ਆਈ ਤਾਜ਼ਾ ਵੱਡੀ ਖਬਰ
ਕਰੋਨਾ ਦਾ ਕਹਿਰ ਅਜੇ ਤੱਕ ਸਾਰੇ ਦੇਸ਼ਾਂ ਵਿੱਚ ਰੁਕਿਆ ਨਹੀਂ ਸੀ ਕਿ ਕਰੋਨਾ ਦੇ ਨਵੇਂ ਵੇਰੀਐਂਟ ਨੇ ਮੁੜ ਤੋਂ ਸਾਰੇ ਦੇਸ਼ਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਬੀਤੇ ਦਿਨੀਂ ਦੱਖਣੀ ਅਫਰੀਕਾ ਦੇ ਵਿੱਚ ਨਵੇਂ ਵਾਇਰਸ ਦੀ ਪੁਸ਼ਟੀ ਹੋਣ ਤੇ ਜਿੱਥੇ ਡਬਲਿਊ ਐਚ ਓ ਵੱਲੋਂ ਇਸ ਦੀ ਜਾਣਕਾਰੀ ਸਭ ਨੂੰ ਦਿੱਤੀ ਗਈ ਹੈ ਉਥੇ ਹੀ ਸਾਰਿਆਂ ਨੂੰ ਸੰਯਮ ਵਰਤਣ ਵਾਸਤੇ ਵੀ ਆਦੇਸ਼ ਦਿੱਤੇ ਗਏ ਹਨ। ਕਿਉਂਕਿ ਕਰੋਨਾ ਨਾਲੋ ਇਹ ਨਵਾਂ ਵੈਰੀਐਂਟ ਪਹਿਲੇ ਵੈਰੀਏਂਟ ਦੇ ਮੁਕਾਬਲੇ ਵਧੇਰੇ ਖਤਰਨਾਕ ਦੱਸਿਆ ਜਾ ਰਿਹਾ ਹੈ ਅਤੇ ਜਿਸ ਦਾ ਪ੍ਰਸਾਰ ਵਧੇਰੇ ਤੇਜ਼ੀ ਨਾਲ ਹੁੰਦਾ ਹੈ। ਇਸ ਦੇ ਖ਼ਤਰੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਅਫਰੀਕਾ ਅਤੇ ਹੋਰ ਕਈ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਉੱਪਰ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਹੁਣ ਇੱਥੇ ਖਤਰੇ ਦਾ ਘੁੱਗੂ ਵੱਜ ਗਿਆ ਹੈ ਜਿਥੇ ਵਿਸ਼ਵ ਸਿਹਤ ਸੰਗਠਨ ਵੱਲੋਂ ਇਹ ਬੜੀ ਮਾੜੀ ਖਬਰ ਸਾਂਝੀ ਕੀਤੀ ਗਈ ਹੈ ਜਿੱਥੇ ਚਿਤਾਵਨੀ ਜਾਰੀ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਹੋਣ ਦਾ ਖਤਰਾ ਬਹੁਤ ਸਾਰੇ ਦੇਸ਼ਾਂ ਵਿਚ ਫੈਲ ਚੁੱਕਾ ਹੈ। ਕਿਉਂਕਿ ਦੱਖਣੀ ਅਫਰੀਕਾ ਵਿੱਚ ਪਾਇਆ ਜਾਣ ਵਾਲਾ ਇਹ ਵੈਰੀਐਂਟ ਹੁਣ ਵਿਸ਼ਵ ਸਿਹਤ ਸੰਗਠਨ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਘੱਟੋ ਘੱਟ 23 ਦੇਸ਼ਾਂ ਵਿਚ ਆਪਣੇ ਪੈਰ ਪਸਾਰ ਚੁੱਕਿਆ ਹੈ।
ਜਿਨ੍ਹਾਂ ਵਿੱਚ ਕੈਨੇਡਾ, ਅਮਰੀਕਾ ਅਸਟ੍ਰੇਲੀਆ, ਜਪਾਨ , ਨਾਇਜੀਰਿਆ, ਬ੍ਰਿਟੇਨ, ਨਿਊਜ਼ੀਲੈਂਡ ਸਮੇਤ 23 ਦੇਸ਼ਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਅਜੇ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਕਿ ਇਹ ਕਿੰਨਾ ਛੂਤਕਾਰੀ ਹੈ ਅਤੇ ਕਿੰਨੀ ਤੇਜ਼ੀ ਨਾਲ ਫੈਲਦਾ ਹੈ। ਉੱਥੇ ਹੀ ਇਹ ਵਾਇਰਸ ਉਨ੍ਹਾਂ ਬਹੁਤ ਸਾਰੇ ਲੋਕਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਚੁੱਕਾ ਹੈ , ਜਿਨ੍ਹਾਂ ਵੱਲੋਂ ਕ੍ਰੋਨਾ ਟੀਕਾਕਰਨ ਕਰਵਾਇਆ ਗਿਆ ਸੀ।
ਉਥੇ ਹੀ ਇਹ ਜਾਣਕਾਰੀ ਵੀ ਦੱਖਣੀ ਅਫਰੀਕਾ ਦੇ ਨੈਸ਼ਨਲ ਇੰਸਟੀਚਿਊਟ ਫਾਰ ਕਮਿਉਨੀਕੇਬਲ ਡਿਜੀਜ਼ ਦੇ ਕਾਰਜਕਾਰੀ ਨਿਰਦੇਸ਼ਕ ਵੱਲੋਂ ਕੀਤੀ ਗਈ ਹੈ, ਓਮੀਕਰੋਨ ਵੈਰੀਐਂਟ ਡੈਲਟਾ ਵੈਰੀਏਂਟ ਨੂੰ ਪਿੱਛੇ ਛੱਡ ਦੇਵੇਗਾ। ਕਿਉਂਕਿ ਇਸ ਦੀ ਪੁਸ਼ਟੀ ਕੀਤੀ ਗਈ ਹੈ , ਹੁਣ ਤੱਕ ਦੇ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਮਾਮਲਿਆਂ ਵਿਚੋਂ ਇਕ ਖਾਸ ਵੈਰੀਐਂਟ ਪਾਇਆ ਗਿਆ। ਇਸ ਵੈਰੀਏਂਟ ਦੇ ਬਾਰੇ ਵਧੇਰੇ ਜਾਣਕਾਰੀ ਦੇਣ ਵਾਸਤੇ ਵਿਗਿਆਨੀਆਂ ਨੂੰ ਅਜੇ ਕੁਝ ਸਮਾਂ ਹੋਰ ਲੱਗ ਸਕਦਾ ਹੈ। ਭਾਰਤ ਵੱਲੋਂ ਵੀ ਇਸ ਖ਼ਤਰੇ ਨੂੰ ਦੇਖਦੇ ਹੋਏ ਕਈ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …