Breaking News

ਇਸ ਮਸ਼ਹੂਰ ਪੰਜਾਬੀ ਸਖਸ਼ੀਅਤ ਦੀ ਹੋਈ ਅਚਾਨਕ ਪੰਜਾਬ ਚ ਮੌਤ ਕਨੇਡਾ ਚ ਵੀ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ ਜਿਹਨਾਂ ਨੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਕਰ ਕੇ ਦੁਨੀਆਂ ਦੇ ਕੋਨੇ ਕੋਨੇ ਵਿਚ ਆਪਣਾ ਨਾਮ ਬਣਾਇਆ ਗਿਆ ਹੈ। ਉਥੇ ਹੀ ਅਜਿਹੇ ਪੰਜਾਬੀਆਂ ਨੂੰ ਉਨ੍ਹਾਂ ਦੇਸ਼ਾ ਦੀਆਂ ਸਰਕਾਰ ਵੱਲੋਂ ਵੀ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਅਜਿਹੇ ਪੰਜਾਬੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਵੀ ਬਣ ਜਾਂਦੇ ਹਨ। ਅਜਿਹੀਆਂ ਸਖਸੀਅਤਾਂ ਵੱਲੋਂ ਕੀਤੇ ਜਾਂਦੇ ਸਮਾਜ ਸੁਧਾਰਕ ਦੇ ਕੰਮਾਂ ਨੂੰ ਵੇਖ ਕੇ ਹੋਰ ਲੋਕਾਂ ਵਿੱਚ ਵੀ ਅਜੇਹੇ ਸੁਧਾਰ ਦੇ ਕੰਮ ਕੀਤੇ ਜਾਣ ਦਾ ਜਜ਼ਬਾ ਪੈਦਾ ਹੁੰਦਾ ਹੈ।

ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਪੰਜਾਬ ਅਤੇ ਕੈਨੇਡਾ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਸਰੀ ਰਿਚਮੰਡ ਸ਼ਹਿਰ ਵਿੱਚ ਰਹਿਣ ਵਾਲੇ ਬਿਜਨਸਮੈਨ ਅਤੇ ਖੇਡ ਪ੍ਰਮੋਟਰ ਇੰਦਰਜੀਤ ਸਿੰਘ ਵਿਰਕ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਉਹ ਪਿਛਲੇ ਲੰਮੇ ਸਮੇਂ ਤੋਂ ਸਰੀ ਸ਼ਹਿਰ ਵਿੱਚ ਰਹਿ ਰਹੇ ਸਨ। ਉਥੇ ਹੀ ਉਨ੍ਹਾਂ ਵੱਲੋਂ ਸਮਾਜ ਸੇਵੀ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਸੀ ਅਤੇ ਬਹੁਤ ਸਾਰੇ ਲੋਕਾਂ ਦੀ ਮਦਦ ਕੀਤੀ ਸੀ।

ਇਸ ਤੋਂ ਇਲਾਵਾ ਉਹ ਟਰਕਿੰਗ ਦੇ ਕਾਰੋਬਾਰ ਨਾਲ ਵੀ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਸਨ। ਇਸ ਸਮੇਂ ਜਿਥੇ ਉਹ ਪੰਜਾਬ ਕੁਝ ਸਮੇਂ ਲਈ ਆਏ ਹੋਏ ਸਨ। ਉੱਥੇ ਹੀ ਉਹਨਾਂ ਦਾ ਪੰਜਾਬ ਵਿੱਚ ਫਾਜ਼ਿਲਕਾ ਨੇੜੇ ਫ਼ਾਰਮ-ਹਾਊਸ ਤੇ ਦੇਹਾਂਤ ਹੋ ਗਿਆ ਹੈ। ਜਿੱਥੇ ਉਹ ਪਹਿਲਾਂ ਕੈਨੇਡਾ ਵਿੱਚ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਦੀ ਚਪੇਟ ਵਿਚ ਆ ਗਏ ਸਨ ਅਤੇ ਇਸ ਬਿਮਾਰੀ ਤੋਂ ਨਿਜਾਤ ਪਾ ਕੇ ਉਹ ਤੰਦਰੁਸਤ ਹੋਏ ਸਨ ਅਤੇ ਉਸ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਪੰਜਾਬ ਆਉਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ।

ਉਹ ਪੰਜਾਬ ਦੇ ਫਗਵਾੜਾ ਨੇੜਲੇ ਪਿੰਡ ਵਿਰਕਾਂ ਦੇ ਰਹਿਣ ਵਾਲੇ ਸਨ। ਜਿੱਥੇ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਆਪਣੇ ਇੱਕ ਨਜ਼ਦੀਕੀ ਦੋਸਤ ਇਕਬਾਲ ਸਿੰਘ ਸੰਧੂ ਸਾਬਕਾ ਏਡੀਸੀ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ। ਉਸ ਤੋਂ ਪਹਿਲਾਂ ਹੀ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਹੁਣ ਉਨ੍ਹਾਂ ਦੇ ਦੋਸਤ ਇਕਬਾਲ ਸਿੰਘ ਸੰਧੂ ਵੱਲੋਂ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਉਨ੍ਹਾਂ ਦੇ ਪਰਿਵਾਰ ਕੋਲ ਕੈਨੇਡਾ ਭੇਜਣ ਵਾਸਤੇ ਕਨੂੰਨੀ ਕਾਰਵਾਈ ਕਰਵਾਈ ਜਾ ਰਹੀ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕੈਨੇਡਾ ਵਿੱਚ ਵੀ ਕੀਤਾ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …