ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਸਿਆਸਤ ਪੂਰੀ ਗਰਮਾਈ ਹੋਈ ਹੈ, ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵੱਲ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਕਿਉਂਕਿ ਦੇਸ਼ ਦੇ ਬਹੁਤ ਸਾਰੇ ਸੂਬਿਆਂ ਵਿੱਚ ਅਗਲੇ ਸਾਲ 2022 ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉਥੇ ਹੀ ਪੰਜਾਬ ਵਿੱਚ ਵੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੁਝ ਹੀ ਸਮਾਂ ਬਾਕੀ ਬਚਿਆ ਹੈ। ਇਸ ਤਰਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਨੀਤੀਆਂ ਉਲੀਕੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਵੋਟਾਂ ਲਈ ਲੋਕਾਂ ਨੂੰ ਭਰਮਾਇਆ ਜਾ ਸਕੇ।
ਸੂਬੇ ਵਿੱਚ ਚੰਨੀ ਸਰਕਾਰ ਵੱਲੋਂ ਵੀ ਸੱਤਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਵਿੱਚ ਚੰਨੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਹੀ ਪੰਜਾਬ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਾਲੇ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ। ਹੁਣ ਚੰਨੀ ਸਰਕਾਰ ਵਲੋ 61 ਲੱਖ ਪਰਿਵਾਰਾਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ, ਜਿੱਥੇ ਪੰਜ-ਪੰਜ ਲੱਖ ਦਾ ਫਾਇਦਾ ਹੋਵੇਗਾ।
ਚੰਨੀ ਸਰਕਾਰ ਵੱਲੋਂ ਜਿਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਹੁਣ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਛੱਡ ਕੇ ਸੂਬੇ ਅੰਦਰ ਹਰ ਪਰਿਵਾਰ ਨੂੰ ਸਾਲਾਨਾ ਪੰਜ ਲੱਖ ਦਾ ਸਿਹਤ ਬੀਮਾ ਪ੍ਰਦਾਨ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਕੈਬਨਿਟ ਵਿਚ ਹੋਏ ਇਸ ਫੈਸਲੇ ਤੋਂ ਬਾਅਦ 61 ਲੱਖ ਪਰਿਵਾਰਾਂ ਨੂੰ ਪੰਜਾਬ ਵਿਚ ਇਸ ਯੋਜਨਾ ਦਾ ਫਾਇਦਾ ਹੋਵੇਗਾ। ਇਸ ਯੋਜਨਾ ਦਾ ਫਾਇਦਾ ਰਾਜ ਅਤੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਨਹੀਂ ਹੋਵੇਗਾ।
ਉਨ੍ਹਾਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਪਰਿਵਾਰਾਂ ਨੂੰ ਇਸ ਸਿਹਤ ਬੀਮਾ ਯੋਜਨਾ ਦਾ ਫਾਇਦਾ ਦਿੱਤਾ ਜਾਵੇਗਾ ਜਿਸ ਵਿੱਚ ਇੱਕ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਮਿਲ ਸਕਦੀ ਹੈ। ਜਿਸ ਵਾਸਤੇ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਸਰਬਵਿਆਪੀ ਬਣਾਉਣ ਦੀ ਪ੍ਰਵਾਨਗੀ ਵੀ ਕੱਲ ਹੋਈ ਮੀਟਿੰਗ ਵਿੱਚ ਦੇ ਦਿੱਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …