ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਆਏ ਦਿਨ ਹੀ ਵਾਪਰਣ ਵਾਲੇ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕ ਅਜਿਹੇ ਵਾਪਰਨ ਵਾਲੇ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਉਥੇ ਹੀ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਕਿਸਾਨੀ ਸੰਘਰਸ਼ ਨਿਰੰਤਰ ਜਾਰੀ ਰੱਖਿਆ ਗਿਆ ਹੈ। ਉੱਥੇ ਹੀ ਬਹੁਤ ਸਾਰੇ ਕਿਸਾਨ ਸਰਹੱਦ ਉੱਪਰ ਸ਼ਹੀਦ ਹੋ ਚੁੱਕੇ ਹਨ ਅਤੇ ਬਹੁਤ ਸਾਰੇ ਕਿਸਾਨ ਸੜਕ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਪਰ ਆਏ ਦਿਨ ਹੀ ਇਸ ਕਿਸਾਨੀ ਸੰਘਰਸ਼ ਨਾਲ ਜੁੜੀਆਂ ਹੋਈਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਇਹਨਾਂ ਪ੍ਰੀਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਉਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਇੱਥੇ ਕਿਸਾਨੀ ਸੰਘਰਸ਼ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਸੀ ਜਿੱਥੇ ਟਿਕਰੀ ਬਾਰਡਰ ਤੇ ਵਾਪਰੇ ਇਕ ਹਾਦਸੇ ਵਿਚ ਮਾਨਸਾ ਜ਼ਿਲੇ ਨਾਲ ਸਬੰਧਤ ਤਿੰਨ ਔਰਤਾਂ ਦੀ ਮੌਤ ਹੋ ਗਈ ਸੀ। ਜੋ ਕਿਸਾਨੀ ਸੰਘਰਸ਼ ਤੋਂ ਵਾਪਸ ਆਪਣੇ ਘਰ ਆਉਣ ਲਈ ਰੇਲਵੇ ਸਟੇਸ਼ਨ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀਆਂ ਸਨ।
ਉੱਥੇ ਹੀ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਨ੍ਹਾਂ ਤਿੰਨ ਔਰਤਾਂ ਨੂੰ ਕੁਚਲ ਦਿੱਤਾ ਗਿਆ ਸੀ। ਜਿਨ੍ਹਾਂ ਵਿੱਚੋਂ ਦੋ ਔਰਤਾਂ ਦੀ ਮੌਕੇ ਤੇ ਅਤੇ ਇਕ ਔਰਤ ਦੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਾਪਰੇ ਇਸ ਹਾਦਸੇ ਵਿਚ ਮ੍ਰਿਤਕ ਔਰਤਾਂ ਦੇ ਪਰਿਵਾਰਾਂ ਨੂੰ 5-5 ਲੱਖ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਉਸ ਤੋਂ ਇਲਾਵਾ ਉਨ੍ਹਾਂ ਔਰਤਾਂ ਦਾ ਮੁਫ਼ਤ ਇਲਾਜ ਪੰਜਾਬ ਸਰਕਾਰ ਵੱਲੋਂ ਕਰਵਾਇਆ ਜਾਵੇਗਾ ਜੋ ਇਸ ਹਾਦਸੇ ਵਿਚ ਜ਼ਖਮੀ ਹੋਈਆਂ ਹਨ।
ਜਿੱਥੇ ਅੱਜ ਵਾਪਰੇ ਇਸ ਹਾਦਸੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਮਿ੍ਤਕ ਔਰਤਾਂ ਦੇ ਪਰਿਵਾਰਾਂ ਨਾਲ ਦੁੱਖ ਜ਼ਾਹਿਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਪਰਿਵਾਰ ਦੀ ਆਰਥਿਕ ਮਦਦ ਹੋ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …