Breaking News

ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਬਾਜਵਾ ਵਲੋਂ ਆਈ ਇਹ ਵੱਡੀ ਤਾਜਾ ਖਬਰ – CM ਚੰਨੀ ਕੋਲੋਂ ਕਰਤੀ ਇਹ ਵੱਡੀ ਮੰਗ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਏ ਦਿਨ ਹੀ ਕੋਈ ਨਾ ਕੋਈ ਅਜਿਹਾ ਮਾਮਲਾ ਸਾਹਮਣੇ ਆ ਜਾਂਦਾ ਹੈ ਜੋ ਲੋਕਾਂ ਨੂੰ ਹੈਰਾਨ ਕਰ ਦਿੰਦਾ ਹੈ। ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉਥੇ ਹੀ ਉਨ੍ਹਾਂ ਤੋਂ ਬਾਅਦ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਐਲਾਨ ਨੂੰ ਦੇਖਦੇ ਹੋਏ ਅਗਲੀਆਂ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੀ ਮੰਗ ਕੀਤੀ ਹੈ।

ਹੁਣ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਕੋਲੋਂ ਇਹ ਵੀ ਮੰਗ ਕੀਤੀ ਗਈ ਹੈ। ਪੰਜਾਬ ਵਿੱਚ ਜਿੱਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਉੱਥੇ ਹੀ ਹੁਣ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 552 ਪ੍ਰਕਾਸ਼ਪੁਰਬ ਆ ਰਿਹਾ ਹੈ। ਜਿਸ ਨੂੰ ਮੁੱਖ ਰੱਖਦੇ ਹੋਏ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨਛੋਹ ਪ੍ਰਾਪਤ ਬਟਾਲਾ ਸ਼ਹਿਰ ਨੂੰ ਗੁਰਦਾਸਪੁਰ ਤੋਂ ਅਲੱਗ ਕਰਕੇ ਵੱਖਰਾ ਜਿਲਾ ਬਣਾਏ ਜਾਣ ਦੀ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਵੱਲੋਂ ਬਟਾਲਾ ਨੂੰ ਵੱਖਰਾ ਜ਼ਿਲਾ ਬਣਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿਚ ਉਨ੍ਹਾਂ ਨੂੰ ਬਹੁਤ ਸਾਰੇ ਲੋਕਾਂ ਦਾ ਸਮਰਥਨ ਹਾਸਲ ਹੋਇਆ ਹੈ। ਇਸ ਬਾਰੇ ਜ਼ਿਕਰ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਤੌਰ ਤੇ ਪਹਿਲਾਂ ਵੀ ਬਟਾਲਾ ਨੂੰ ਗੁਰਦਾਸਪੁਰ ਤੋਂ ਵੱਖਰਾ ਕਰਕੇ ਜ਼ਿਲ੍ਹਾ ਬਣਾਉਣ ਦੀ ਬੇਨਤੀ ਇਸ ਸਾਲ ਅਗਸਤ ਵਿੱਚ ਵੀ ਕੀਤੀ ਗਈ ਸੀ।

ਉਥੇ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਬਟਾਲਾ ਸ਼ਹਿਰ ਦੀ ਇਤਿਹਾਸਕ ਮਹੱਤਤਾ ਤੇ ਵੀ ਚਾਨਣਾ ਪਾਇਆ ਗਿਆ ਹੈ। ਉਨ੍ਹਾਂ ਆਪਣੇ ਪੱਤਰ ਵਿਚ ਮੰਗ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 19 ਨਵੰਬਰ 2021 ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੀ ਬਟਾਲਾ ਨੂੰ ਵੱਖਰਾ ਜਿਲ੍ਹਾ ਸਿਰਜਿਆ ਜਾਵੇ, ਜਿਸ ਵਾਸਤੇ ਉਨ੍ਹਾਂ ਵੱਲੋਂ ਖਾਸ ਅਪੀਲ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …