ਆਈ ਤਾਜ਼ਾ ਵੱਡੀ ਖਬਰ
ਜਦੋਂ ਦੀ ਦੁਨੀਆ ਦੇ ਵਿਚ ਇਹ ਕਰੋਨਾ ਮਹਾਂਮਾਰੀ ਆਈ ਹੈ ਇਸ ਮਹਾਂਮਾਰੀ ਨੇ ਹੁਣ ਤੱਕ ਕਈ ਕੀਮਤੀ ਜਾਨਾਂ ਨੂੰ ਖ਼ਤਮ ਕਰ ਦਿੱਤਾ ਹੈ । ਕਈ ਲੋਕਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਗਈਆਂ , ਇਸ ਮਹਾਂਮਾਰੀ ਦੇ ਸਮੇਂ ਦੌਰਾਨ । ਬਹੁਤ ਸਾਰੇ ਲੋਕਾਂ ਨੇ ਜਿੱਥੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਮਹਾਮਾਰੀ ਦੌਰਾਨ ਗੁਆ ਦਿੱਤਾ, ਉੱਥੇ ਹੀ ਬਹੁਤ ਸਾਰੇ ਲੋਕਾਂ ਨੇ ਆਪਣੀਆਂ ਨੌਕਰੀਆਂ ਇਸ ਮਹਾਂਮਾਰੀ ਦੌਰਾਨ ਗਵਾਹੀਆਂ ਸਨ । ਇਹ ਕਰੋਨਾ ਮਹਾਂਮਾਰੀ ਦਾ ਸਮਾਂ ਅਜਿਹਾ ਸਮਾਂ ਸੀ , ਜਿਸ ਨੇ ਲੋਕਾਂ ਦੀ ਆਰਥਿਕ ਵਿਵਸਥਾ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਸੀ ।
ਪਰ ਜਿਵੇਂ ਜਿਵੇਂ ਹੁਣ ਇਸ ਮਹਾਂਮਾਰੀ ਦੇ ਮਾਮਲੇ ਘੱਟ ਰਹੇ ਹਨ । ਉਵੇ – ਓਵੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਇਸ ਮਹਾਂਮਾਰੀ ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਨੂੰ ਖੋਲ੍ਹ ਦਿੱਤਾ ਗਿਆ ਹੈ । ਜਿਸ ਦੇ ਚਲਦੇ ਹੁਣ ਲੋਕਾਂ ਨੂੰ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ । ਪਰ ਇਸੇ ਵਿਚਕਾਰ ਹੁਣ ਇੱਕ ਬੇਹੱਦ ਦੀ ਮਾੜੀ ਖ਼ਬਰ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਰਹੀ ਹੈ ।ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਵਿੱਚ ਹੁਣ ਮੁੜ ਤੋਂ ਕਰੋਨਾ ਮਹਾਂਮਾਰੀ ਨੇ ਆਪਣੀ ਰਫ਼ਤਾਰ ਫੜ ਲਈ ਹੈ ਤੇ ਇਸ ਮਹਾਂਮਾਰੀ ਦੇ ਮਾਮਲੇ ਹੁਣ ਫਿਰ ਤੋਂ ਪੰਜਾਬ ਦੇ ਵਿੱਚ ਵਧਣੇ ਸ਼ੁਰੂ ਹੋ ਚੁੱਕੇ ਨੇ ਤੇ ਮੌਤ ਦਰ ਆਂਕੜਾ ਵੀ ਲਗਾਤਾਰ ਵਧ ਰਿਹਾ ਹੈ ਜਿਸ ਦੇ ਚੱਲਦੇ ਹੁਣ ਪੰਜਾਬੀਆਂ ਦੇ ਵਿਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਚ ਪਿਛਲੇ ਬੀਤੇ ਚੌਵੀ ਘੰਟਿਆਂ ਦੌਰਾਨ ਪੰਦਰਾਂ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਜਦ ਕਿ ਇਸ ਮਹਾਂਮਾਰੀ ਦੇ ਕਾਰਨ ਚਾਰ ਲੋਕਾਂ ਦੀ ਮੌਤ ਹੋ । ਬੇਹੱਦ ਦੀ ਚਿੰਤਾ ਦਾ ਵਿਸ਼ਾ ਸਾਹਮਣੇ ਆ ਰਿਹਾ ਹੈ ਕਿ ਜਿੱਥੇ ਪੰਜਾਬ ਦੇ ਵਿੱਚ ਪਹਿਲਾਂ ਹੀ ਇਸ ਮਹਾਮਾਰੀ ਨੇ ਬਹੁਤ ਤਬਾਹੀ ਮਚਾਈ ਹੁਣ ਮੁੜ ਤੋਂ ਇਹ ਮਹਾਂਮਾਰੀ ਆਪਣੇ ਪੈਰ ਪਸਾਰਦੀ ਹੋਈ ਨਜ਼ਰ ਆ ਰਹੀ ਹੈ ।ਇੱਕ ਦਿਨ ਵਿੱਚ ਚਾਰ ਲੋਕਾਂ ਦੀ ਮੌਤ ਹੋ ਜਾਣਾ ਬੇਹੱਦ ਹੀ ਹੈਰਾਨ ਅਤੇ ਪ੍ਰੇਸ਼ਾਨ ਕਰ ਦੇਣ ਵਾਲਾ ਵਿਸ਼ਾ ਹੈ ।
ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ,ਮੋਗਾ ,ਮੁਹਾਲੀ , ਗੁਰਦਾਸਪੁਰ ਦੇ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਇਸ ਮਹਾਂਮਾਰੀ ਦੇ ਕਾਰਨ ਆਪਣੀ ਜਾਨ ਗੁਆਈ ਹੈ । ਬੇਸ਼ੱਕ ਦੁਨੀਆਂ ਦੇ ਵਿੱਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਹੁਣ ਘਟ ਰਿਹਾ ਹੈ । ਪਰ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵਿੱਚ ਇਸ ਮਹਾਂਮਾਰੀ ਨੂੰ ਮਾਤ ਦੇਣ ਵਾਲੀ ਕੋਰੋਨਾ ਵੈਕਸੀਨ ਦਾ ਕੰਮ ਜ਼ੋਰਾਂ ਤੇ ਚੱਲ ਰਿਹਾ ਹੈ । ਪੰਜਾਬ ਦੇ ਵਿੱਚ ਵੀ ਲੋਕਾਂ ਨੂੰ ਲਗਾਤਾਰ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ । ਪਰ ਇਸ ਦੇ ਬਾਵਜੂਦ ਵੀ ਇਹ ਮਹਾਂਮਾਰੀ ਹੁਣ ਮੁੜ ਤੋਂ ਪੰਜਾਬ ‘ਚ ਆਪਣੀਆਂ ਜਡ਼੍ਹਾਂ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …