ਆਈ ਤਾਜ਼ਾ ਵੱਡੀ ਖਬਰ
ਵਿਸ਼ਵ ਵਿਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨਾਲ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ ਉਥੇ ਹੀ ਬਹੁਤ ਸਾਰੇ ਦੇਸ਼ ਮੁੜ ਤੋਂ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਪਿਛਲੇ ਸਾਲ ਫੈਲੀ ਹੋਈ ਇਸ ਕਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ਾਂ ਵਿਚ ਇਸ ਦੇ ਗੰਭੀਰ ਸਿੱਟੇ ਵੇਖੇ ਗਏ ਹਨ। ਉਥੇ ਹੀ ਇਸ ਕਰੋਨਾ ਦੇ ਵਾਧੇ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਜਿਸ ਨਾਲ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉੱਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਇਸ ਕਰੋਨਾ ਨੂੰ ਠੱਲ ਪਾਉਣ ਲਈ ਜਿੱਥੇ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਕੀਤੀ ਗਈ ਸੀ ਉਥੇ ਹੀ ਕਰੋਨਾ ਟੀਕਾਕਰਣ ਮੁਹਿੰਮ ਦਾ ਆਗਾਜ਼ ਵੀ ਕੀਤਾ ਗਿਆ।
ਹੁਣ ਦੁਨੀਆ ਤੇ ਡਬਲਿਊ ਐਚ ਓ ਵੱਲੋਂ ਇਹ ਨਵੀਂ ਬਿਪਤਾ ਪੈਣ ਤੇ ਐਮਰਜੰਸੀ ਮੀਟਿੰਗ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੁਝ ਦੇਸ਼ਾਂ ਵਿਚ ਫਿਰ ਤੋਂ ਕਰੋਨਾ ਕੇਸ ਵਧਣ ਤੇ ਦੇਸ਼ਾਂ ਵਿਚ ਕੁਝ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ ਉਥੇ ਹੀ ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਸ਼ੁੱਕਰਵਾਰ ਨੂੰ ਇਕ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਡਬਲਿਊ ਐਚ ਓ ਵੱਲੋਂ ਇਹ ਮੀਟਿੰਗ ਅਫਰੀਕਾ ਦੇ ਬੋਤਸਵਾਨਾ ਵਿੱਚ ਕਰੋਨਾ ਦੇ ਨਵੇਂ ਵੇਰੀਐਂਟ ਦੇ ਕਈ ਕੇਸ ਸਾਹਮਣੇ ਆਉਣ ਤੋਂ ਬਾਅਦ ਕੀਤੀ ਗਈ ਹੈ।
ਉੱਥੇ ਹੀ ਇਸ ਮੀਟਿੰਗ ਵਿੱਚ ਮਾਹਿਰਾਂ ਵੱਲੋਂ ਇਹ ਚਿੰਤਾ ਜ਼ਾਹਿਰ ਕੀਤੀ ਗਈ ਹੈ ਕਿ ਹੈ ਦੱਖਣੀ ਅਫ਼ਰੀਕਾ ਵਿਚ ਕਰੋਨਾਵਾਇਰਸ ਦੇ ਨਵੇਂ ਵੇਰੀਐਂਟ ਦਾ ਪਤਾ ਲੱਗਣ ਉਪਰੰਤ ਉਸ ਦੀ ਨਿਗਰਾਨੀ ਸੰਗਠਨ ਵੱਲੋਂ ਕੀਤੀ ਜਾ ਰਹੀ ਹੈ। ਕੀਤੀ ਗਈ ਇਸ ਮੀਟਿੰਗ ਵਿੱਚ ਇਹ ਫੈਸਲਾ ਲਿਆ ਜਾਵੇਗਾ ਕੇ ਨਵੇਂ ਵੇਰੀਐਂਟ ਚਿੰਤਾ ਵਜੋਂ ਵੇਖਿਆ ਜਾਣਾ ਚਾਹੀਦਾ ਹੈ ਜਾ ਨਹੀ।
ਕਿਉਂਕਿ ਇਹ ਨੈਸ਼ਨਲ ਇੰਸਟੀਚਿਊਟ ਫਾਰ ਕਮਿਊਨੀਕੇਬਲ ਡਿਜ਼ੀਜ਼ਜ਼ ਵੱਲੋਂ ਵੀ ਨਵੇਂ ਵੇਰੀਐਂਟ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਜਿਸ ਬੀ. 1.1.529 ਦਾ ਨਾਮ ਦਿੱਤਾ ਗਿਆ ਹੈ ਅਤੇ ਇਸ ਦੇ 22 ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਕੀਤੀ ਗਈ ਇਸ ਮੀਟਿੰਗ ਵਿੱਚ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਸਿਆ ਗਿਆ ਹੈ ਕਿ ਇਸ ਸੰਕ੍ਰਮਣ ਦੇ ਤੇਜ਼ੀ ਨਾਲ ਫੈਲਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …