Breaking News

ਪੰਜਾਬ : ਇੱਕੋ ਸਕੂਲ ਦੇ 13 ਵਿਦਿਆਰਥੀ ਨਿਕਲੇ ਪੌਜੇਟਿਵ ਸਕੂਲ ਕੀਤਾ ਬੰਦ – ਮਚੀ ਹਾਹਾਕਾਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਦੇਸ਼ ਅੰਦਰ ਫੈਲੀ ਹੋਈ ਕਰੋਨਾ ਨੂੰ ਲੈ ਕੇ ਜਿੱਥੇ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਉਥੇ ਹੀ ਬੱਚਿਆ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਕਾਫੀ ਲੰਮੇ ਸਮੇਂ ਤੱਕ ਬੰਦ ਰੱਖਿਆ ਗਿਆ ਅਤੇ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ। ਕਰੋਨਾ ਟੀਕਾਕਰਨ ਅਤੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਸੀ। ਉੱਥੇ ਹੀ ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਦਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਬਹੁਤ ਸਾਰੀਆਂ ਪਾਬੰਧੀਆਂ ਅਜੇ ਵੀ ਜਾਰੀ ਰੱਖੀਆਂ ਗਈਆਂ ਹਨ।

ਹੁਣ ਪੰਜਾਬ ਵਿੱਚ ਇੱਥੇ ਇੱਕ ਸਕੂਲ ਦੇ 13 ਵਿਦਿਆਰਥੀਆ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿੱਥੇ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹੁਸ਼ਿਆਰਪੁਰ ਦੇ ਇਕ ਸਕੂਲ ਤੋਂ ਸਾਹਮਣੇ ਆਇਆ ਹੈ। ਜਿੱਥੇ ਹੁਸ਼ਿਆਰਪੁਰ ਵਿੱਚ ਚੱਲ ਰਹੇ ਇੱਕ ਸਰਕਾਰੀ ਸਕੂਲ ਵਿੱਚ ਬੱਚਿਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ ਅਤੇ ਇਸ ਸਕੂਲ ਦੇ 13 ਬੱਚਿਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਬਾਕੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ।

ਉੱਥੇ ਹੀ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਸਾਰੇ ਵਿਦਿਆਰਥੀ 15-16 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਦੱਸੇ ਗਏ ਹਨ। ਜਿੱਥੇ ਇੱਕ ਪਾਸੇ ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਹੈ ਕਿ ਸਕੂਲ ਨੂੰ ਸੈਨੇਟਾਈਜ਼ਰ ਕਰ ਦਿੱਤਾ ਗਿਆ ਹੈ, ਉਥੇ ਹੀ ਸਕੂਲ ਆਉਣ ਵਾਲੇ ਸਾਰੇ ਬੱਚਿਆਂ ਨੂੰ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ ਅਤੇ ਮਾਸਕ ਵੀ ਲਾਜ਼ਮੀ ਕੀਤਾ ਗਿਆ ਹੈ। ਮੁਕੇਰੀਆਂ ਦੇ ਐਸ ਡੀ ਐਮ ਨਵਨੀਤ ਕੌਰ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸਕੂਲ ਵਿੱਚ ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਦੇ ਸੈਂਪਲ ਵੀ ਲਏ ਗਏ ਸਨ।

ਉਥੇ ਹੀ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਕਰੋਨਾ ਟੈਸਟ ਵਾਸਤੇ ਬਹੁਤ ਹੀ ਘੱਟ ਸੈਂਪਲ ਲਏ ਜਾ ਰਹੇ ਹਨ। ਪਰ ਹੁਣ ਅਜਿਹੇ ਕੇਸ ਸਾਹਮਣੇ ਆਉਣ ਤੇ ਬੱਚਿਆਂ ਵਿੱਚ ਇਨਫੈਕਸ਼ਨ ਫੈਲਣ ਦਾ ਖਤਰਾ ਵੀ ਵਧ ਸਕਦਾ ਹੈ। ਕਿਉਂਕਿ ਬੱਚਿਆਂ ਦਾ ਟੀਕਾਕਰਨ ਨਹੀਂ ਹੋਇਆ ਹੈ। ਉੱਥੇ ਹੀ ਸਿਵਲ ਸਰਜਨ ਡਾਕਟਰ ਪਰਮਿੰਦਰ ਕੌਰ ਵੱਲੋਂ ਵੀ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …