ਆਈ ਤਾਜ਼ਾ ਵੱਡੀ ਖਬਰ
ਬੇਸ਼ੱਕ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਕੋਰੋਨਾ ਮਹਾਂਮਾਰੀ ਦੇ ਚਲਦੇ ਲਗਾਈਆਂ ਗਈਆਂ ਪਾਬੰਦੀਆਂ ਤੋਂ ਕਾਫ਼ੀ ਛੋਟ ਦੇ ਦਿੱਤੀ ਗਈ ਹੈ ,ਪਰ ਇਸ ਦੇ ਬਾਵਜੂਦ ਵੀ ਹਰ ਰੋਜ਼ ਹੀ ਕਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ । ਜਿਸ ਨੂੰ ਲੈ ਕੇ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਇਸ ਮਹਾਂਮਾਰੀ ਤੋਂ ਬਚਾਇਆ ਜਾ ਸਕੇ , ਜਿਵੇਂ ਕਿ ਸਭ ਨੂੰ ਹੀ ਪਤਾ ਹੈ ਕਿ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਅਸੀਂ ਸਾਰਿਆਂ ਨੇ ਕਿੰਨੀਆਂ ਔਕੜਾਂ ਦਾ ਸਾਹਮਣਾ ਕੀਤਾ ਸੀ ਉਸ ਤੋਂ ਅਸੀਂ ਸਾਰੇ ਹੀ ਜਾਣੂ ਹਾਂ ।
ਇਸ ਮਹਾਂਮਾਰੀ ਦੌਰਾਨ ਬਹੁਤ ਸਾਰੇ ਲੋਕ ਨੇ ਆਪਣੀਆਂ ਜਾਨਾਂ ਗੁਆਈਆਂ ਹਨ ਇਸੇ ਡਰ ਦੇ ਚੱਲਦੇ ਹੁਣ ਸਰਕਾਰ ਦੇ ਵੱਲੋਂ ਸਖਤ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ , ਤਾਂ ਜੋ ਮੁੜ ਤੋਂ ਅਜਿਹੇ ਹਾਲਾਤ ਪੈਦਾ ਨਾ ਹੋ ਸਕੇ ।ਤੇ ਹੁਣ ਕੇਂਦਰ ਸਰਕਾਰ ਦੇ ਵੱਲੋਂ ਇਕ ਵੱਡਾ ਐਲਾਨ ਮੁਲਾਜ਼ਮਾਂ ਨੂੰ ਲੈ ਕੇ ਕਰ ਦਿੱਤਾ ਗਿਆ ਹੈ। ਦਰਅਸਲ ਕੇਂਦਰ ਸਰਕਾਰ ਨੇ ਹੁਣ ਅੱਠ ਨਵੰਬਰ ਤੋਂ ਹਰੇਕ ਪੱਧਰ ਦੇ ਮੁਲਾਜ਼ਮਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ ।
ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਬਾਇਓਮੈਟਰਿਕ ਮਸ਼ੀਨ ਕੋਲ ਸੈ-ਨੀ-ਟਾਈਜ਼ਰ ਤੇ ਹਾਜ਼ਰੀ ਦਰਜ ਕਰਨ ਤੋਂ ਪਹਿਲਾਂ ਤੇ ਬਾਅਦ ਵਿੱਚ ਸਾਰੇ ਮੁਲਾਜ਼ਮਾਂ ਵੱਲੋਂ ਹੱਥ ਸੈਨੀਟਾਈਜ਼ ਕਰਨਾ ਯਕੀਨੀ ਬਣਾਉਣਗੇ । ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਤੋਂ ਪਹਿਲਾਂ ਸਾਰੇ ਮੁਲਾਜ਼ਮਾਂ ਨੂੰ ਬਾਇਓਮੈਟ੍ਰਿਕ ਹਾਜ਼ਰੀ ਦਰਜ ਕਰਵਾਉਣ ਤੋਂ ਮੁਕਤ ਕਰ ਦਿੱਤਾ ਗਿਆ ਸੀ ਸਾਰੇ ਕੇਂਦਰ ਸਰਕਾਰ ਦੇ ਮੰਤਰਾਲੇ ਦੇ ਵਿਭਾਗ ਨੂੰ ਭੇਜੇ ਹੁਕਮਾਂ ਚ ਅਮਲਾ ਮੰਤਰਾਲੇ ਨੇ ਕਿਹਾ ਹੈ ਕਿ ਹਾਜ਼ਰੀ ਦਰਜ ਕਰਵਾਉਂਦੇ ਸਮੇਂ ਸਾਰੇ ਮੁਲਾਜ਼ਮ ਜ਼ਰੂਰੀ ਤੌਰ ਤੇ ਛੇ ਫੁੱਟ ਦੀ ਦੂਰੀ ਬਣਾਈ ਰੱਖਣਗੇ , ਭੀੜ ਤੋਂ ਬਚਨ ਦੇ ਲਈ ਬਾਇਓਮੈਟ੍ਰਿਕ ਮਸ਼ੀਨਾਂ ਲਗਾਈਆਂ ਜਾ ਸਕਦੀਆਂ ਹਨ ।
ਇਸ ਤੋਂ ਇਲਾਵਾ ਕੋਰੋਨਾ ਤੋਂ ਬਚਾਅ ਦੇ ਸਾਰੇ ਨਿਯਮ ਜਿਵੇਂ ਮਾਸਕ ਲਗਾਉਣਾ,ਵਾਰ ਵਾਰ ਹੱਥ ਧੋਣਾ,ਆਦਿ ਮੁਲਾਜ਼ਮਾਂ ਦੇ ਲਈ ਜ਼ਰੂਰੀ ਹੋਵੇਗਾ । ਉਥੇ ਹੀ ਵੀਡੀਓ ਕਾਨਫ਼ਰੰਸ ਤੋਂ ਲੈ ਕੇ ਵੱਖ ਵੱਖ ਬੈਠਕਾਂ ਜਾਰੀ ਰਹਿਣਗੀਆਂ ਅਤੇ ਜਨਹਿਤ ਤੇ ਜ਼ਰੂਰੀ ਮੁੱਦਿਆਂ ਨੂੰ ਛੱਡ ਕੇ ਆਉਣ ਵਾਲਿਆਂ ਨਾਲ ਮੁਲਾਕਾਤ ਤੇ ਰੋਕ ਰਹੇਗੀ । ਸੋ ਵੱਡੀ ਖਬਰ ਹੈ ਕੇਂਦਰ ਸਰਕਾਰ ਵੱਲੋਂ ਹੁਣ ਅੱਠ ਨਵੰਬਰ ਤੋਂ ਸਾਰੇ ਦੇਸ਼ ਤੇ ਮੁਲਾਜ਼ਮਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …