Breaking News

ਅਚਾਨਕ ਦਿੱਲ ਦਾ ਦੌਰਾ ਪੈਣ ਨਾਲ ਹੋਈ ਇੰਡੀਆ ਦੇ ਇਸ ਖਿਡਾਰੀ ਦੀ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿਚ ਸ਼ੁਰੂ ਹੋਣ ਵਾਲੀ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ ਹੈ। ਜਿੱਥੇ ਅਜੇ ਵੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਜਿਥੇ ਕੁਝ ਦੇਸ਼ਾਂ ਵੱਲੋਂ ਮੁੜ ਤੋਂ ਆਪਣੀਆਂ ਸਰਹੱਦਾਂ ਉਪਰ ਸ਼ਖਤੀ ਨੂੰ ਵਧਾਇਆ ਜਾ ਰਿਹਾ ਹੈ, ਕਰੋਨਾ ਤੋਂ ਇਲਾਵਾ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਇਨ੍ਹਾਂ ਹਾਦਸਿਆਂ ਵਿੱਚ ਬਹੁਤ ਸਾਰੇ ਇਹੋ ਜਿਹੇ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ ਗਈ ਹੈ।

ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਜਿਥੇ ਕਰੋਨਾ ਦੀ ਚਪੇਟ ਵਿਚ ਆਈਆਂ ਹਨ ਉਥੇ ਹੀ ਹਾਦਸਿਆਂ ਦਾ ਸ਼ਿਕਾਰ ਵੀ ਹੋ ਰਹੀਆਂ ਹਨ। ਕਈ ਸਖਸ਼ੀਅਤਾਂ ਅਜਿਹੀਆਂ ਬੀਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਸੀ। ਹੁਣ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇਸ ਖਿਡਾਰੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਵਿੱਚ ਹੁਣ 29 ਸਾਲਾ ਸੌਰਾਸ਼ਟਰ ਦੇ ਵਿਕਟਕੀਪਰ ਤੇ ਬੱਲੇਬਾਜ਼ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਬਰੋਟ ਨੇ ਸੌਰਾਸ਼ਟਰ ਲਈ ਰਣਜੀ ਟਰਾਫੀ 21,ਅਤੇ 20 ਦੇ 11 ਮੈਚ ,17 ਲਿਸਟ ਏ ਦੇ ਮੈਚ ਖੇਡੇ ਗਏ ਹਨ। ਤੇ ਉੱਥੇ ਹੀ ਉਨ੍ਹਾਂ ਵੱਲੋਂ ਹਰਿਆਣਾ ਅਤੇ ਸੌਰਾਸ਼ਟਰ ਲਈ ਖੇਡੇ ਗਏ ਪਹਿਲੇ ਦਰਜੇ ਦੇ 38 ਮੈਚਾਂ ਵਿੱਚ 1 ਸੈਂਕੜਾ ਅਤੇ 9 ਅਰਧ ਸੈਂਕੜਿਆਂ ਨਾਲ 1547 ਦੌੜਾਂ ਬਣਾਈਆਂ ਗਈਆਂ ਸਨ।

ਉੱਥੇ ਹੀ ਹੁਣ 29 ਸਾਲਾਂ ਦੇ ਇਸ ਬੱਲੇਬਾਜ਼ ਅਵੀ ਬਰੋਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉੱਥੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਸੌਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰੰਤ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਸ ਦੇ ਦਿਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ। ਖੇਡ ਜਗਤ ਦੀਆਂ ਵੱਖ ਵੱਖ ਸਖ਼ਸੀਅਤਾਂ ਵੱਲੋਂ ਉਸ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …