ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਵਾਪਰਣ ਵਾਲੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਬਹੁਤੀਆਂ ਖਬਰਾਂ ਆਮ ਹੀ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਪੰਜਾਬ ਵਿੱਚ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਉਥੇ ਹੀ ਕਈ ਗੰਭੀਰ ਬਿਮਾਰੀਆਂ ਦੀ ਚਪੇਟ ਵਿੱਚ ਆਉਣ ਨਾਲ ਵੀ ਬਹੁਤ ਸਾਰੇ ਲੋਕ ਪ੍ਰ-ਭਾ-ਵਿ-ਤ ਹੋਏ ਹਨ। ਅਚਾਨਕ ਵਾਪਰਨ ਵਾਲੇ ਹਾਦਸਿਆਂ ਵਿੱਚ ਵੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ।
ਅਚਾਨਕ ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਬਹੁਤ ਸਾਰੇ ਲੋਕਾਂ ਦੀ ਜਿੰਦਗੀ ਨੂੰ ਤਬਾਹ ਕਰ ਦਿੰਦੀਆਂ ਹਨ। ਪੰਜਾਬ ਵਿਚ ਹੁਣ ਅੱਗ ਨੇ ਭਾਰੀ ਤਬਾਹੀ ਮਚਾਈ ਹੈ ਜਿਥੇ 200 ਪਰਵਾਰਾਂ ਦੇ ਆਸ਼ਿਆਨੇ ਸੜਕੇ ਸਵਾਹ ਹੋ ਚੁੱਕੇ ਹਨ ਜਿਸ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਮਲੇਰਕੋਟਲਾ ਤੋਂ ਸਾਹਮਣੇ ਆਈ ਹੈ। ਜਿੱਥੇ ਅਚਾਨਕ ਅੱਜ ਫੈਕਟਰੀ ਏਰੀਆ ਵਿੱਚ ਟੈਲੀਫੋਨ ਐਕਸਚੇਂਜ ਦੇ ਪਿਛਲੇ ਪਾਸੇ ਬਣੀਆ ਹੋਈਆ ਝੁੱਗੀਆਂ ਵਿੱਚ ਅੱਗ ਲੱਗਣ ਕਾਰਨ 200 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ।
ਅੱਜ ਇੱਥੇ ਇੰਨੀ ਜ਼ਿਆਦਾ ਭਿਆਨਕ ਸੀ ਜਿਸ ਨੂੰ ਕਾਬੂ ਕਰਨ ਵਾਸਤੇ ਫਾਇਰ ਬਰਗੇਡ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ। ਬੜੀ ਮੁਸ਼ਕਲ ਨਾਲ ਇਸ ਅੱਗ ਉਪਰ ਕਾਬੂ ਪਾਇਆ ਗਿਆ ਪਰ ਉਸ ਸਮੇਂ ਤੱਕ ਸਭ ਕੁਝ ਸੜ ਕੇ ਸੁਆਹ ਹੋ ਚੁੱਕਿਆ ਸੀ। ਇਹ ਸੂਬਿਆਂ ਵਿੱਚ ਰਹਿਣ ਵਾਲੇ ਪਰਵਾਰ ਛੋਟੇ ਛੋਟੇ ਕੰਮ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਝੁੱਗੀਆਂ ਦੇ ਲੋਕਾਂ ਲਈ ਗੈਸ ਕੁਨੈਕਸ਼ਨ ਇਸ ਹਾਦਸੇ ਦਾ ਵਧੇਰੇ ਨੁਕਸਾਨ ਦਾ ਕਾਰਨ ਬਣੇ ਹਨ।
ਉਥੇ ਹੀ ਲੋਕਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਜਿੱਥੇ ਬੇਘਰ ਹੋ ਗਏ ਹਨ ਉਥੇ ਹੀ ਉਨ੍ਹਾਂ ਦੀ ਸਾਰੀ ਜਮ੍ਹਾਂ ਪੂੰਜੀ ਵੀ ਇਸ ਅੱਗ ਦੀ ਚਪੇਟ ਵਿਚ ਆ ਗਈ ਹੈ। ਉਹਨਾਂ ਲਈ ਹੁਣ ਰਹਿਣ ਵਾਸਤੇ ਵੀ ਕੋਈ ਜਗ੍ਹਾ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ ਹੈ। ਝੁੱਗੀਆਂ ਵਿੱਚ ਇਸ ਲੱਗੀ ਅੱਗ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿਚ ਡਰ ਦਾ ਮਾਹੌਲ ਵੀ ਵੇਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …