ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਫੈਲਣ ਨਾਲ ਜਿੱਥੇ ਬਹੁਤ ਸਾਰੇ ਦੇਸ਼ ਪ੍ਰਭਾਵਤ ਹੋਏ ਹਨ ਉਥੇ ਹੀ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕਰੋਨਾ ਦੀ ਮਾਰ ਹੇਠ ਸਭ ਤੋਂ ਵਧੇਰੇ ਆਇਆ ਹੈ। ਜਿੱਥੇ ਕਰੋਨਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ ਉਥੇ ਹੀ ਭਾਰਤ ਵਿੱਚ ਵੀ ਕਰੋਨਾ ਨਾਲ ਪੀੜਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਧੇਰੇ ਹੋਣ ਕਾਰਨ ਅਮਰੀਕਾ ਤੋਂ ਬਾਅਦ ਦੂਜੇ ਨੰਬਰ ਤੇ ਭਾਰਤ ਦੀ ਗਿਣਤੀ ਆਉਂਦੀ ਹੈ। ਭਾਰਤ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਜਿਥੇ ਟੀਕਾਕਰਨ ਮੁਹਿੰਮ ਦੇ ਸ਼ੁਰੂ ਕੀਤੇ ਜਾਣ ਨਾਲ ਕਾਬੂ ਕਰ ਲਿਆ ਗਿਆ ਹੈ,ਉੱਥੇ ਹੀ ਕਰੋਨਾ ਬਾਰੇ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਵੀ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਢਿੱਲ ਦਿੱਤੀ ਗਈ।
ਜਿਸ ਤੋਂ ਬਾਅਦ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਸਹੀ ਹੋਣੀ ਸ਼ੁਰੂ ਹੋ ਗਈ। ਹੁਣ ਇੱਥੇ ਇੱਕ ਸਕੂਲ ਦੇ 288 ਵਿਦਿਆਰਥੀ ਕਰੋਨਾ ਤੋਂ ਪੀੜਤ ਨਿਕਲੇ ਹਨ ਜਿਸ ਕਾਰਨ ਹਾਹਾਕਾਰ ਮਚ ਗਈ ਹੈ ਅਤੇ ਇਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਤੇਲੰਗਾਨਾ ਤੇ ਇੱਕ ਰਿਹਾਇਸ਼ੀ ਸਕੂਲ ਤੋਂ ਸਾਹਮਣੇ ਆਇਆ ਹੈ ਜਿਸ ਸਕੂਲ ਵਿਚ 575 ਵਿਦਿਆਰਥੀ ਸਿੱਖਿਆ ਗ੍ਰਹਿਣ ਕਰਦੇ। ਉਥੇ ਹੀ ਬੱਚਿਆਂ ਦੇ ਕੀਤੇ ਗਏ ਕਰੋਨਾ ਟੈਸਟ ਤੋਂ ਬਾਅਦ ਇਸ ਸਕੂਲ ਵਿੱਚ ਪੜ੍ਹਨ ਵਾਲੇ 288 ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ।
ਜਿਸ ਤੋਂ ਬਾਅਦ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪੇ ਕਾਫ਼ੀ ਚਿੰਤਾ ਵਿੱਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵੱਲੋਂ ਸਕੂਲ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੀਆਂ ਬੱਚੀਆਂ ਨੂੰ ਘਰ ਭੇਜਿਆ ਜਾਵੇ। ਸੂਬੇ ਅੰਦਰ ਜਿੱਥੇ 24 ਘੰਟਿਆਂ ਦੌਰਾਨ 103 ਨਵੇਂ ਮਾਮਲੇ ਸਾਹਮਣੇ ਆਏ ਹਨ।
ਉਥੇ ਹੀ ਸਿਹਤ ਅਧਿਕਾਰੀਆਂ ਵੱਲੋਂ ਪੀੜਤ ਵਿਦਿਆਰਥਣਾ ਦੀ ਸਿਹਤ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਦਸਿਆ ਗਿਆ ਹੈ ਕਿ ਉਨ੍ਹਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਦੱਸਿਆ ਗਿਆ ਹੈ ਕਿ ਸਿਹਤ ਅਧਿਕਾਰੀਆਂ ਵੱਲੋਂ ਪੀੜਤ ਵਿਦਿਆਰਥਣਾਂ ਦੀ ਸਿਹਤ ਬਾਰੇ ਫੋਨ ਉੱਪਰ ਗੱਲਬਾਤ ਕਰਕੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …