹੁਤ ਸਾਰੇ ਮਾਪਿਆਂ ਦੇ ਦਿਲ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਪੈਦਾ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਚਾਰ ਦਿਨ ਪਹਿਲਾਂ ਦੱਬੇ ਹੋਏ ਬੱਚੇ ਦੀ ਲਾਸ਼ ਨੂੰ ਪੁਲੀਸ ਵੱਲੋਂ ਇਸ ਕਾਰਨ ਬਾਹਰ ਕੱਢਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਬੱਚੇ ਦੀ 4 ਦਿਨ ਪਹਿਲਾ ਛੋਟੀ ਨਦੀ ਵਿਚ ਤੈਰਦੀ ਹੋਈ ਲਾਸ਼ ਦਿਖਾਈ ਦਿਤੀ ਸੀ ਅਤੇ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਬੱਚੀ ਨੂੰ ਦਫਨਾ ਦਿੱਤਾ ਗਿਆ ਸੀ।
ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਐਸਡੀਐਮ ਵੱਲੋਂ ਲਾਗੂ ਕੀਤੇ ਗਏ ਹੁਕਮਾਂ ਦੇ ਅਨੁਸਾਰ ਥਾਣਾ ਕੋਤਵਾਲੀ ਦੇ ਐਸ ਐਚ ਓ ਅਤੇ ਤਹਿਸੀਲਦਾਰ ਦੀ ਨਿਗਰਾਨੀ ਹੇਠ ਚਾਰ ਦਿਨ ਪਹਿਲਾਂ ਦਫ਼ਨਾਏ ਹੋਏ ਸੱਤ ਸਾਲਾ ਬੱਚੇ ਅਮਨ ਦੀ ਲਾਸ਼ ਨੂੰ ਮੁੜ ਬਾਹਰ ਕੱਢਿਆ ਗਿਆ ਹੈ। ਜਿਸ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦਾ ਪੋ-ਸ-ਟ-ਮਾ-ਰ-ਟ-ਮ ਕੀਤਾ ਗਿਆ ਹੈ। ਹਸਪਤਾਲ ਵਿਚ ਡਾਕਟਰਾਂ ਦੇ ਬੋਰਡ ਵੱਲੋਂ ਇਹ ਪੋਸਟ ਮਾਰਟਮ ਬੱਚੇ ਦੇ ਮਾਤਾ-ਪਿਤਾ ਦੀ ਹਾਜ਼ਰੀ ਵਿੱਚ ਕੀਤਾ ਗਿਆ ਹੈ।
ਦੱਸਿਆ ਗਿਆ ਹੈ ਕਿ ਬੱਚਾ ਜਿਸ ਸਮੇਂ ਨਦੀ ਵਿੱਚ ਤੈਰਦਾ ਦਿਖਾਈ ਦਿੱਤਾ ਉਸ ਤੋਂ ਪਹਿਲਾਂ ਉਹ ਆਪਣੇ ਕੁਝ ਸਾਥੀਆਂ ਸਮੇਤ ਖੇਡ ਰਿਹਾ ਸੀ। ਉਥੇ ਹੀ ਇਸ ਘਟਨਾ ਲਈ ਠੇਕੇਦਾਰ ਦੀ ਅਣਗਹਿਲੀ ਦੱਸੀ ਜਾ ਰਹੀ ਹੈ। ਜਿਸ ਕਾਰਨ ਇਸ ਘਟਨਾ ਦਾ ਪਤਾ ਲਗਾਉਣ ਲਈ ਬੱਚੇ ਦਾ ਮੁੜ ਪੋਸਟਮਾਰਟਮ ਕੀਤਾ ਗਿਆ ਹੈ ਤਾਂ ਜੋ ਇਸ ਸਾਰੀ ਘਟਨਾ ਦਾ ਖੁਲਾਸਾ ਹੋ ਸਕੇ। ਇਸ ਮਾਮਲੇ ਵਿਚ ਅਜੇ ਤੱਕ ਪੁਲਸ ਵੱਲੋਂ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …