ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਮੌਸਮ ਦੀ ਤਬਦੀਲੀ ਕਾਰਨ ਲੋਕਾਂ ਨੂੰ ਆਪਣੇ ਰਹਿਣ ਸਹਿਣ,ਖਾਣ ਪੀਣ ਅਤੇ ਕਪੜਿਆਂ ਨੂੰ ਲੈ ਕੇ ਵੀ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਕਿਉਂਕਿ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਮੌਸਮ ਦੀ ਤਬਦੀਲੀ ਜਿੱਥੇ ਹੁਣ ਫਸਲਾਂ ਲਈ ਲਾਭਕਾਰੀ ਹੈ। ਉਥੇ ਹੀ ਵਧੇਰੇ ਸਰਦੀ ਦਾ ਆਗਾਜ਼ ਹੋਣ ਕਾਰਨ ਲੋਕਾਂ ਨੂੰ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਦੀ ਮੌਸਮ ਸਬੰਧੀ ਜਾਣਕਾਰੀ ਪਹਿਲਾਂ ਹੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ।
ਹੁਣ ਪੰਜਾਬ ਵਿੱਚ ਇਹਨਾਂ 2 ਦਿਨਾਂ ਦੌਰਾਨ ਮੀਂਹ ਆ ਸਕਦਾ ਹੈ, ਜਿਸ ਬਾਰੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਜਿੱਥੇ ਨਵੰਬਰ ਦਾ ਪੂਰਾ ਮਹੀਨਾ ਬੀਤ ਚੁੱਕਿਆ ਹੈ ਉਥੇ ਹੀ ਨਾ ਮਾਤਰ ਦੀ ਠੰਡ ਲੋਕਾਂ ਵੱਲੋਂ ਮਹਿਸੂਸ ਕੀਤੀ ਜਾ ਰਹੀ ਹੈ। ਜਿੱਥੇ ਸਵੇਰੇ-ਸ਼ਾਮ ਲੋਕਾਂ ਨੂੰ ਠੰਡ ਦਾ ਅਹਿਸਾਸ ਹੁੰਦਾ ਹੈ ਉਥੇ ਹੀ ਦਿਨ ਵੇਲੇ ਨਿਕਲਣ ਵਾਲੀ ਤੇਜ਼ ਧੁੱਪ ਦੇ ਕਾਰਨ ਲੋਕਾਂ ਨੂੰ ਗਰਮੀ ਮਹਿਸੂਸ ਹੋਣ ਲੱਗ ਜਾਂਦੀ ਹੈ। ਪਰ ਕੁਛ ਦਿਨਾਂ ਤੋਂ ਚੱਲਣ ਵਾਲੀਆਂ ਠੰਢੀਆ ਹਵਾਵਾਂ ਕਾਰਨ ਤਾਪਮਾਨ ਵਿੱਚ ਬਦਲਾਅ ਨਜ਼ਰ ਆ ਰਿਹਾ ਹੈ।
ਉਥੇ ਹੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਹੁਣ ਜਿੱਥੇ ਦੋ ਤਿੰਨ ਦਸੰਬਰ ਨੂੰ ਬਰਸਾਤ ਹੋ ਸਕਦੀ ਹੈ,ਉੱਥੇ ਇੱਕ ਦੋ ਦਿਨਾਂ ਦੌਰਾਨ ਮੌਸਮ ਬਦਲ ਜਾਵੇਗਾ ਅਤੇ ਬਰਸਾਤ ਹੋਣ ਨਾਲ ਠੰਡ ਦਾ ਆਗਾਜ਼ ਹੋ ਜਾਵੇਗਾ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਵੱਲੋ ਮੌਸਮ ਦੀ ਜਾਣਕਾਰੀ ਚੋਰੀ ਕਰਦੇ ਹੋਏ ਦੱਸਿਆ ਗਿਆ ਹੈ ਕੇ ਵੈਸਟਰਨ ਡਿਸਟਰਬੈਂਸ ਕਾਰਨ ਚੱਕਰਵਾਤੀ ਹਵਾਵਾਂ ਦਾ ਖੇਤਰ ਪੰਜਾਬ ਤੇ ਹਰਿਆਣਾ ਵਿਚ ਬਣੇਗਾ, ਜਿਸ ਸਦਕਾ ਉਤਰੀ ਰਾਜਸਥਾਨ ਦਿੱਲੀ ਅਤੇ ਹਰਿਆਣਾ ਸਮੇਤ ਪੰਜਾਬ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਉਥੇ ਹੀ ਦੱਸਿਆ ਗਿਆ ਹੈ ਕਿ ਮੌਸਮ ਦੀ ਤਬਦੀਲੀ ਕਾਰਨ ਦਿਨ ਅਤੇ ਰਾਤ ਦੇ ਪਾਰੇ ਵਿਚ ਵੀ ਗਿਰਾਵਟ ਦਰਜ ਕੀਤੀ ਜਾਵੇਗੀ। ਉਥੇ ਹੀ ਜਾਣਕਾਰੀ ਜਾਰੀ ਕਰਦਿਆਂ ਹੋਇਆਂ ਦੱਸਿਆ ਹੈ ਕਿ ਪੰਜਾਬ ਵਿਚ ਹੁਣ ਧੁੰਦ ਨੇ ਵੀ ਦ-ਸ-ਤ-ਕ ਦੇ ਦਿੱਤੀ ਹੈ ਅਤੇ ਅੱਜ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਸਵੇਰ ਦੇ ਸਮੇਂ ਹਲਕੀ ਧੁੰਦ ਛਾਈ ਹੋਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …