ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੈ ਉੱਥੇ ਹੀ ਕਾਂਗਰਸ ਪਾਰਟੀ ਵਿਚ ਪਿਛਲੇ ਕਾਫੀ ਸਮੇਂ ਤੋਂ ਆਪਸੀ ਕਲੇਸ਼ ਚਲਿਆ ਆ ਰਿਹਾ ਹੈ, ਜਿਸ ਕਰਕੇ ਕਾਂਗਰਸ ਪਾਰਟੀ ਨਾਲ ਜੁੜੀਆਂ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਇਸ ਕਾਟੋ ਕਲੇਸ਼ ਦੇ ਕਾਰਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਉੱਥੇ ਹੀ ਕਾਂਗਰਸ ਵਿੱਚ ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਇਕ ਤੋਂ ਬਾਅਦ ਇਕ ਅਸਤੀਫੇ ਦਿੱਤੇ ਗਏ ਹਨ। ਕਾਂਗਰਸ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਉਨ੍ਹਾਂ ਵੱਲੋਂ ਆਪਣਾ ਫੈਸਲਾ ਵੀ ਸੁਣਾ ਦਿੱਤਾ ਗਿਆ ਸੀ, ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾ ਉਹ ਆਪਣੀ ਵੱਖਰੀ ਪਾਰਟੀ ਦੇ ਤੌਰ ਤੇ ਲੜਨਗੇ
ਹੁਣ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਨੂੰ ਨਜ਼ਦੀਕ ਦੇਖ ਕੇ ਇਹ ਐਲਾਨ ਕੀਤਾ ਗਿਆ ਹੈ ਜਿਥੇ ਇਹ ਐਲਾਨ 24 ਘੰਟਿਆਂ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਸੀ ਉੱਥੇ ਉਨ੍ਹਾਂ ਵੱਲੋਂ ਇਸ ਦਫ਼ਤਰ ਦਾ ਕੰਮਕਾਜ ਵੀ ਚੱਲ ਰਿਹਾ ਸੀ। ਜਿੱਥੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਕੁਝ ਸਮਾਂ ਹੀ ਬਾਕੀ ਬਚਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਅੱਜ ਚੰਡੀਗੜ੍ਹ ਵਿੱਚ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ।
ਜੋ ਕਿ ਲੋਕਾਂ ਦੀਆਂ ਸਹੂਲਤਾਂ ਵਾਸਤੇ 24 ਘੰਟੇ ਖੁੱਲ੍ਹਾ ਰਹੇਗਾ ਅਤੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨਾਲ ਵੀ ਜ਼ਿਲ੍ਹਾ ਪੱਧਰੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹਨਾਂ ਦੀ ਪਾਰਟੀ ਜਿੱਥੇ ਤਿੰਨ ਪਾਰਟੀਆਂ ਨਾਲ ਇਕੱਠੇ ਹੋ ਕੇ ਚੋਣਾਂ ਲੜੇਗੀ ਉਥੇ ਹੀ ਪਾਰਟੀਆਂ ਦੇ ਆਪਸੀ ਸਹਿਮਤੀ ਦੇ ਨਾਲ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਜੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਭਾਜਪਾ ਦੇ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ ਚਰਚਾ ਵੀ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਪਾਰਟੀ ਵਿੱਚ ਉਨ੍ਹਾਂ ਲੋਕਾਂ ਨੂੰ ਹੀ ਸ਼ਾਮਲ ਕਰਾਂਗੇ ਜਿਨ੍ਹਾਂ ਦਾ ਤਜਰਬਾ ਹੋਵੇਗਾ। ਅਗਰ ਕਿਸੇ ਦੇ ਮਨ ਵਿੱਚ ਕੋਈ ਵੀ ਸ਼ੰਕਾ ਹੋਵੇ ਤਾਂ ਉਹ ਸਾਂਝੀ ਕਰ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …