ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਲੁੱਟ-ਖੋਹ ਅਤੇ ਚੋਰੀ ਠੱਗੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸਰਕਾਰ ਵੱਲੋਂ ਜਿਥੇ ਅਜਿਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਲੋਕਾਂ ਨੂੰ ਸੁਰੱਖਿਅਤ ਰਹਿਣ ਵਾਸਤੇ ਆਦੇਸ਼ ਦਿੱਤੇ ਜਾਂਦੇ ਹਨ ਅਤੇ ਪੁਲਿਸ ਨੂੰ ਵੀ ਲੋਕਾਂ ਦੀ ਰੱਖਿਆ ਵਾਸਤੇ ਚੌਕਸ ਰਹਿਣ ਲਈ ਸਖ਼ਤ ਚੇਤਾਵਨੀ ਜਾਰੀ ਕੀਤੀ ਗਈ ਹੈ। ਕਿਉਂਕਿ ਇਨ੍ਹਾਂ ਤਿਉਹਾਰਾਂ ਦੇ ਸੀਜ਼ਨ ਵਿੱਚ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਉਨ੍ਹਾਂ ਨੂੰ ਰੋਕਣ ਵਾਸਤੇ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।
ਲੁੱਟ ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲੇ ਲੋਕਾਂ ਵੱਲੋਂ ਕੋਈ ਨਾ ਕੋਈ ਰਸਤਾ ਅਪਣਾ ਲਿਆ ਜਾਂਦਾ ਹੈ। ਪੰਜਾਬ ਵਿੱਚ ਇਥੇ ਡਾਕਾ ਪਿਆ ਹੈ ਜਿੱਥੇ ਮੌਤ ਦਾ ਤਾਂਡਵ ਹੋਇਆ ਹੈ ਜਿਸ ਕਾਰਨ ਇਲਾਕੇ ਵਿੱਚ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਲੁਧਿਆਣਾ ਦੇ ਸੁੰਦਰ ਨਗਰ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਅੱਜ ਸਵੇਰੇ ਫਾਇਨੈਂਸ ਕੰਪਨੀ ਦਾ ਦਫਤਰ ਲੁੱਟਣ ਲਈ ਚਾਰ ਲੁਟੇਰਿਆਂ ਵੱਲੋਂ ਸਵੇਰੇ 10:30 ਵਜੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ।
ਜਿੱਥੇ ਮੁਥੂਟ ਫਾਇਨਾਂਸ ਕੰਪਨੀ ਦੇ ਦਫਤਰ ਵਿੱਚ ਆ ਕੇ ਇਹਨਾਂ ਚਾਰ ਲੁਟੇਰਿਆਂ ਵੱਲੋਂ ਮੈਨੇਜਰ ਉੱਪਰ ਗੋਲੀ ਚਲਾ ਦਿੱਤੀ ਗਈ। ਜਿਸ ਸਮੇਂ ਇਹ ਘਟਨਾ ਵਾਪਰੀ ਤਾਂ ਆਲੇ-ਦੁਆਲੇ ਵੀ ਹਾਹਾਕਾਰ ਮੱਚ ਗਈ। ਮੁਥੂਟ ਫਾਇਨਾਂਸ ਕੰਪਨੀ ਦੇ ਦਫਤਰ ਦੇ ਨਾਲ ਹੀ ਮੌਜੂਦ ਯੂਨੀਅਨ ਬੈਂਕ ਦੇ ਸੁਰੱਖਿਆ ਗਾਰਡ ਵੱਲੋਂ ਵੀ ਲੁਟੇਰਿਆਂ ਨੂੰ ਕਾਬੂ ਕਰਨ ਲਈ ਉਹਨਾ ਉੱਪਰ ਗੋਲੀ ਚਲਾ ਦਿੱਤੀ। ਤਾਂ ਜੋ ਬਾਕੀ ਲੋਕਾਂ ਦੀ ਸੁਰੱਖਿਆ ਹੋ ਸਕੇ। ਉੱਥੇ ਹੀ ਇਕ ਲੁਟੇਰਾ ਸੁਰੱਖਿਆ ਗਾਰਡ ਵੱਲੋਂ ਚਲਾਈ ਗਈ ਗੋਲੀ ਦਾ ਸ਼ਿਕਾਰ ਹੋ ਗਿਆ।
ਜਿਸ ਕਾਰਨ ਉਸ ਲੁਟੇਰੇ ਦੀ ਮੌਤ ਹੋ ਗਈ। ਲੁਟੇਰਿਆਂ ਵੱਲੋਂ ਜਿੱਥੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਜਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਉਸ ਜਗ੍ਹਾ ਤੇ ਮੌਜੂਦ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …