ਆਈ ਤਾਜ਼ਾ ਵੱਡੀ ਖਬਰ
ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੇ ਇਨ੍ਹਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਹੈ ਉਥੇ ਹੀ ਆਖਿਆ ਜਾ ਰਿਹਾ ਹੈ ਕਿ ਜਦੋਂ ਤਕ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ। ਉਸ ਸਮੇਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਹੋਰ ਤੇਜ਼ ਹੁੰਦਾ ਜਾਵੇਗਾ। ਇਸ ਕਿਸਾਨੀ ਸੰਘਰਸ਼ ਦੌਰਾਨ ਜਿੱਥੇ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉੱਥੇ ਹੀ ਬੀਤੇ ਦਿਨੀਂ ਉੱਤਰ ਪ੍ਰਦੇਸ਼ ਵਿੱਚ ਵਾਪਰੀ ਘਟਨਾ ਦੇ ਵਿੱਚ 4 ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ।
ਜਿਸ ਤੋਂ ਬਾਅਦ ਇਕ ਸਨ ਇਸ ਸੰਘਰਸ਼ ਵਿੱਚ ਫਿਰ ਤੋਂ ਤੇਜ਼ੀ ਵੇਖੀ ਜਾ ਰਹੀ ਹੈ। ਕਿਉਂਕਿ ਕਿਸਾਨਾਂ ਦੇ ਵਿਰੋਧ ਦੇ ਕਾਰਨ ਕਈ ਸੂਬਿਆਂ ਵਿੱਚ ਭਾਜਪਾ ਸਰਕਾਰ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਕੱਲ੍ਹ ਸਵੇਰ ਤੋਂ 10 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਲਈ ਕਿਸਾਨਾਂ ਵੱਲੋਂ ਇਹ ਐਲਾਨ ਕਰ ਦਿੱਤਾ ਗਿਆ ਹੈ। ਬੀਤੇ ਦਿਨੀਂ ਜਿੱਥੇ ਕਿਸਾਨਾਂ ਵੱਲੋਂ 18 ਅਕਤੂਬਰ ਨੂੰ ਰੇਲਵੇ ਟ੍ਰੈਕ ਤੇ ਟਰੇਨ ਨੂੰ ਰੋਕ ਕੇ ਪ੍ਰਦਰਸ਼ਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਹੁਣ ਸੰਜੁਕਤ ਕਿਸਾਨ ਮੋਰਚਾ ਵੱਲੋਂ ਜਾਣਕਾਰੀ ਜਾਰੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਦੇਸ਼ ਭਰ ਵਿਚ ਸਾਰੇ ਕਿਸਾਨਾਂ ਵੱਲੋਂ 18 ਅਕਤੂਬਰ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਪ੍ਰਦਰਸ਼ਨ ਕਰਦੇ ਹੋਏ ਸਾਰੇ ਰੇਲਵੇ ਟਰੈਕ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰੱਖੇ ਜਾਣਗੇ।
ਇਸ ਸਮੇਂ ਦੌਰਾਨ 6 ਘੰਟੇ ਦੇ ਲਈ ਗੱਡੀਆਂ ਦੀ ਆਵਾਜਾਈ ਨੂੰ ਪੂਰਨ ਰੂਪ ਵਿੱਚ ਬੰਦ ਰੱਖਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਐਲਾਨ ਕਰਦੇ ਹੋਏ ਅਗਲੇ ਪ੍ਰੋਗਰਾਮ ਬਾਰੇ ਵੀ ਦੱਸਿਆ ਗਿਆ ਹੈ, ਕਿਸ ਸੰਜੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਅਕਤੂਬਰ ਨੂੰ ਦੇਸ਼ ਭਰ ਦੇ ਸਾਰੇ ਕਿਸਾਨ ਸੰਗਠਨਾਂ ਨੂੰ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ ਜਿਥੇ ਮਹਾਰੈਲੀ ਵਿਚ ਐਲਾਨੇ ਪ੍ਰੋਗ੍ਰਾਮ ਦਾ ਆਯੋਜਨ ਕੀਤਾ ਜਾਵੇਗਾ।
ਇਸ ਬਾਰੇ ਗੱਲਬਾਤ ਕਰਦੇ ਹੋਏ ਬੀਕੇਯੂ ਦੇ ਸੂਬਾ ਪ੍ਰਧਾਨ ਕਰਮਾ ਸਿੰਘ ਪੱਡਾ ਵੱਲੋਂ ਵੀ ਸ਼ਨੀਵਾਰ ਨੂੰ ਜਾਣਕਾਰੀ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ 18 ਅਕਤੂਬਰ ਨੂੰ ਦੇਸ਼ ਭਰ ਦੇ ਕਿਸਾਨ ਆਪਣਾ ਰੋਸ ਪ੍ਰਦਰਸ਼ਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ-ਵੱਖ ਥਾਵਾਂ ਉਪਰ ਰੇਲ ਰੋਕ ਕੇ ਪ੍ਰਦਰਸ਼ਨ ਕਰਨਗੇ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ 68 ਜਗ੍ਹਾ ਤੇ 17 ਜ਼ਿਲਿਆਂ ਅੰਦਰ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲਿਆਂ ਨੂੰ ਸਾੜਿਆ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …