ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਸਰਕਾਰ ਵੱਲੋਂ ਆਉਣ ਵਾਲੇ ਸਾਰੇ ਗੁਰਪੁਰਬ ਅਤੇ ਸ਼ਹੀਦੀ ਸਮਾਗਮਾਂ ਨੂੰ ਪੂਰੀ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਥੇ ਹੀ ਲੋਕਾਂ ਵੱਲੋਂ ਗੁਰੂ ਘਰ ਨਾਲ ਜੁੜ ਕੇ ਇਨ੍ਹਾਂ ਖਾਸ ਮੌਕਿਆਂ ਉਪਰ ਨਤਮਸਤਕ ਹੋਇਆ ਜਾਂਦਾ ਹੈ। ਇਸ ਤਰਾਂ ਦੇ ਮੌਕਿਆਂ ਉੱਪਰ ਸਰਕਾਰ ਵੱਲੋਂ ਕਈ ਅਹਿਮ ਫ਼ੈਸਲੇ ਲੈਂਦੇ ਹੋਏ ਇਨ੍ਹਾਂ ਤਿਉਹਾਰਾਂ ਦੇ ਮੌਕੇ ਤੇ ਸਰਕਾਰੀ ਛੁਟੀਆਂ ਕੀਤੇ ਜਾਣ ਦਾ ਐਲਾਨ ਵੀ ਕੀਤਾ ਜਾਂਦਾ ਹੈ। ਜਿਸ ਸਦਕਾ ਸਰਕਾਰੀ ਅਦਾਰਿਆਂ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਕੰਮ ਕਰਨ ਵਾਲੇ ਕਰਮਚਾਰੀ ਵੀ ਆਪਣੇ ਪਰਿਵਾਰ ਸਮੇਤ ਇਹਨਾਂ ਦਿਨ ਤਿਉਹਾਰਾਂ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋ ਸਕਣ। ਉਥੇ ਹੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤੇ ਗਏ ਹਨ ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਅਹਿਮ ਬਣਾ ਕੇ ਰੱਖਿਆ ਜਾ ਸਕੇ।
ਹੁਣ ਪੰਜਾਬ ਵਿੱਚ ਇੱਥੇ ਛੁਟੀਆਂ ਨੂੰ ਲੈ ਕੇ ਇਹ ਐਲਾਨ ਹੋ ਗਿਆ ,ਜਿਸ ਕਰਕੇ ਇਹ ਸਰਕਾਰੀ ਹੁਕਮ ਜਾਰੀ ਹੋਇਆ ਹੈ, ਜਿਸ ਬਾਰੇ ਹੁਣ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਜਿੱਥੇ ਹਰ ਮਹੀਨੇ ਸਰਕਾਰੀ ਕਰਮਚਾਰੀਆਂ ਲਈ ਬਹੁਤ ਸਾਰੀਆਂ ਛੁੱਟੀਆਂ ਆ ਜਾਂਦੀਆਂ ਹਨ। ਉਥੇ ਹੀ ਇਸ ਵਾਰ ਦਸੰਬਰ ਮਹੀਨੇ ਦੇ ਵਿੱਚ ਇਸ ਜ਼ਿਲ੍ਹੇ ਵਿੱਚ ਮੁਲਾਜ਼ਮਾਂ ਨੂੰ ਕੋਈ ਛੁੱਟੀ ਨਹੀਂ ਮਿਲੇਗੀ। ਜਿਸ ਬਾਰੇ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਫਤਿਹਗੜ੍ਹ ਸਾਹਿਬ ਦੇ ਵਿੱਚ ਸਰਕਾਰੀ ਛੁੱਟੀਆਂ ਨੂੰ ਲੈ ਕੇ , ਅਤੇ ਦਸੰਬਰ ਮਹੀਨੇ ਵਿੱਚ ਹੋਣ ਵਾਲੀ ਸ਼ਹੀਦੀ ਸਮਾਗਮ ਦੌਰਾਨ ਕਈ ਅਹਿਮ ਫੈਸਲੇ ਲਏ ਗਏ ਹਨ।
ਜਿਸ ਬਾਰੇ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵੱਲੋਂ ਕੁਝ ਸ-ਖ-ਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਦੇ ਤਹਿਤ ਜ਼ਿਲ੍ਹੇ ਵਿੱਚ ਕੋਈ ਵੀ ਸਰਕਾਰੀ ਕਰਮਚਾਰੀ ਸ਼ਨੀਵਾਰ ਅਤੇ ਐਤਵਾਰ ਨੂੰ ਹੋਣ ਵਾਲੇ ਸ਼ਹੀਦੀ ਸਮਾਗਮਾਂ ਦੇ ਦੌਰਾਨ ਵੀ ਛੁੱਟੀ ਨਹੀਂ ਲੈ ਸਕਦਾ। ਉਥੇ ਹੀ ਉਨ੍ਹਾਂ ਵੱਲੋਂ ਦਸੰਬਰ ਮਹੀਨੇ ਦੇ ਦਿਨਾਂ ਬਾਰੇ ਸੂਚੀ ਵੀ ਜਾਰੀ ਕੀਤੀ ਗਈ ਹੈ।
ਜਿੱਥੇ 18,19,25 ਅਤੇ 26 ਦਸੰਬਰ ਨੂੰ ਸ਼ਨਿਵਾਰ ਅਤੇ ਐਤਵਾਰ ਹੈ ,ਪਰ ਸ਼ਹੀਦੀ ਸਭਾ ਕਰਕੇ ਕੰਮਾਂ ਦੇ ਮੱਦੇਨਜ਼ਰ ਇਹ ਫੈਸਲਾ ਲਾਗੂ ਕੀਤਾ ਗਿਆ ਹੈ ਕਿ ਕਿਸੇ ਵੀ ਵਿਭਾਗ, ਦਫਤਰ ਦੇ ਅਧਿਕਾਰੀ ਜਾਂ ਕਰਮਚਾਰੀ ਦੀ ਜ਼ਰੂਰਤ ਹੋ ਸਕਦੀ ਹੈ। ਇਸ ਲਈ ਇਸ ਮਹੀਨੇ ਹੋਣ ਵਾਲੀਆਂ ਛੁੱਟੀਆਂ ਨੂੰ ਨਹੀਂ ਦਿੱਤਾ ਜਾਵੇਗਾ, ਅਤੇ ਉਨ੍ਹਾਂ ਦੀ ਹਾਜ਼ਰੀ ਲਾਜਮੀ ਹੋਵੇਗੀ। ਇਸ ਵਾਰ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਮਾਗਮ 25 ਦਸੰਬਰ ਤੋ 27 ਦਸੰਬਰ ਤੱਕ ਕਰਵਾਏ ਜਾ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …