Breaking News

ਮੁੱਖ ਮੰਤਰੀ ਚੰਨੀ ਨੇ ਹੁਣ ਗੁਰੂ ਰਵਿਦਾਸ ਜੀ ਦੇ ਨਾਮ ਤੇ ਰਖਿਆ ਇਸ ਸੜਕ ਦਾ ਨਾਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਪੰਜਾਬ ਵਿੱਚ ਬੇਰੁਜਗਾਰੀ ਦੂਰ ਕਰਨ ਲਈ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਬਹਾਲ ਕਰਵਾਉਣ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਵਿਕਾਸ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਵਿਚ ਉਨ੍ਹਾਂ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਵੀ ਪੂਰਾ ਖਿਆਲ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਨੂੰ ਕਾਇਮ ਰੱਖਦੇ ਹੋਏ ਬਹੁਤ ਸਾਰੇ ਐਲਾਣ ਵੀ ਕੀਤੇ ਜਾ ਰਹੇ ਹਨ ਜਿਸ ਨਾਲ ਕਈ ਭਾਈਚਾਰਿਆਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।

ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾਂਦੇ ਐਲਾਨ ਨਾਲ ਜਿੱਥੇ ਲੋਕਾਂ ਨੂੰ ਰਾਹਤ ਮਿਲ ਰਹੀ ਹੈ। ਉਥੇ ਹੀ ਉਨ੍ਹਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਵੀ ਸਨਮਾਨ ਕੀਤਾ ਜਾ ਰਿਹਾ ਹੈ।ਹੁਣ ਮੁੱਖ ਮੰਤਰੀ ਚੰਨੀ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਇਸ ਸੜਕ ਦਾ ਨਾਮ ਰੱਖਿਆ, ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਆਦਮਪੁਰ ਹਵਾਈ ਅੱਡੇ ਤੱਕ ਪਹੁੰਚਣ ਵਾਲੀ ਸੜਕ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂ ‘ਤੇ ਰੱਖਣ ਦਾ ਐਲਾਨ ਕਰ ਦਿੱਤਾ ਹੈ।

ਜਿਸ ਨਾਲ ਰਵਿਦਾਸ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਜਿੱਥੇ ਉਨ੍ਹਾਂ ਵੱਲੋਂ ਹਵਾਈ ਅੱਡੇ ਤਕ ਜਾਣ ਵਾਲੀ ਸੜਕ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਰੱਖਿਆ ਗਿਆ ਹੈ ਉਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੜਕਾਂ ਅਤੇ ਬੁਨਿਆਦੀ ਢਾਂਚੇ ਅਤੇ ਵਿਕਾਸ ਵਾਸਤੇ 19 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

ਉਨ੍ਹਾਂ ਵੱਲੋਂ ਇਹ ਵੱਡਾ ਐਲਾਨ ਅੱਜ ਉਸ ਸਮੇਂ ਕੀਤਾ ਗਿਆ ਜਦੋਂ ਉਹ ਆਦਮਪੁਰ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਵੱਲੋਂ ਦੁਆਬੇ ਨੂੰ ਪੰਜਾਬ ਦਾ ਦਿਲ ਦੱਸਦੇ ਹੋਏ ਇਹ ਐਲਾਨ ਕੀਤਾ ਹੈ। ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਦਮਪੁਰ ਵਿੱਚ ਪਹੁੰਚੇ ਹੋਏ ਸਨ ਅਤੇ ਉੱਥੇ ਉਨ੍ਹਾਂ ਵੱਲੋਂ ਲੋਕਾਂ ਨੂੰ ਸੰਬੋਧਨ ਵੀ ਕੀਤਾ ਗਿਆ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …