ਆਈ ਤਾਜ਼ਾ ਵੱਡੀ ਖਬਰ
ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿਥੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ,ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇੱਕ ਦੂਸਰੀ ਪਾਰਟੀ ਉਪਰ ਕਈ ਤਰ੍ਹਾਂ ਦੇ ਤੰਜ ਕੱਸੇ ਜਾ ਰਹੇ ਹਨ। ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਿਆਸਤ ਭਖੀ ਹੈ। ਪੰਜਾਬ ਵਿੱਚ ਜਿੱਥੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਆਪਣੀ-ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਤਰਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਈ ਅਜਿਹੇ ਮੁੱਦੇ ਵੀ ਸਾਹਮਣੇ ਆ ਰਹੇ ਹਨ ਜਿਸ ਕਾਰਨ ਸਿਆਸਤ ਵਿਚ ਕਾਫੀ ਕੁਝ ਵੇਖਿਆ ਜਾ ਰਿਹਾ ਹੈ।
ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਹੁਣ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ, ਜਿਸ ਦੀ ਚਾਰੇ ਪਾਸੇ ਚਰਚਾ ਹੋਈ ਹੈ। ਅਗਲੇ ਸਾਲ ਜਿਥੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਉਥੇ ਹੀ ਉੱਤਰ ਪ੍ਰਦੇਸ਼ ਦੇ ਵਿੱਚ ਵੀ ਇਹ ਚੋਣਾਂ ਹੋਣਗੀਆਂ। ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਉੱਤਰ ਪ੍ਰਦੇਸ਼ ਦੇ ਵਿੱਚ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵੱਲੋਂ ਯੂਪੀ ਵਿਚ ਮਹਿਲਾ ਉਮੀਦਵਾਰ ਖੜ੍ਹੇ ਕਰਨ ਦੀਆਂ ਖਬਰਾਂ ਸਾਹਮਣੇ ਆਉਣ ਨਾਲ ਸਿਆਸਤ ਵਿਚ ਕਾਫੀ ਹਲਚਲ ਪੈਦਾ ਹੋ ਗਈ ਹੈ।
ਉੱਥੇ ਹੀ ਕਾਂਗਰਸ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਤੰਜ ਕੱਸੇ ਗਏ ਹਨ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ me too ਦੇ ਦੋਸ਼ਾਂ ਦੇ ਮਾਮਲੇ ਨੂੰ ਹੱਲ ਕਰਨਾ ਚਾਹੀਦਾ ਹੈ। ਕਿਉਂਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ 2018 ਵਿਚ ਇੱਕ ਮਹਿਲਾ ਆਈ ਏ ਐਸ ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜੇ ਜਾਣ ਦਾ ਦੋਸ਼ ਲਗਾਇਆ ਗਿਆ ਸੀ।
ਜਿਸ ਦੀ ਜਾਂਚ ਕਰਵਾਏ ਜਾਣ ਲਈ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਵੀ ਰਾਜ ਸਰਕਾਰ ਨੂੰ ਅਪੀਲ ਕੀਤੀ ਗਈ ਸੀ। ਜਦ ਕਿ ਹੁਣ ਉਹ ਆਈ ਏ ਐਸ ਅਧਿਕਾਰੀ ਦਾ ਤਬਾਦਲਾ ਪੰਜਾਬ ਤੋਂ ਬਾਹਰ ਹੋ ਗਿਆ ਹੈ। ਉਸ ਸਮੇਂ ਉਸ ਅਧਿਕਾਰੀ ਵੱਲੋਂ ਕੋਈ ਵੀ ਸ਼ਿਕਾਇਤ ਨਹੀਂ ਕੀਤੀ ਗਈ ਸੀ ਅਤੇ ਆਪਸੀ ਸਹਿਮਤੀ ਦੇ ਨਾਲ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਸੀ,ਹਰਸਿਮਰਤ ਕੌਰ ਬਾਦਲ ਵੱਲੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਨੂੰ ਨਿਪਟਾਇਆ ਜਾਵੇ , ਇਸ ਮਾਮਲੇ ਦੀ ਪੂਰੀ ਤਰਾਂ ਜਾਂਚ ਹੋਣੀ ਚਾਹੀਦੀ ਹੈ, ਨਹੀਂ ਤਾਂ ਉਹ ਭੁੱਖ ਹੜਤਾਲ ਤੇ ਬੈਠਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …