ਆਈ ਤਾਜ਼ਾ ਵੱਡੀ ਖਬਰ
ਇਕ ਪਾਸੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਿਆਸਤ ਦਾ ਰੰਗ ਉੱਭਰ ਉੱਭਰ ਕੇ ਸਾਹਮਣੇ ਆ ਰਿਹਾ ਹੈ , ਦੂਜੇ ਪਾਸੇ ਹਰ ਵਰਗ ਪੰਜਾਬ ਦੀਆਂ ਸੜਕਾਂ ਤੇ ਆਪਣੀਆਂ ਹੱਕੀ ਮੰਗਾਂ ਖਾਤਰ ਰੁਲਦਾ ਹੋਇਆ ਨਜ਼ਰ ਆ ਰਿਹਾ ਹੈ । ਹਰ ਵਰਗ ਦੇ ਵੱਲੋਂ ਸਰਕਾਰ ਦੇ ਕੀਤੇ ਹੋਏ ਵਾਅਦਿਆਂ ਨੂੰ ਲੈ ਕੇ ਰੋਸ ਧਰਨੇ ਕੀਤੇ ਜਾ ਰਹੇ ਹਨ । ਹਰ ਰੋਜ਼ ਹੀ ਅਜਿਹੀਆਂ ਤਸਵੀਰਾਂ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ਤੋਂ ਸਾਹਮਣੇ ਆਉਂਦੀਆਂ ਹਨ ਜਿੱਥੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਆਪਣੀਆਂ ਮੰਗਾਂ ਖਾਤਰ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਨੇ ਤੇ ਕਈ ਵਾਰ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਤਕ ਕੀਤਾ ਜਾਂਦਾ ਹੈ ।
ਇਸੇ ਵਿਚਕਾਰ ਹੁਣ ਪੰਜਾਬ ਚ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਦੀ ਤਿਆਰੀ ਖਿੱਚ ਲਈ ਗਈ ਹੈ ਤੇ ਹੁਣ ਉਨ੍ਹਾਂ ਵੱਲੋਂ ਪੂਰੀ ਰਣਨੀਤੀ ਵੀ ਤਿਆਰ ਕੀਤੀ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਸਰਕਾਰੀ ਸਕੂਲਜ਼ ਗਜ਼ਟਿਡ ਆਫੀਸਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਤੇ ਸਿੱਖਿਆ ਅਧਿਕਾਰੀਆਂ ਦੇ ਅੜੀਅਲ ਰਵੱਈਏ ਨੂੰ ਲੈ ਕੇ ਪ੍ਰੋਗ੍ਰਾਮ ਉਲੀਕਿਆ ਗਿਆ ਹੈ ।
ਜਿਸ ਦੇ ਚੱਲਦੇ 24 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਵਿਖੇ ਸਥਿਤ ਕੋਠੀ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਜ਼ੋਰਾਂ ਤੇ ਚੱਲ ਰਹੀਆਂ ਹਨ । ਉੱਥੇ ਹੀ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਦੇ ਲਈ ਜ਼ਿਲਾ ਪੱਧਰੀ ਮੀਟਿੰਗ ਕਰ ਕੇ ਸਮੂਹ ਪ੍ਰਿੰਸੀਪਲਾਂ ਦੇ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ 24 ਨਵੰਬਰ ਨੂੰ ਮੋਰਿੰਡਾ ਪੁੱਜਣ ਲਈ ਆਖਿਆ ਗਿਆ ਹੈ । ਸੋ ਇਕ ਪਾਸੇ ਜਿੱਥੇ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਆਪਣੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ , ਉੱਥੇ ਹੀ ਦੂਜੇ ਪਾਸੇ ਹਰ ਵਰਗ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਖ਼ਾਤਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ।
ਇਸੇ ਵਿਚਕਾਰ ਹੁਣ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਵੱਲੋਂ ਵੀ ਆਪਣੀਆਂ ਹੱਕੀ ਮੰਗਾਂ ਖ਼ਾਤਰ ਇੱਕ ਵੱਡਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਤੇ ਹੁਣ ਉਨ੍ਹਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਦੀਆਂ ਤਿਆਰੀਆਂ ਵੀ ਖਿੱਚ ਲਈਆਂ ਗਈਆਂ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …