ਆਈ ਤਾਜ਼ਾ ਵੱਡੀ ਖਬਰ
ਤਿਉਹਾਰਾਂ ਦੇ ਸੀਜਨ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਕਈ ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕੀਤੀਆ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਕਰੋਨਾ ਪਾਬੰਦੀਆਂ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਸੀ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੀ ਕਈ ਅਹਿਮ ਫੈਸਲੇ ਕੀਤੇ ਜਾ ਰਹੇ ਹਨ। ਜਿੱਥੇ ਲੋਕਾਂ ਵੱਲੋਂ ਤਿਉਹਾਰਾਂ ਦੇ ਸੀਜ਼ਨ ਵਿੱਚ ਮਹਿੰਗਾਈ ਦੇ ਚਲਦੇ ਹੋਏ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉੱਥੇ ਹੀ ਤਿਉਹਾਰਾ ਦੇ ਦੌਰਾਨ ਲੋਕਾਂ ਨੂੰ ਲਾਗੂ ਕੀਤੀਆਂ ਪਾਬੰਦੀਆਂ ਦੇ ਕਾਰਨ ਵੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉ ਕੇ ਕਰੋਨਾ ਦੇ ਕਾਰਨ ਪਹਿਲਾਂ ਹੀ ਬਹੁਤ ਸਾਰੇ ਕਾਰੋਬਾਰ ਠੱਪ ਹੋ ਚੁੱਕੇ ਹਨ।
ਦੇਸ਼ ਵਿੱਚ ਪ੍ਰਦੂਸ਼ਣ ਨੂੰ ਦੇਖਦੇ ਹੋਏ ਜਿੱਥੇ ਕਈ ਜਗ੍ਹਾ ਉਪਰ ਦੀਵਾਲੀ ਦੇ ਮੌਕੇ ਤੇ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿਤੀ ਗਈ ਹੈ। ਜਿਸ ਨਾਲ ਕਾਰੋਬਾਰੀਆਂ ਵਿੱਚੋਂ ਚਿੰਤਾ ਵੇਖੀ ਜਾ ਰਹੀ ਹੈ। ਹੁਣ ਪੰਜਾਬ ਵਿੱਚ ਪਟਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਵੱਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਪਾਰੀਆਂ ਵੱਲੋਂ ਜਿੱਥੇ ਪਹਿਲਾਂ ਹੀ ਪਟਾਕੇ ਮੰਗਵਾਉਣ ਵਾਸਤੇ ਆਰਡਰ ਦੇ ਦਿੱਤੇ ਗਏ ਸਨ। ਉਥੇ ਹੀ ਪਟਾਕਿਆਂ ਦੀ ਵਿਕਰੀ ਵਾਸਤੇ ਮੁੱਖ ਮੰਤਰੀ ਨੂੰ ਪਾਬੰਦੀ ਨਾ ਲਗਾਏ ਜਾਣ ਦੀ ਅਪੀਲ ਵੀ ਕੀਤੀ ਗਈ ਸੀ।
ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਸੂਬੇ ਅੰਦਰ ਪਟਾਕੇ ਵੇਚਣ ਉੱਪਰ ਕੋਈ ਵੀ ਪਾਬੰਦੀ ਨਹੀਂ ਲਗਾਈ ਜਾ ਰਹੀ ਹੈ। ਜਿਸ ਬਾਰੇ ਉਨ੍ਹਾਂ ਵੱਲੋਂ ਅੱਜ ਸਪਸ਼ਟ ਕਰ ਦਿਤਾ ਗਿਆ ਹੈ। ਇਸ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਹੈ ਕਿ ਪਾਬੰਦੀ ਲਗਾਈ ਜਾਣ ਨਾਲ ਕਾਰੋਬਾਰੀਆਂ ਦਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ।
ਇਸ ਲਈ ਸੂਬੇ ਅੰਦਰ ਕਾਰੋਬਾਰੀਆਂ ਨੂੰ ਪਟਾਕਿਆਂ ਦੀ ਵਿਕਰੀ ਕੀਤੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਹ ਕਾਰੋਬਾਰੀਆਂ ਦਾ ਦਰਦ ਚੰਗੀ ਤਰ੍ਹਾਂ ਸਮਝਦੇ ਹਨ ਕਿਉਂਕਿ ਉਨ੍ਹਾਂ ਵੱਲੋਂ ਖੁਦ ਆਪ ਵੀ ਪਟਾਕਿਆਂ ਦੀ ਵਿਕਰੀ ਕੀਤੀ ਗਈ ਹੈ। ਇਸ ਲਈ ਵਪਾਰੀ ਸੂਬੇ ਅੰਦਰ ਪਟਾਕੇ ਵੇਚ ਸਕਦੇ ਹਨ। ਅਗਰ ਸਰਕਾਰ ਵੱਲੋਂ ਪਾਬੰਦੀ ਲਗਾ ਦਿੱਤੀ ਜਾਂਦੀ ਤਾਂ ਸੂਬੇ ਵਿਚ ਵਪਾਰੀਆਂ ਦਾ ਬਹੁਤ ਵੱਡਾ ਨੁਕਸਾਨ ਹੋ ਸਕਦਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …