ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿੱਚ ਸਭ ਪਾਰਟੀਆਂ ਵਿਚ ਹਲਚਲ ਦੇਖੀ ਜਾ ਰਹੀ ਹੈ ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਚੋਣ ਹਲਕਿਆਂ ਅੰਦਰ ਵਿਧਾਇਕਾਂ ਵੱਲੋਂ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੀ ਜਗ੍ਹਾ-ਜਗ੍ਹਾ ਤੇ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਵਿਚ ਤਬਦੀਲੀ ਕੀਤੀ ਜਾ ਰਹੀ ਹੈ ਉੱਥੇ ਹੀ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਵੀ ਰਾਜਨੀਤੀ ਵਿਚ ਆ ਰਹੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ,ਉੱਥੇ ਹੀ ਪੰਜਾਬ ਵਿਚ ਸਾਰੀਆਂ ਪਾਰਟੀਆਂ ਵੱਲੋਂ ਆਪਣੇ ਚੋਣ ਖੇਤਰਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ।
ਹੁਣ ਕੇਜਰੀਵਾਲ ਵੀ ਪਿੱਛੇ ਨਹੀਂ ਰਿਹਾ, ਪੰਜਾਬ ਚ ਕਰਤਾ ਹੁਣ ਇਹ ਵੱਡਾ ਐਲਾਨ ,ਜਿਸ ਦੀ ਸਾਰੇ ਪਾਸੇ ਹੋ ਗਈ ਚਰਚਾ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿਚ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਨਾਲ ਔਰਤਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਿਥੇ ਬੀਤੇ ਦਿਨੀਂ ਮੋਗਾ ਵਿੱਚ ਆਉਣ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਸੀ ਉਥੇ ਹੀ ਅੱਜ ਉਨ੍ਹਾਂ ਵੱਲੋਂ ਮੋਗਾ ਵਿੱਚ ਇਕ ਰੈਲੀ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਜਿਥੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ਗਾਇਕਾ-ਅਨਮੋਲ ਗਗਨ ਅਤੇ ਬਲਜਿੰਦਰ ਕੌਰ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਸਮੁੱਚੇ ਆਗੂ ਸ਼ਾਮਲ ਹੋਏ। ਉੱਥੇ ਹੀ ਪੰਜਾਬ ਵਿੱਚ ਔਰਤਾਂ ਦੇ ਹੱਕ ਵਿੱਚ ਅਰਵਿੰਦ ਕੇਜਰੀਵਲ ਵੱਲੋਂ ਰੈਲੀ ਨੂੰ ਸੰਬੋਧਨ ਕਰਦੇ ਹੋਏ ਔਰਤਾਂ ਦੇ ਖਾਤੇ ਵਿਚ ਹਰ ਮਹੀਨੇ ਇਕ ਹਜ਼ਾਰ ਰੁਪਏ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਵਧੀਆ ਇਲਾਜ ਮੁੱਹਈਆ ਕਰਵਾਉਣ ਦਾ ਭ-ਰੋ-ਸਾ ਵੀ ਦਿਵਾਇਆ ਗਿਆ ਹੈ। ਉਨ੍ਹਾਂ ਆਖਿਆ ਹੈ ਕਿ ਪੰਜਾਬ ਦੇ ਹਰ ਵਿਅਕਤੀ ਨੂੰ ਉਨ੍ਹਾਂ ਦੀ ਸਰਕਾਰ ਆਉਣ ਤੇ ਵਧੀਆ ਅਤੇ ਮੁਫ਼ਤ ਇਲਾਜ ਮੁੱਹਈਆ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਪੰਜਾਬ ਵਿੱਚ 300 ਯੂਨਿਟ ਮੁਫ਼ਤ ਬਿਜਲੀ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …