ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਅਤੇ ਪਰਿਵਾਰਾਂ ਵੱਲੋਂ ਰੋਜ਼ੀ-ਰੋਟੀ ਦੀ ਖਾਤਰ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਜਿੱਥੇ ਜਾਂ ਕਿ ਉਨ੍ਹਾਂ ਵੱਲੋਂ ਆਪਣੇ ਅਤੇ ਆਪਣੇ ਪਰਿਵਾਰ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਵਿਦੇਸ਼ਾਂ ਦੀ ਧਰਤੀ ਤੇ ਜਾਣ ਵਾਲੇ ਇਨ੍ਹਾਂ ਪੰਜਾਬ ਦੇ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮੁਸ਼ੱਕਤ ਕੀਤੀ ਜਾਦੀ ਹੈ, ਜਿਸ ਸਦਕਾ ਆਪਣੇ ਪਰਵਾਰ ਨੂੰ ਸਨ ਖੁਸ਼ੀਆਂ ਦਿੱਤੀਆਂ ਜਾ ਸਕਣ। ਪਰਿਵਾਰ ਵੱਲੋਂ ਜਿਥੇ ਵਿਦੇਸ਼ਾਂ ਵਿੱਚ ਗਏ ਹੋਏ ਇਨ੍ਹਾਂ ਨੌਜਵਾਨਾਂ ਦੀ ਸੁੱਖ-ਸ਼ਾਂਤੀ ਲਈ ਹਰ ਵਕਤ ਅਰਦਾਸ ਕੀਤੀ ਜਾਂਦੀ ਹੈ। ਘਰ ਆਉਣ ਵਾਸਤੇ ਇਨ੍ਹਾਂ ਪਰਦੇਸੀਆਂ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾਂਦਾ ਹੈ।
ਉਥੇ ਹੀ ਇਨ੍ਹਾਂ ਪੰਜਾਬੀਆਂ ਦੇ ਘਰ ਪਰਤਣ ਤੋਂ ਪਹਿਲਾਂ ਇਨ੍ਹਾਂ ਨਾਲ ਜੁੜੀਆਂ ਹੋਈਆਂ ਦੁਖਦਾਈ ਖਬਰਾਂ ਪਹੁੰਚ ਜਾਂਦੀਆਂ ਹਨ ਜੋ ਸਾਰੇ ਪਰਿਵਾਰ ਵਿਚ ਸੋਗ ਦੀ ਲਹਿਰ ਪੈਦਾ ਕਰਦੀਆਂ ਹਨ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦਾ ਅਸਰ ਪੰਜਾਬ ਦੇ ਹਾਲਾਤਾਂ ਉਪਰ ਵੀ ਪੈ ਰਿਹਾ ਹੈ। ਹੁਣ ਇਸ ਪੰਜਾਬੀ ਨੌਜਵਾਨ ਦੀ ਅਮਰੀਕਾ ਵਿੱਚ ਅਚਾਨਕ ਦਰਦਨਾਕ ਮੌਤ ਹੋਣ ਨਾ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਣ ਵਾਲੇ ਪਿੰਡ ਭੈਲ ਢਾਏ ਵਾਲਾ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋ ਜਾਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਬਲਜੀਤ ਸਿੰਘ ਪੁੱਤਰ ਗੁਰਮੇਜ ਸਿੰਘ ਸੱਤ ਸਾਲ ਪਹਿਲਾਂ ਬਹੁਤ ਸਾਰੇ ਸੁਪਨੇ ਲੈ ਕੇ ਅਮਰੀਕਾ ਦੀ ਧਰਤੀ ਤੇ ਗਿਆ ਸੀ। ਅਤੇ ਉਸ ਦਾ ਸਾਰਾ ਪਰਵਾਰ ਪੰਜਾਬ ਵਿੱਚ ਹੀ ਰਹਿ ਰਿਹਾ ਸੀ। ਜੋ ਥੋੜੇ ਸਮੇਂ ਬਾਅਦ ਆਪਣੇ ਪਰਿਵਾਰ ਨੂੰ ਮਿਲਣ ਲਈ ਪੰਜਾਬ ਆਉਣ ਵਾਲਾ ਸੀ, ਪਰ ਬੀਤੀ ਕੱਲ੍ਹ ਅਚਾਨਕ ਹੀ ਆਏ ਫੋਨ ਨੇ ਪਰਿਵਾਰ ਦੇ ਸਾਰੇ ਇੰਤਜ਼ਾਰ ਨੂੰ ਖਤਮ ਕਰ ਦਿੱਤਾ।
ਜਿੱਥੇ ਫੋਨ ਉਪਰ ਜਾਣਕਾਰੀ ਦਿੱਤੀ ਗਈ ਕਿ ਬਲਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਹੀ ਮੌਤ ਹੋ ਗਈ ਹੈ, ਇਹ ਖਬਰ ਸੁਣਦੇ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਬਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਾਸਤੇ ਪੰਜਾਬ ਅਤੇ ਭਾਰਤ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਗਈ ਹੈ। ਤਾਂ ਜੋ ਉਹ ਆਖ਼ਰੀ ਮੌਕੇ ਤੇ ਬਲਜੀਤ ਸਿੰਘ ਦਾ ਮੂੰਹ ਵੇਖ ਸਕਣ ਅਤੇ ਉਸ ਦੀਆਂ ਅੰਤਿਮ ਰਸਮਾਂ ਕਰ ਸਕਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …