ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀਆਂ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਨੇ ਅਦਾਕਾਰੀ ਦੇ ਖੇਤਰ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿਨ੍ਹਾਂ ਵੱਲੋਂ ਆਪਣੀ ਅਦਾਕਾਰੀ ਦੇ ਸਿਰ ਤੇ ਵੱਖ-ਵੱਖ ਕਿਰਦਾਰਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਗਿਆ ਹੈ। ਅਜਿਹੀਆਂ ਸ਼ਖਸੀਅਤਾਂ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਲੋਕਾਂ ਦੀ ਮਦਦ ਕੀਤੀ ਗਈ ਉਥੇ ਹੀ ਕਿਸਾਨੀ ਸੰਘਰਸ਼ ਦੇ ਵਿੱਚ ਵੀ ਆਪਣੇ ਪੰਜਾਬੀ ਹੋਣ ਦਾ ਪੂਰਾ ਮਾਣ ਮਹਿਸੂਸ ਕਰਦਿਆਂ ਹੋਇਆਂ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੁੰਦੀਆਂ ਹਨ। ਉਥੇ ਹੀ ਅਜਿਹੀਆਂ ਹਸਤੀਆਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਆਏ ਦਿਨ ਚਰਚਾ ਵਿੱਚ ਬਣ ਜਾਂਦੀਆਂ ਹਨ। ਹੁਣ ਚੋਟੀ ਦੀ ਮਸ਼ਹੂਰ ਪੰਜਾਬੀ ਅਦਾਕਾਰਾ ਵੱਲੋਂ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਮਸ਼ਹੂਰ ਹਸਤੀ ਅਤੇ ਟੀਵੀ ਦੀ ਮਸ਼ਹੂਰ ਅਦਾਕਾਰਾ ਕਾਮਿਆ ਪੰਜਾਬੀ ਦੇ ਵੀ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਨ੍ਹਾਂ ਵੱਲੋਂ ਬਹੁਤ ਸਾਰੇ ਟੀ ਵੀ ਸੀਰੀਅਲ ਵਿੱਚ ਆਪਣੀ ਅਦਾਕਾਰੀ ਦੇ ਜੌਹਰ ਵਿਖਾਏ ਗਏ ਹਨ। ਉਥੇ ਹੀ ਬਿਗ ਬੌਸ ਦੇ ਸੀਜ਼ਨ ਵਿੱਚ ਵੀ ਉਨ੍ਹਾਂ ਵੱਲੋਂ ਹਿੱਸਾ ਲਿਆ ਗਿਆ ਸੀ। ਉਸ ਦੌਰਾਨ ਹੀ ਉਨ੍ਹਾਂ ਵੱਲੋਂ ਰਾਜਨੀਤੀ ਵਿੱਚ ਜਾਣ ਦਾ ਇਰਾਦਾ ਜ਼ਾਹਿਰ ਕੀਤਾ ਗਿਆ ਸੀ। ਉਸ ਦੌਰਾਨ ਹੀ ਉਹ ਤਹਿਸੀਨ ਪੂਨਾਵਾਲਾ ਨੂੰ ਮਿਲੀ ਸੀ, ਜਿਨ੍ਹਾਂ ਨੂੰ ਉਨ੍ਹਾਂ ਦੇ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਇੱਛਾ ਦਾ ਪਤਾ ਲੱਗਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਮਿਆਂ ਪੰਜਾਬੀ ਨੇ ਦੱਸਿਆ ਹੈ ਕਿ ਉਸ ਦਾ ਸ਼ਕਤੀ ਪ੍ਰਾਪਤ ਕਰਨ ਦਾ ਕੋਈ ਵੀ ਇਰਾਦਾ ਨਹੀਂ ਹੈ। ਉਸ ਦਾ ਮਕਸਦ ਉਨ੍ਹਾਂ ਔਰਤਾਂ ਦੀ ਮਦਦ ਕਰਨਾ ਹੈ ਜੋ ਘਰੇਲੂ ਹਿੰਸਾ ਤੋਂ ਪੀੜਤ ਹੁੰਦੀਆਂ ਹਨ। ਉਹ ਰਾਜਨੀਤੀ ਵਿਚ ਆ ਕੇ ਮਹਿਲਾ ਸਸ਼ਕਤੀਕਰਨ ਤੇ ਆਪਣਾ ਧਿਆਨ ਕੇਂਦਰਤ ਕਰਨਾ ਚਾਹੁੰਦੀ ਹੈ। ਕਿਉਂਕਿ ਉਸ ਵੱਲੋਂ ਖੁਦ ਘਰੇਲੂ ਹਿੰਸਾ ਦਾ ਸ਼ਿਕਾਰ ਹੋਇਆ ਗਿਆ ਸੀ। ਉਥੇ ਹੀ ਉਨ੍ਹਾਂ ਦੱਸਿਆ ਹੈ ਕਿ ਉਹ ਰਾਜਨੀਤੀ ਵਿਚ ਆ ਕੇ ਆਪਣਾ ਅਦਾਕਾਰੀ ਦਾ ਖੇਤਰ ਨਹੀਂ ਛੱਡਣਗੇ, ਜੋ ਉਨ੍ਹਾਂ ਦਾ ਪਹਿਲਾ ਪਿਆਰ ਹੈ।
ਇਸ ਲਈ ਉਹ ਦੋਵਾਂ ਖੇਤਰਾਂ ਵਿੱਚ ਬੈਂਲਸ ਬਣਾ ਕੇ ਚੱਲਣਗੇ। ਕਾਮਿਆ ਪੰਜਾਬੀ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਕੇ ਆਪਣੇ ਰਾਜਨੀਤਿਕ ਸਫ਼ਰ ਦੀ ਸ਼ੁਰੂਆਤ ਕੀਤੀ ਹੈ ,ਜਿੱਥੇ ਬੁੱਧਵਾਰ ਨੂੰ ਮੁੰਬਈ ਵਿਚ ਪ੍ਰਧਾਨ ਭਾਈ ਜਗਤਾਪ ਸਿੰਘ, ਨੌਜਵਾਨ ਨੇਤਾ ਸੂਰਤ ਸਿੰਘ ਠਾਕਰ, ਕਾਰਜਕਾਰੀ ਪ੍ਰਧਾਨ ਚਰਨ ਸਿੰਘ ਸਪਰਾ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …