ਆਈ ਤਾਜ਼ਾ ਵੱਡੀ ਖਬਰ
ਬੀਤੇ ਕੁਝ ਦਿਨਾਂ ਤੋਂ ਜਿੱਥੇ ਪੰਜਾਬ ਵਿੱਚ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਬਟਾਲਾ ਨੂੰ ਵੱਖਰੇ ਬਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਕਰਤਾਰਪੁਰ ਸਾਹਿਬ ਲਾਂਘਾ ਵੀ ਬੰਦ ਹੋ ਜਾਣ ਨਾਲ ਸਿੱਖ ਸੰਗਤ ਵਿੱਚ ਨਿਰਾਸ਼ਾ ਦੇਖੀ ਜਾ ਰਹੀ ਸੀ। ਜਿਸ ਨੂੰ ਮੁੜ ਖੋਲ੍ਹੇ ਜਾਣ ਦੀ ਸਿੱਖ ਸੰਗਤਾਂ ਵੱਲੋਂ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਕਈ ਵਾਰ ਅਪੀਲ ਵੀ ਕੀਤੀ ਜਾ ਚੁੱਕੀ ਸੀ। ਕਿਉਂਕਿ ਬਹੁਤ ਸਾਰੀਆਂ ਸਿੱਖ ਸੰਗਤਾਂ ਇਸ ਜਗਾ ਤੇ ਨਤਮਸਤਕ ਹੋਣ ਜਾਂਦੀਆਂ ਹਨ ਉਥੇ ਹੀ ਪਾਕਿਸਤਾਨ ਵਿਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਅਤੇ ਭਾਈ ਭਰਾਵਾਂ ਨੂੰ ਵੀ ਮਿਲ ਸਕਦੀਆਂ ਹਨ।
ਹੁਣ ਅਚਾਨਕ ਹੀ ਅਮਿਤ ਸ਼ਾਹ ਵਲੋ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਪੰਜਾਬੀਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਹਿਲਾਂ ਕਾਫੀ ਲੰਮੇ ਸਮੇਂ ਤੋਂ ਲੋਕਾਂ ਵੱਲੋਂ ਗੁਰਪੁਰਬ ਨੂੰ ਮੁੱਖ ਰੱਖਦੇ ਹੋਏ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ। ਉੱਥੇ ਹੀ ਇਸ ਬਾਰੇ ਜਾਣਕਾਰੀ ਜਾਰੀ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਹੈ ਕਿ 17 ਨਵੰਬਰ ਯਾਨੀ ਕਿ ਭਲਕੇ ਤੋਂ ਮੁੜ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ ਦਿੱਤਾ ਜਾਵੇਗਾ।
ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਇਸ ਜਾਣਕਾਰੀ ਨੂੰ ਸੁਣਦੇ ਹੀ ਸਿੱਖ ਸੰਗਤ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਇਹ ਲਾਂਘਾ ਖੁੱਲ੍ਹ ਜਾਣ ਤੇ ਹੁਣ ਭਾਰੀ ਗਿਣਤੀ ਵਿੱਚ ਸਿੱਖ ਸੰਗਤ ਗੁਰੂ ਨਾਨਕ ਦੇਵ ਜੀ ਦੇ 552 ਵੇਂ ਪਰਗਟ ਦਿਵਸ ਤੇ ਨਤਮਸਤਕ ਹੋ ਸਕਦੀ ਹੈ। ਇਹ ਲਾਂਘਾ ਖੋਲ੍ਹੇ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਗਈ ਸੀ। ਉਥੇ ਹੀ ਸਿੱਖ ਭਾਈਚਾਰੇ ਦੀ ਸ਼ਰਧਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਇਸ ਲਾਂਘੇ ਨੂੰ ਖੋਲ੍ਹੇ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਕੇਂਦਰ ਸਰਕਾਰ ਵੱਲੋਂ ਇਹ ਫ਼ੈਸਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸਿੱਖ ਸੰਗਤ ਦੀ ਸ਼ਰਧਾ ਨੂੰ ਵੇਖਦੇ ਹੋਏ ਲਿਆ ਗਿਆ ਹੈ। ਜਿਸ ਸਦਕਾ ਸਿੱਖ ਸੰਗਤਾਂ 17 ਨਵੰਬਰ ਤੋਂ ਫੇਰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਨਤਮਸਤਕ ਹੋ ਸਕਦੀਆਂ ਹਨ। ਉਥੇ ਹੀ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਗਟ ਦਿਵਸ ਦੇ ਮੌਕੇ ਤੇ ਵੀ ਭਾਰੀ ਇਕੱਠ ਵੇਖਿਆ ਜਾਵੇਗਾ।