ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਗਾਇਕਾ ਅਤੇ ਅਦਾਕਾਰਾ ਵੱਲੋਂ ਅੱਗੇ ਆ ਕੇ ਇਸ ਕਿਸਾਨੀ ਸੰਘਰਸ਼ ਨੂੰ ਵਧੇਰੇ ਸਮਰਥਨ ਦਿੱਤਾ ਗਿਆ ਜਿਨ੍ਹਾਂ ਦੇ ਸਹਿਯੋਗ ਸਦਕਾ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਇਸ ਕਿਸਾਨੀ ਸੰਘਰਸ਼ ਦੇ ਨਾਲ ਜੋੜਿਆ ਗਿਆ। ਉੱਥੇ ਹੀ ਦਿੱਲੀ ਵਿੱਚ ਚੱਲ ਰਹੇ ਮੋਰਚੇ ਵਿੱਚ ਵੀ ਇਨ੍ਹਾਂ ਵੱਲੋਂ ਸਮੇਂ ਸਮੇਂ ਤੇ ਸ਼ਿਰਕਤ ਕਰਕੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ ਗਏ ਅਤੇ ਇਸ ਕਿਸਾਨੀ ਸੰਘਰਸ਼ ਵਿਚ ਹੋਰ ਜੋਸ਼ ਵਧਾਉਣ ਵਾਸਤੇ ਬਹੁਤ ਸਾਰੇ ਗੀਤ ਵੀ ਇਸ ਕਿਸਾਨੀ ਸੰਘਰਸ਼ ਨੂੰ ਸਮਰਪਤ ਕੀਤੇ ਗਏ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਅਲੋਚਨਾ ਵੀ ਕੀਤੀ ਜਾਂਦੀ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ। ਹੁਣ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਕੰਗਣਾ ਰਣੌਤ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਜਿੱਥੇ ਕੰਗਨਾ ਰਣਾਓਤ ਵੱਲੋਂ ਕਿਸਾਨੀ ਸੰਘਰਸ਼ ਅਤੇ ਪੰਜਾਬ ਦੇ ਗਾਇਕਾਂ ਉਪਰ ਟਿੱਪਣੀ ਕੀਤੀ ਗਈ ਹੈ। ਉੱਥੇ ਹੀ ਫਿਲਮੀ ਅਦਾਕਾਰਾ ਕੰਗਨਾ ਰਣਾਓਤ ਦਾ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ। ਬੀਤੇ ਦਿਨੀਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਫਿਰ ਤੋਂ ਕੰਗਨਾ ਰਣੌਤ ਵੱਲੋਂ ਦਿੱਤੇ ਗਏ ਬਿਆਨਾਂ ਕਾਰਨ ਵੀ ਲੋਕਾਂ ਵਿੱਚ ਰੋਸ ਵੇਖਿਆ ਜਾ ਰਿਹਾ ਸੀ। ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ਉਪਰ ਇਕ ਵੀਡੀਓ ਸਾਂਝੀ ਕੀਤੀ ਗਈ ਹੈ ਉਨ੍ਹਾਂ ਦੇ ਲਾਈਵ ਸ਼ੋਅ ਦੀ ਹੈ। ਜਿਸ ਵਿਚ ਉਨ੍ਹਾਂ ਵੱਲੋਂ ਆਪਣਾ ਇੱਕ ਗੀਤ ਸ਼ੇਅਰ ਕੀਤਾ ਗਿਆ ਹੈ ਜਿਸ ਵਿੱਚ ਬੋਲ ਹਨ ਪੰਜਾਬ ਬੋਲਦਾ, ਜੋ ਕਿ ਉਨ੍ਹਾਂ ਵੱਲੋਂ ਕੰਗਨਾ ਰਣੌਤ ਲਈ ਗਾਇਆ ਗਿਆ ਹੈ।
ਜਿੱਥੇ ਰਣਜੀਤ ਬਾਵਾ ਦੇ ਪ੍ਰਸੰਸਕਾਂ ਵੱਲੋਂ ਵੀ ਸਾਂਝੀ ਕੀਤੀ ਗਈ ਇਸ ਵੀਡੀਓ ਉਪਰ ਕੰਗਨਾ ਰਣੌਤ ਬਾਰੇ ਖੂਬ ਤੰਜ ਕੱਸੇ ਜਾ ਰਹੇ ਹਨ। ਉਥੇ ਹੀ ਰਣਜੀਤ ਬਾਵਾ ਵੱਲੋਂ ਜਿੱਥੇ ਇਸ ਗੀਤ ਨੂੰ ਸਾਂਝਾ ਕੀਤਾ ਗਿਆ ਹੈ ਉਥੇ ਹੀ ਮਜਾਕਿਆ ਤਰੀਕੇ ਨਾਲ ਤੇ ਇਮੋਜ਼ੀ ਸਾਂਝੇ ਕਰਦੇ ਹੋਏ ਤੰਜ਼ ਵੀ ਕੱਸੇ ਗਏ ਹਨ। ਸਾਂਝੀ ਕੀਤੀ ਗਈ ਵੀਡੀਓ ਵਿੱਚ ਰਣਜੀਤ ਬਾਵਾ ਵੱਲੋਂ ਆਖਿਆ ਗਿਆ ਹੈ ਕਿ ਬੰਦਾ ਜਿੰਨਾ ਵੀ ਵੱਡਾ ਹੋਵੇ ਉਸਦੀ ਜੁਬਾਨ ਇੰਨੀ ਹੀ ਛੋਟੀ ਹੋਣੀ ਚਾਹੀਦੀ ਹੈ।
ਉਥੇ ਹੀ ਉਨ੍ਹਾਂ ਵੱਲੋਂ ਕੰਗਣਾ ਰਣੌਤ ਤੇ ਤੰਜ ਕੱਸਦੇ ਹੋਏ ਆਖਿਆ ਗਿਆ ਹੈ ਕਿ ਉਹ ਤਾਂ ਬੋਲੀ ਹੀ ਜਾ ਰਹੀ ਹੈ ਅਤੇ ਉਸ ਨੂੰ ਜ਼ੈੱਡ ਸਕਿਊਰਟੀ ਵੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਾਂਝੀ ਕਰਦੇ ਹੋਏ ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਗਿਆ ਹੈ ਅਸੀ ਤੈਨੂੰ ਕੁਝ ਨਹੀਂ ਕਹਿਣਾ , ਖ਼ਬਰ ਕੱਲ੍ਹ ਸੁਣ ਹੀ ਲਈ ਹੋਣੀ ਹੈ। ਕੰਗਣਾ ਰਣੌਤ ਕਿਤੇ ਟੱਕਰਾਂਗੇ। ਇਹ ਵੀਡੀਓ ਸੋਸ਼ਲ ਮੀਡੀਆ ਤੇ ਖੂਬ ਚਰਚਾ ਦਾ ਵਿਸ਼ਾ ਬਣੀ ਹੋਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …