Breaking News

ਖੇਤੀ ਕਨੂੰਨ ਦੇ ਵਾਪਿਸ ਹੋਣ ਤੇ ਕੰਗਨਾ ਰਣੌਤ ਨੂੰ ਲਗੀਆਂ ਮਿਰਚਾਂ ਕਹਿ ਦਿੱਤੀ ਇਹ ਵੱਡੀ ਗਲ੍ਹ

ਆਈ ਤਾਜ਼ਾ ਵੱਡੀ ਖਬਰ 

ਅੱਜ ਸਾਰੇ ਦੇਸ਼ ਦੀਆਂ ਸੰਗਤਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੇ ਇਨ੍ਹਾਂ ਖ਼ੁਸ਼ੀਆਂ ਨੂੰ ਸਾਂਝੇ ਤੌਰ ਤੇ ਮਨਾਇਆ ਜਾ ਰਿਹਾ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਦੇਸ਼ ਵਾਸੀਆਂ ਨੂੰ ਇਸ ਮੌਕੇ ਉੱਪਰ ਮੁਬਾਰਕਬਾਦ ਦਿੰਦੇ ਹੋਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਇਸ ਖਬਰ ਨੂੰ ਸੁਣਦੇ ਹੀ ਦੇਸ਼ ਦੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਉਥੇ ਹੀ ਲੋਕਾਂ ਨੂੰ ਗੁਰਪੁਰਬ ਦੇ ਮੌਕੇ ਤੇ ਕੇਂਦਰ ਸਰਕਾਰ ਵੱਲੋਂ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਜਾ ਰਿਹਾ ਹੈ।

ਜਿੱਥੇ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਝੁਕ ਗਈ ਹੈ ਉਥੇ ਹੀ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਵੀ ਹਨ ਜਿਨ੍ਹਾਂ ਵੱਲੋਂ ਇਸ ਫੈਸਲੇ ਦੀ ਆਲੋਚਨਾ ਕੀਤੀ ਜਾ ਰਹੀ ਹੈ। ਹੁਣ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਤੇ ਇਸ ਅਦਾਕਾਰ ਨੂੰ ਮਿਰਚਾਂ ਲੱਗੀਆਂ ਹਨ ਜਿਸ ਵੱਲੋਂ ਇਹ ਵੱਡੀ ਗੱਲ ਆਖੀ ਗਈ ਹੈ। ਫਿਲਮੀ ਅਦਾਕਾਰਾ ਕੰਗਨਾ ਰਣੌਤ ਜਿਥੇ ਆਪਣੇ ਵੱਲੋਂ ਕੀਤੀ ਜਾਂਦੀ ਟਿੱਪਣੀ ਦੇ ਕਾਰਨ ਹਮੇਸ਼ਾ ਵਿਵਾਦ ਵਿਚ ਫਸ ਜਾਂਦੀ ਹੈ। ਉਥੇ ਹੀ ਹੁਣ ਉਸ ਵੱਲੋਂ ਖ਼ੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੇ ਐਲਾਨ ਤੇ ਅਪਣੀ ਪ੍ਰਤੀਕਿਰਿਆ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ ਹੈ।

ਜਿੱਥੇ ਉਸ ਨੇ ਇੰਸਟਾਗ੍ਰਾਮ ਅਕਾਊਂਟ ਤੇ ਟਵੀਟ ਕੀਤਾ ਹੈ ਜਿਸ ਵਿੱਚ ਲਿਖਿਆ ਹੋਇਆ ਹੈ ਕਿ ਦੁਖੀ ਸ਼ਰਮਨਾਕ ਤੇ ਬਿਲਕੁਲ ਅਨੁਚਿਤ। ਉਨ੍ਹਾਂ ਕਿਹਾ ਕਿ ਅਗਰ ਸੜਕਾਂ ਤੇ ਬੈਠੇ ਹੋਏ ਇਨ੍ਹਾਂ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ ਤੇ ਇਨ੍ਹਾਂ ਦੁਆਰਾ ਕਨੂੰਨ ਬਣਾਏ ਜਾਣਗੇ, ਫਿਰ ਪਾਰਲੀਮੈਂਟ ਦੇ ਕਾਨੂੰਨ ਨਹੀਂ ਮੰਨਣਗੇ। ਉਥੇ ਹੀ ਉਨ੍ਹਾਂ ਨੇ ਸਾਰਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਹੈ ਕਿ ਉਹ ਲੋਕਾਂ ਨੂੰ ਮੁਬਾਰਕਬਾਦ ਜੋ ਅਜਿਹਾ ਹੀ ਚਾਹੁੰਦੇ ਸਨ।ਇਹ ਇੱਕ ਜਿਹਾਦੀ ਮੁਲਕ ਹੈ।

ਇਸ ਤੋਂ ਇਲਾਵਾ ਸੜਕਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਬਾਰੇ ਉਸ ਵੱਲੋਂ ਲਿਖਿਆ ਗਿਆ ਹੈ ਕਿ ਸੜਕਾਂ ਦੀ ਤਾਕਤ ਹੀ ਇੱਕ ਅਜਿਹੀ ਤਾਕਤ ਹੈ ਜੋ ਮਾਇਨੇ ਰੱਖਦੀ ਹੈ, ਜੋ ਕਿ ਹੁਣ ਸਾਬਤ ਵੀ ਕਰ ਦਿੱਤਾ ਗਿਆ ਹੈ। ਕੰਗਨਾ ਰਣੌਤ ਵੱਲੋਂ ਜਿਥੇ ਅੱਜ ਭਾਰਤ ਦੇਸ਼ ਨੂੰ ਜਿਹਾਦੀ ਮੁਲਕ ਆਖਿਆ ਗਿਆ ਹੈ ਉਥੇ ਹੀ ਇਕ ਵਾਰ ਮੁੜ ਤੋਂ ਵਿਵਾਦ ਵਿੱਚ ਘਿਰ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …