ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿਚ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ ਕਿਉਂਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਚੋਣਾਂ ਲਈ ਆਪਣੇ ਰਣਨੀਤੀਆਂ ਬਣਾ ਕੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਅਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੇ ਏਜੰਡੇ ਦੇ ਤਹਿਤ ਹੀ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਨੂੰ ਭਰਮਾ ਕੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਜਾ ਸਕੇ। ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਇਕ ਦੂਜੀ ਪਾਰਟੀ ਉਪਰ ਅਜਿਹੇ ਸ਼ਿਕੰਜੇ ਵੀ ਕੱਸੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਜਿਵੇਂ-ਜਿਵੇਂ ਚੋਣਾਂ ਹੋਣ ਵਿੱਚ ਸਮਾਂ ਘੱਟ ਰਹਿ ਗਿਆ ਹੈ ਉਵੇਂ ਹੀ ਬਹੁਤ ਸਾਰੇ ਸਿਆਸਤਦਾਨਾਂ ਉਪਰ ਕਈ ਲੋਕਾਂ ਵੱਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ।
ਜਿਸ ਸਦਕਾ ਉਨ੍ਹਾਂ ਦੀ ਪਾਰਟੀ ਵਿੱਚ ਉਨ੍ਹਾਂ ਦੀ ਜਗ੍ਹਾ ਨੂੰ ਮਜ਼ਬੂਤੀ ਨਾ ਮਿਲ ਸਕੇ । ਹੁਣ ਹਿਰਾਸਤ ਵਿਚ ਲਏ ਗਏ ਲੀਡਰ ਸੁਖਪਾਲ ਖਹਿਰਾ ਬਾਰੇ ਅਦਾਲਤ ਵਿੱਚੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵੱਲੋਂ ਰਿਮਾਂਡ ਤੇ ਲੈ ਲਿਆ ਗਿਆ ਸੀ। ਉਥੇ ਹੀ ਈ ਡੀ ਨੇ ਮੋਹਾਲੀ ਦੀ ਅਦਾਲਤ ਤੋਂ ਵਿਧਾਇਕ ਸੁਖਪਾਲ ਖਹਿਰਾ ਤੋਂ ਮਨੀ ਲਾਂਡਰਿੰਗ ਅਤੇ ਪਾਸਪੋਰਟ ਗੜਬੜੀ ਅਤੇ ਡਰੱਗ ਤਸਕਰੀ ਮਾਮਲੇ ਵਿੱਚ ਪੁੱਛਗਿਛ ਕਰਨ ਲਈ ਹੋਰ ਰਿਮਾਂਡ ਦੀ ਮੰਗ ਕੀਤੀ ਸੀ।
ਪਰ ਮੋਹਾਲੀ ਅਦਾਲਤ ਵੱਲੋਂ ਈ ਡੀ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਗਿਆ ਹੈ ਅਤੇ ਅਦਾਲਤ ਦੇ ਹੁਕਮਾਂ ਦੇ ਤਹਿਤ ਸੁਖਪਾਲ ਖਹਿਰਾ ਦੇ ਹੋਰ ਰਿਮਾਂਡ ਦੀ ਇਜ਼ਾਜ਼ਤ ਨਹੀਂ ਦਿੱਤੀ ਗਈ ਹੈ। ਜਿਸ ਨੂੰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਈਡੀ ਵੱਲੋਂ ਚੁਣੌਤੀ ਦਿੱਤੀ ਗਈ ਹੈ। ਸੁਖਪਾਲ ਖਹਿਰਾ ਵੱਲੋਂ ਪਹਿਲਾਂ ਹੀ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਹਨਾਂ ਨੂੰ ਸਿਆਸੀ ਰੰਜ਼ਿਸ਼ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੋਹਾਲੀ ਕੋਰਟ ਨੇ ਜਿੱਥੇ ਸੁਖਪਾਲ ਖਹਿਰਾ ਦਾ ਰਿਮਾਂਡ ਨਹੀਂ ਦਿੱਤਾ ਹੈ। ਉੱਥੇ ਹੀ ਹਾਈਕੋਰਟ ਵੱਲੋਂ ਇਸ ਪਟੀਸ਼ਨ ਤੇ ਸੁਣਵਾਈ ਕਰਦਿਆਂ ਹੋਇਆਂ ਸਾਰੇ ਪ੍ਰਤੀਵਾਦੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ। ਹੁਣ ਇਸ ਮਾਮਲੇ ਵਿੱਚ ਇਹ ਇਨਵੈਸਟੀਗੇਸ਼ਨ ਇਸ ਲਈ ਅੱਗੇ ਨਹੀਂ ਵਧ ਸਕਦੀ ਹੈ ਕਿਉਂ ਕਿ ਮੋਹਾਲੀ ਕੋਰਟ ਵੱਲੋਂ ਸੁਖਪਾਲ ਖਹਿਰਾ ਦਾ ਹੋਰ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …