Breaking News

ਚਾਵਾਂ ਨਾਲ ਘਰੋਂ ਘਰ ਦਾ ਸਮਾਨ ਲੈਣ ਗਏ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ ਇਲਾਕੇ ਚ ਪਿਆ ਮਾਤਮ

ਆਈ ਤਾਜ਼ਾ ਵੱਡੀ ਖਬਰ 

ਵੱਧਣ ਵਾਲੀਆਂ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਜਿੱਥੇ ਬਹੁਤ ਸਾਰੇ ਲੋਕ ਇਨ੍ਹਾਂ ਘਟਨਾਵਾਂ ਦੇ ਸ਼ਿਕਾਰ ਹੋ ਜਾਂਦੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਲੁੱਟ-ਖੋਹ ਕਰਨ ਦੇ ਮਕਸਦ ਨਾਲ ਵੀ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਇਸ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਦੀ ਸੜਕ ਹਾਦਸਿਆਂ ਦੇ ਵਿਚੋਂ ਜਾਂ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਕਾਰਨ ਵੀ ਕਈ ਵਾਰ ਅਜਿਹੇ ਹਾਦਸਿਆਂ ਨੂੰ ਅੰਜਾਮ ਦੇ ਦਿੱਤਾ ਜਾਂਦਾ ਹੈ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਵਿਚ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ।

ਦੀਵਾਲੀ ਦੇ ਮੌਕੇ ਤੇ ਜਿਥੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਇਸ਼ਤਿਹਾਰ ਨੂੰ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ। ਉਥੇ ਹੀ ਕਈ ਤਰਾਂ ਦੇ ਵਾਪਰਨ ਵਾਲੇ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਹੁਣ ਚਾਵਾਂ ਨਾਲ ਘਰ ਦਾ ਸਮਾਨ ਲੈਣ ਗਏ ਮੁੰਡੇ ਦੀ ਹੋਈ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਡਾ ਉੜਮੁੜ ਅਧੀਨ ਆਉਣ ਵਾਲੇ ਪਿੰਡ ਖੱਖ ਦੇ ਨਜਦੀਕ ਤੋਂ ਸਾਹਮਣੇ ਆਈ ਹੈ। ਜਿੱਥੇ ਆਪਣੇ ਘਰ ਤੋਂ ਦਿਵਾਲੀ ਦਾ ਸਮਾਨ ਲੈਣ ਗਏ ਨੌਜਵਾਨ ਤੇਜਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਸੈਦਪੁਰ ਦਾਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਪ੍ਰਾਪਤ ਹੋਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਆਪਣੀ ਸਕੂਟਰੀ ਤੇ 4 ਨਵੰਬਰ ਨੂੰ ਸਵੇਰੇ 10 ਵਜੇ ਸਵਾਰ ਹੋ ਕੇ ਇਹ ਨੌਜਵਾਨ ਆਪਣੇ ਘਰ ਤੋਂ ਬਜ਼ਾਰ ਗਿਆ ਸੀ। ਉਥੇ ਹੀ ਕਿਸੇ ਵੱਲੋਂ ਇਸ ਹਾਦਸੇ ਦੀ ਸੂਚਨਾ ਦੁਪਹਿਰ ਦੇ ਸਮੇਂ ਸਾਢੇ 12 ਵਜੇ ਦੇ ਕਰੀਬ ਪਰਿਵਾਰ ਨੂੰ ਦਿੱਤੀ ਗਈ ਹੈ ਉਨ੍ਹਾਂ ਦਾ ਪੁੱਤਰ ਪਿੰਡ ਖੱਖ ਨੇ ਨਜ਼ਦੀਕ ਖੇਤਾਂ ਦੇ ਕੱਚੇ ਰਾਹ ਵਿੱਚ ਡਿੱਗਿਆ ਹੋਇਆ ਹੈ, ਜਿਸਦੇ ਕੋਲ ਉਸ ਦੀ ਸਕੂਟਰੀ ਵੀ ਮੌਜੂਦ ਹੈ। ਪਰਿਵਾਰ ਵੱਲੋਂ ਮੌਕੇ ਤੇ ਪਹੁੰਚ ਕੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪੁੱਤਰ ਦੇ ਗਰਦਨ ਅਤੇ ਪਿੱਠ ਤੇ ਸੱਟਾਂ ਦੇ ਨਿਸ਼ਾਨ ਸਨ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸ ਦਾ ਪਤੀ ਅਤੇ ਇਕ ਲੜਕਾ ਵਿਦੇਸ਼ ਵਿੱਚ ਹਨ ਅਤੇ ਉਨ੍ਹਾਂ ਦਾ ਇਹ ਬੇਟਾ ਆਪਣੀ ਪਤਨੀ ਸਮੇਤ ਉਨ੍ਹਾਂ ਦੇ ਨਾਲ ਰਹਿ ਰਿਹਾ ਸੀ। ਉਥੇ ਹੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਵੱਲੋਂ ਆਪਣੀ ਕਾਰਵਾਈ ਅੱਗੇ ਕੀਤੀ ਜਾਵੇਗੀ। ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …