ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਉਪਰ ਨਜ਼ਰ ਮਾਰੀ ਜਾਵੇ ਤਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਰੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਅਤੇ ਵਰਕਰਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਦਾ ਜਨਤਾ ਵਿੱਚ ਕਾਫੀ ਚੰਗਾ ਪ੍ਰਭਾਵ ਪੈਂਦਾ ਹੈ। ਅਜਿਹੀਆਂ ਹਸਤੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤੇ ਜਾਣ ਦਾ ਰੁਝਾਨ ਲਗਾਤਾਰ ਜਾਰੀ। ਉੱਥੇ ਹੀ ਜਿਹੜੀਆਂ ਹਸਤੀਆਂ ਨੂੰ ਪਿਛਲੇ ਸਮੇਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਭ ਤੋਂ ਅੱਗੇ ਆ ਕੇ ਚੋਣ ਪ੍ਰਚਾਰ ਕਰਦੇ ਹੋਏ ਦੇਖਿਆ ਜਾ ਰਿਹਾ ਸੀ।
ਉਨ੍ਹਾਂ ਵੱਲੋਂ ਹੀ ਉਨ੍ਹਾਂ ਪਾਰਟੀਆਂ ਤੋਂ ਮੁੱਖ ਮੋੜ ਲਿਆ ਗਿਆ ਹੈ। ਹੁਣ ਮਸ਼ਹੂਰ ਪੰਜਾਬੀ ਸਮਾਜ ਸੇਵਕਾਂ ਨਵਜੋਤ ਕੌਰ ਲੰਬੀ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਉਨ੍ਹਾਂ ਵੱਲੋਂ ਖੁਦ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ। ਪਿਛਲੀ ਵਾਰ 2017 ਦੀਆਂ ਵਿਧਾਨ ਸਭਾ ਚੋਣਾਂ ਕਾਰਨ ਚਰਚਾ ਵਿੱਚ ਆਈ ਨਵਜੋਤ ਕੌਰ ਲੰਬੀ ਦੇ ਭਾਸ਼ਣ ਦੇ ਕਾਰਨ ਸਭ ਪਾਸੇ ਉਸ ਦੀ ਇਕ ਵੱਖਰੀ ਪਹਿਚਾਣ ਬਣ ਗਈ ਸੀ। ਜਿੱਥੇ ਉਸ ਵੱਲੋਂ ਆਮ ਆਦਮੀ ਪਾਰਟੀ ਦਾ ਸਾਥ ਵੀ 2018 ਵਿਚ ਛੱਡ ਦਿੱਤਾ ਗਿਆ ਸੀ।
ਜਿਸ ਪਿੱਛੋਂ ਉਸ ਵੱਲੋਂ ਸੁਖਪਾਲ ਸਿੰਘ ਖਹਿਰਾ ਦਾ ਸਮਰਥਨ ਕੀਤਾ ਗਿਆ। ਇਸ ਬਾਰੇ ਵੀ ਨਵਜੋਤ ਕੌਰ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਉਨ੍ਹਾਂ ਦਾ ਸਾਥ ਛੱਡ ਦਿੱਤਾ ਗਿਆ ਸੀ ਅਤੇ ਇਸ ਸਮੇਂ ਆਪਣਾ ਧਿਆਨ ਆਪਣੀ ਪੜ੍ਹਾਈ ਉਪਰ ਲਗਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਰਾਜਨੀਤੀ ਕਰਨ ਤੋਂ ਇਨਕਾਰ ਕੀਤਾ ਗਿਆ ਸੀ। ਕਿਉਂਕਿ ਉਸ ਦੀ ਉਮਰ ਅਜੇ 22 ਸਾਲ ਹੈ ਅਤੇ ਪੱਚੀ ਸਾਲ ਹੋਣ ਤੱਕ ਉਸ ਨੂੰ ਵਿਧਾਨ ਸਭਾ ਚੋਣਾਂ ਲੜਨ ਦਾ ਮੌਕਾ ਨਹੀਂ ਮਿਲ ਸਕਦਾ। ਇਸ ਸਮੇਂ ਨਵਜੋਤ ਕੌਰ ਲੰਬੀ ਜਿੱਥੇ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹੈ, ਉੱਥੇ ਹੀ ਉਸ ਵੱਲੋਂ ਆਪਣੀ ਐਮਐਸਸੀ ਭਾਗ 2 ਭੂਗੋਲ ਦੀ ਪੜ੍ਹਾਈ ਕੀਤੀ ਜਾ ਰਹੀ ਹੈ।
ਉਥੇ ਹੀ ਨਵਜੋਤ ਕੌਰ ਵੱਲੋਂ ਇਕ ਵੱਡਾ ਖੁਲਾਸਾ ਕੀਤਾ ਗਿਆ ਹੈ ਜਿਸ ਵਿੱਚ ਉਨ੍ਹਾਂ ਦੱਸਿਆ ਹੈ ਕਿ ਉਤਰ ਪ੍ਰਦੇਸ਼ ਵਿਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਯੂਪੀ ਦੀ ਪੰਜਾਬੀ ਪੱਟੀ ਵਿੱਚ ਚੋਣ ਪ੍ਰਚਾਰ ਕਰਨ ਵਾਸਤੇ ਉਤਰ ਪ੍ਰਦੇਸ਼ ਅਖਿਲੇਸ਼ ਜਾਦਵ ਵੱਲੋਂ ਸਮਾਜਵਾਦੀ ਪਾਰਟੀ ਦੇ ਪਰਚਾਰ ਕਰਨ ਵਾਸਤੇ ਸੰਪਰਕ ਕੀਤਾ ਗਿਆ ਹੈ। ਕਿਉਕਿ ਨਵਜੋਤ ਕੌਰ ਵੱਲੋਂ ਆਪਣੇ ਭਾਸ਼ਣ ਰਾਹੀਂ ਹੀ ਬਹੁਤ ਸਾਰੀਆਂ ਸੁਰਖੀਆਂ ਬਟੋਰੀਆਂ ਗਈਆਂ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …