ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਬਹੁਤ ਕੁਝ ਵੇਖਣ ਨੂੰ ਮਿਲਿਆ ਰਿਹਾ ਹੈ। ਜਿੱਥੇ ਸਿਆਸੀ ਪਾਰਟੀਆਂ ਵੱਲੋਂ ਰਾਜਨੀਤੀ ਵਿੱਚ ਅਜੇਹੀਆਂ ਸ਼ਖਸੀਅਤਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ । ਉੱਥੇ ਹੀ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਕਈ ਐਲਾਨ ਵੀ ਕੀਤੇ ਜਾ ਰਹੇ ਹਨ। ਇਸ ਸਮੇਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਜਾਰੀ ਹੈ। ਹੁਣ ਪੰਜਾਬ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਾ ਹੈ ਜਿੱਥੇ ਇਸ ਵੱਡੇ ਲੀਡਰ ਵੱਲੋਂ ਅਚਾਨਕ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ।
ਪੰਜਾਬ ਦੀ ਸਿਆਸਤ ਵਿੱਚ ਹਲਚਲ ਦੇਖਣ ਨੂੰ ਮਿਲ ਰਹੀ ਹੈ ਜਿੱਥੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਆਪਣੀ ਸਰਕਾਰ ਨੂੰ ਲੰਮੇ ਹੱਥੀਂ ਲਿਆ ਜਾ ਰਿਹਾ ਹੈ ਜਿਸ ਕਾਰਨ ਕਾਂਗਰਸ ਸਰਕਾਰ ਵਿੱਚ ਸ਼ਾਮਲ ਬਹੁਤ ਸਾਰੇ ਵਿਧਾਇਕਾਂ ਵੱਲੋਂ ਇਸ ਗੱਲ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਪੰਜਾਬ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਵੱਲੋਂ ਕਾਂਗਰਸ ਪਾਰਟੀ ਨਾਲੋਂ ਆਪਣਾ ਨਾਤਾ ਤੋੜਨ ਦਾ ਐਲਾਨ ਕਰ ਦਿੱਤਾ ਅਤੇ ਇਸ ਸਬੰਧੀ ਉਹਨਾਂ ਵੱਲੋਂ ਆਪਣਾ ਅਸਤੀਫਾ ਸੋਨੀਆਂ ਗਾਂਧੀ ਨੂੰ ਭੇਜ ਦਿੱਤਾ ਗਿਆ।
ਆਪਣੇ ਭੇਜੇ ਹੋਏ ਅਸਤੀਫੇ ਵਿਚ ਉਹਨਾਂ ਵੱਲੋਂ ਕਾਂਗਰਸ ਦਾ ਸਾਥ ਛੱਡਣ ਦਾ ਕਾਰਨ ਵੀ ਲਿਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੀ ਵਾਗਡੋਰ ਗਲਤ ਹੱਥਾਂ ਵਿਚ ਦੇ ਦਿੱਤੀ ਗਈ ਹੈ,ਜਿਸ ਦਾ ਖਮਿਆਜ਼ਾ ਕਾਂਗਰਸ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿਚ ਸਰਕਾਰ ਵਿਰੋਧੀ ਟਿੱਪਣੀਆਂ ਹਰ ਰੋਜ਼ ਹੀ ਹੋ ਰਹੀਆਂ ਹਨ। ਜਿਸ ਨੂੰ ਬਰਦਾਸ਼ਤ ਕਰਨਾ ਮੁਸ਼ਕਿਲ ਹੋ ਗਿਆ ਹੈ।
ਉਥੇ ਹੀ ਉਨ੍ਹਾਂ ਆਖਿਆ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਪਿਛਲੇ 15 ਸਾਲਾਂ ਦੌਰਾਨ ਜੋ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਨਾਂ ਵੱਲੋਂ ਨਿਭਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਇਟਲਰ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪਣ ਤੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਹਰ ਸਮੇਂ ਕਾਂਗਰਸ ਸਰਕਾਰ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਅਗਰ ਚੋਣ ਲੜੀ ਜਾਂਦੀ ਤਾਂ 2022 ਦੀਆਂ ਚੋਣਾਂ ਵਿੱਚ ਪਕੜ ਮਜਬੂਤ ਹੋਣੀ ਸੀ। ਉਨ੍ਹਾਂ ਵੱਲੋਂ ਆਪਣੇ ਲਿਖੇ ਗਏ ਅਸਤੀਫੇ ਵਿੱਚ ਇਨ੍ਹਾਂ ਦੋਹਾਂ ਦੀ ਤਾਰੀਫ਼ ਵੀ ਕੀਤੀ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …