ਆਈ ਤਾਜ਼ਾ ਵੱਡੀ ਖਬਰ
ਕਰੋਨਾ ਨੂੰ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕਰਨ ਤੋਂ ਬਾਅਦ ਕਾਬੂ ਕੀਤਾ ਗਿਆ ਸੀ। ਜਿੱਥੇ ਦੇਸ਼ ਵਿੱਚ ਪਿਛਲੇ ਸਾਲ ਮਾਰਚ 2020 ਵਿੱਚ ਕਰੋਨਾ ਦੀ ਪੁਸ਼ਟੀ ਹੋਣ ਤੇ ਤਾਲਾਬੰਦੀ ਕਰ ਦਿੱਤੀ ਗਈ ਸੀ। ਜਿਸ ਵਿਚ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ ਅਤੇ ਧਾਰਮਿਕ ਅਸਥਾਨਾਂ ਉਪਰ ਵੀ ਲੋਕਾਂ ਦੇ ਆਉਣ ਜਾਣ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਹੁਣ ਪੰਜਾਬ ਵਿੱਚ ਅਚਾਨਕ ਰਾਧਾ ਸਵਾਮੀ ਡੇਰਾ ਬਿਆਸ ਨੇ ਇਹ ਵੱਡਾ ਐਲਾਨ ਕਰ ਦਿੱਤਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਡੇਰਾ ਬਿਆਸ ਵਲੋ 31 ਜਨਵਰੀ ਤੱਕ ਰੱਦ ਕੀਤੇ ਸਤਿਸੰਗ ਸਮਾਗਮ ਨੂੰ ਰੱਦ ਕੀਤੇ ਜਾਣ ਦੀ ਖਬਰ ਦਸੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਵਿਚ ਬਾਬਾ ਗੁਰਿੰਦਰ ਸਿੰਘ ਜੀ ਦੱਸਿਆ ਹੈ ਕਿ ਕਰੋਨਾ ਸਬੰਧੀ ਜਾਰੀ ਪਾਬੰਦੀਆਂ ਦੇ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਮਾਗਮਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਦੇ ਤਹਿਤ ਹੁਣ ਹੋਣ ਵਾਲੇ ਸਮਾਗਮ 31 ਜਨਵਰੀ 2022 ਤੱਕ ਹੋਣ ਵਾਲੇ ਸਾਰੇ ਸਮਾਗਮ ਰੱਦ ਕਰ ਦਿੱਤੇ ਗਏ ਹਨ।
ਜਿੱਥੇ ਸਰਕਾਰ ਵੱਲੋਂ ਪਿਛਲੇ ਸਾਲ ਮਾਰਚ ਵਿੱਚ ਕਰੋਨਾ ਨੂੰ ਦੇਖਦੇ ਹੋਏ ਮਾਰਚ 2020 ਨੂੰ ਤਾਲਾਬੰਦੀ ਕਰ ਦਿੱਤੀ ਗਈ ਸੀ। ਉਥੇ ਹੀ ਡੇਰੇ ਵਿੱਚ ਹੋਣ ਵਾਲੇ ਸਮਾਗਮਾਂ ਨੂੰ ਵੀ ਰੱਦ ਕੀਤਾ ਹੋਇਆ ਸੀ, ਜਿਸ ਨੂੰ ਲੰਮੇ ਸਮੇਂ ਤੱਕ ਜਾਰੀ ਰੱਖਿਆ ਗਿਆ। ਕਰੋਨਾ ਦੇ ਦੌਰ ਵਿੱਚ ਡੇਰਾ ਬਿਆਸ ਵੱਲੋਂ ਪੀੜਤ ਲੋਕਾਂ ਦੀ ਭਰਪੂਰ ਸਹਾਇਤਾ ਵੀ ਕੀਤੀ ਗਈ।
ਡੇਰਾ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੰਜਾਬ ਦੇ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਵੀ ਬਣੇ ਹੋਏ ਸਤਿਸੰਗ ਘਰਾਂ ਵਿਚ ਸ਼ਿਰਕਤ ਕਰ ਰਹੇ ਹਨ ਅਤੇ ਸੰਗਤ ਨੂੰ ਦਰਸ਼ਨ ਵੀ ਦੇ ਰਹੇ ਹਨ। ਉੱਥੇ ਹੀ ਵੱਖ ਵੱਖ ਸਤਿਸੰਗ ਘਰ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਜਗ੍ਹਾ ਤੇ ਕਰੋਨਾ ਪੀੜਤਾਂ ਲਈ ਭੋਜਨ ਬਣਾ ਕੇ ਮੁਹਈਆ ਕਰਵਾਇਆ ਜਾਂਦਾ ਰਿਹਾ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੀ ਸਮਾਗਮ ਸ਼ੁਰੂ ਕੀਤੇ ਗਏ ਸਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …