ਆਈ ਤਾਜ਼ਾ ਵੱਡੀ ਖਬਰ
ਦੇਸ਼ ਅੰਦਰ ਜਿੱਥੇ ਲੋਕ ਪਹਿਲਾਂ ਹੀ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਅਤੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਉਥੇ ਹੀ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵਧ ਰਹੀ ਮਹਿੰਗਾਈ ਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਜਿੱਥੇ ਪਿਛਲੇ ਸਮੇਂ ਤੋਂ ਲਗਾਤਾਰ ਰਸੋਈ ਗੈਸ, ਪੈਟਰੋਲ, ਡੀਜ਼ਲ ਅਤੇ ਹੋਰ ਖਾਦ ਪਦਾਰਥਾਂ ਵਿਚ ਹੋਏ ਵਾਧੇ ਦੇ ਕਾਰਨ ਲੋਕਾਂ ਨੂੰ ਮਹਿੰਗਾਈ ਦੀ ਮਾਰ ਸਹਿਣੀ ਪੈ ਰਹੀ ਹੈ। ਉੱਥੇ ਹੀ ਤਿਉਹਾਰਾਂ ਦਾ ਸੀਜ਼ਨ ਹੋਣ ਕਾਰਨ ਲੋਕਾਂ ਦੇ ਖਰਚੇ ਵੱਧ ਗਏ ਹਨ। ਜਿਸ ਕਾਰਨ ਮੱਧ ਵਰਗੀ ਪਰਿਵਾਰ ਅਤੇ ਗਰੀਬ ਪਰਿਵਾਰਾਂ ਵਿੱਚ ਵਧੇਰੇ ਚਿੰਤਾ ਵੀ ਵੇਖੀ ਜਾ ਰਹੀ ਹੈ।
ਹੁਣ ਦੀਵਾਲੀ ਦੇ ਮੌਕੇ ਤੇ ਦੇਸ਼ ਵਾਸੀਆਂ ਨੂੰ ਸਰਕਾਰ ਨੇ ਦੇ ਦਿੱਤਾ ਇਹ ਵੱਡਾ ਤੋਹਫ਼ਾ ,ਜਿਸ ਨਾਲ ਜਨਤਾ ਚ ਛਾਈ ਖੁਸ਼ੀ ਦੀ ਲਹਿਰ । ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਦੀਵਾਲੀ ਦਾ ਤਿਉਹਾਰ ਆਉਣ ਤੇ ਸਰਕਾਰ ਵੱਲੋਂ ਲੋਕਾਂ ਨੂੰ ਕੁਝ ਰਾਹਤ ਦਿੱਤੀ ਗਈ ਹੈ। ਜਿੱਥੇ ਦੇਸ਼ ਅੰਦਰ ਪਹਿਲਾਂ ਹੀ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਉੱਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ।
ਇਹ ਖਬਰ ਸੁਣਦੇ ਹੀ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ, ਕਿਉਂਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ ‘ਤੇ ਐਕਸਾਈਜ਼ ਡਿਊਟੀ 5 ਰੁਪਏ, ਡੀਜ਼ਲ ‘ਤੇ ਐਕਸਾਈਜ਼ ਡਿਊਟੀ 10 ਰੁਪਏ ਘੱਟ ਕਰ ਦਿੱਤੀ ਗਈ ਹੈ। ਪਿਛਲੇ ਕੁਝ ਸਮੇਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਸੀ, ਕਿਉਂਕਿ ਕੱਚੇ ਤੇਲ ਦੀਆਂ ਕੀਮਤਾਂ ਵਿਚ ਪਿਛਲੇ ਕੁਛ ਮਹੀਨਿਆਂ ਤੋਂ ਵਿਸ਼ਵ ਪੱਧਰ ਤੇ ਉਛਾਲ ਲਾਇਆ ਸੀ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਇਸ ਐਲਾਨ ਨੂੰ ਬੁੱਧਵਾਰ ਸਵੇਰ ਤੋਂ ਲਾਗੂ ਕੀਤਾ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦਿੱਤੀ ਗਈ ਰਾਹਤ ਨਾਲ ਲੋਕਾਂ ਵਿੱਚ ਦੀਵਾਲੀ ਦੇ ਮੌਕੇ ਤੇ ਖੁਸ਼ੀ ਦੇਖੀ ਜਾ ਰਹੀ ਹੈ ਜਿੱਥੇ ਸਰਕਾਰ ਵੱਲੋਂ ਤੋਹਫਾ ਦਿੱਤਾ ਗਿਆ ਹੈ। ਉਥੇ ਹੀ ਕੀਮਤਾਂ ਨੂੰ ਘੱਟ ਕੀਤੇ ਜਾਣ ਤੇ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਦੁਨੀਆ ਦੇ ਸਭ ਦੇਸ਼ਾਂ ਵਿਚ ਊਰਜਾ ਦੀ ਕਮੀ ਅਤੇ ਵਧੀਆਂ ਕੀਮਤਾਂ ਦੀਆਂ ਖ਼ਬਰਾਂ ਸਭ ਪਾਸੇ ਸਾਹਮਣੇ ਆਈਆਂ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …