ਆਈ ਤਾਜ਼ਾ ਵੱਡੀ ਖਬਰ
ਜਿੱਥੇ ਸਰਕਾਰ ਵੱਲੋਂ ਵਾਹਨ ਚਾਲਕਾਂ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਨਾਲ ਵਾਹਨ ਚਾਲਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਦੇਸ਼ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਦੇਸ਼ ਅੰਦਰ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਜਿਥੇ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਸੁਰਖੀਆਂ ਵਿੱਚ ਬਣ ਜਾਂਦੀਆਂ ਹਨ। ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਓੱਥੇ ਹੀ ਪਰਵਾਰ ਵਿੱਚ ਮਾਤਮ ਛਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੜਕੀ ਆਵਾਜਾਈ ਪਰਿਵਾਹਨ ਵੱਲੋਂ ਕਈ ਤਰਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਅਤੇ ਵਾਹਨ ਚਾਲਕਾਂ ਨੂੰ ਇਮਾਨਦਾਰੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਹੁਣ ਇਥੇ ਕਹਿਰ ਵਾਪਰਿਆ ਹੈ ਜਿਥੇ ਇਕੋ ਪਰਿਵਾਰ ਦੇ 8 ਜੀਆਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਹਰਿਆਣਾ ਦੇ ਜ਼ਿਲੇ ਝੱਜਰ ਵਿਚ ਹੋਣ ਦੀ ਖਬਰ ਪ੍ਰਾਪਤ ਹੋਈ ਹੈ।
ਜਿੱਥੇ ਇੱਕ ਕਾਰ ਵਿਚ ਅੱਠ ਲੋਕ ਇਕ ਹੀ ਪਰਿਵਾਰ ਦੇ ਸਵਾਰ ਹੋ ਕੇ ਉੱਤਰ ਪ੍ਰਦੇਸ਼ ਜਾ ਰਹੇ ਸਨ। ਉਸ ਸਮੇਂ ਹੀ ਰਸਤੇ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਕਾਰਨ ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ 8 ਲੋਕਾਂ ਦੀ ਮੌਤ ਹੋ ਗਈ। ਕਾਰ ਵਿਚ ਸਵਾਰ ਇਨ੍ਹਾਂ ਮਿਰਤਕਾਂ ਵਿਚ ਜਿੱਥੇ ਇੱਕ ਬੱਚਾ ਅਤੇ ਤਿੰਨ ਔਰਤਾਂ ਸ਼ਾਮਲ ਹਨ। ਉੱਥੇ ਹੀ ਇਹ ਵੀ ਦੱਸਿਆ ਗਿਆ ਹੈ ਕਿ ਇਹ ਸਾਰੇ ਮ੍ਰਿਤਕ ਇਕ ਹੀ ਪਰਿਵਾਰ ਦੇ ਮੈਂਬਰ ਸਨ।
ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਕਾਰ ਝੱਜਰ ਦੇ ਬਾਦਲੀ ਇਲਾਕੇ ਦੇ ਨਜ਼ਦੀਕ ਕੇ ਐਮ ਪੀ ਐਕਸਪ੍ਰੈਸ-ਵੇਅ ਤੇ ਪਹੁੰਚੀ ਤਾਂ ਇਸ ਕਾਰ ਨੂੰ ਪਿੱਛੋਂ ਕਿਸੇ ਵਾਹਨ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਇਹ ਕਾਰ ਅੱਗੇ ਜਾ ਕੇ ਇਕ ਟਰੱਕ ਨਾਲ ਟਕਰਾ ਗਈ। ਵਾਪਰੇ ਇਸ ਭਿਆਨਕ ਸੜਕ ਹਾਦਸੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …