ਆਈ ਤਾਜਾ ਵੱਡੀ ਖਬਰ
ਆਏ ਦਿਨ ਹੀ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਣ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਅਤੇ ਅਚਾਨਕ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਉਸ ਇਲਾਕੇ ਵਿੱਚ ਵੀ ਅਜਿਹੀਆਂ ਘਟਨਾਵਾਂ ਦੇ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿੱਥੇ ਜੰਗਲੀ ਜਾਨਵਰਾਂ ਵੱਲੋਂ ਆਪਣੀ ਦੁਨੀਆਂ ਤੋਂ ਬਾਹਰ ਆ ਕੇ ਇਨਸਾਨੀ ਦੁਨੀਆਂ ਵਿੱਚ ਤਬਾਹੀ ਮਚਾ ਦਿੱਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਅਜਿਹੀਆਂ ਘਟਨਾਵਾਂ ਨੂੰ ਵੇਖਦੇ ਹੋਏ ਲੋਕਾਂ ਵੱਲੋਂ ਉਸ ਖੇਤਰ ਵਿੱਚ ਜਾਣ ਤੋਂ ਵੀ ਮਨਾਹੀ ਕਰ ਦਿੱਤੀ ਜਾਂਦੀ ਹੈ।
ਹੁਣ ਅਚਾਨਕ ਕ੍ਰਿਕਟ ਸਟੇਡੀਅਮ ਵਿੱਚ ਇਹ ਵੱਡਾ ਜਾਨਵਰ ਤਬਾਹੀ ਮਚਾ ਗਿਆ ਹੈ ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼੍ਰੀਲੰਕਾ ਵਿਚ ਮਹਿੰਦਾ ਰਾਜਪਕਸ਼ੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਤੋਂ ਸਾਹਮਣੇ ਆਈ ਹੈ। ਇਹ ਉਹ ਸਟੇਡੀਅਮ ਹੈ ਜੋ 2011 ਵਿਚ ਹੋਏ ਵਿਸ਼ਵ ਕੱਪ ਲਈ ਬਣਾਇਆ ਗਿਆ ਸੀ। ਇਸ ਸਟੇਡੀਅਮ ਨੈਸ਼ਨਲ ਪਾਰਕ ਅਤੇ ਵਾਈਲਡ ਲਾਈਫ ਸੈਂਚੁਰੀ ਦੇ ਨਜ਼ਦੀਕ ਬਣਾਇਆ ਗਿਆ ਸੀ। ਜਿਸ ਕਾਰਨ ਜੰਗਲੀ ਜਾਨਵਰਾਂ ਦੇ ਇਥੇ ਆਉਣ ਦਾ ਡਰ ਹਰ ਵਕਤ ਬਣਿਆ ਰਹਿੰਦਾ ਹੈ।
ਪਿਛਲੇ ਸਾਲ ਇਸ ਇਲਾਕੇ ਵਿੱਚ ਦਸ ਹਾਥੀਆ ਅਤੇ ਚਾਰ ਵਿਅਕਤੀਆਂ ਦੀ ਮੌਤ ਹੋਈ ਸੀ। ਹੁਣ ਏਥੇ ਪ੍ਰੀਮੀਅਰ ਲੀਗ ਟਵੰਟੀ-20 ਮੈਚ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਜੋ ਇਸ ਮਹੀਨੇ ਹੋਣ ਵਾਲਾ ਹੈ। ਜਿੱਥੇ ਚੱਲ ਰਹੇ ਸ੍ਰੀਲੰਕਾ ਵਿੱਚ ਪ੍ਰੀਮੀਅਰ ਲੀਗ ਦਾ ਕੁਆਲੀਫਾਇਰ 19 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਿੱਥੇ ਇਸ ਮਹੀਨੇ ਵਿੱਚ ਫਾਈਨਲ ਮੈਚ ਲਈ ਮੈਦਾਨ ਉਪਰ ਕੰਮ ਕਰ ਰਹੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਮੰਗਲਵਾਰ ਰਾਤ ਨੂੰ ਵਾਪਰੀ ਹੈ ਜਦੋਂ ਇਹ ਦੋਨੋਂ ਵਿਅਕਤੀ ਮੋਟਰਸਾਈਕਲ ਤੇ ਆਪਣੇ ਘਰ ਪਰਤ ਰਹੇ ਸਨ।
ਉਸ ਸਮੇਂ ਸਟੇਡੀਅਮ ਵਿੱਚ ਆਏ ਇੱਕ ਹਾਥੀ ਵੱਲੋਂ ਇਨ੍ਹਾਂ ਉਪਰ ਹਮਲਾ ਕਰ ਦਿੱਤਾ ਗਿਆ। ਜਿੱਥੇ ਇਨ੍ਹਾਂ ਵਿਅਕਤੀਆਂ ਦੀਆਂ ਲਾਸ਼ਾਂ 500 ਮੀਟਰ ਦੀ ਦੂਰੀ ਤੋਂ ਬਰਾਮਦ ਹੋਈਆਂ ਹਨ। ਉਨ੍ਹਾਂ ਵਿਚੋਂ ਇਕ ਵਿਅਕਤੀ ਦੀ ਲਾਸ਼ ਮੋਟਰਸਾਈਕਲ ਦੇ ਨਜ਼ਦੀਕ ਤੋਂ ਬਰਾਮਦ ਹੋਈ ਹੈ, ਅਤੇ ਇੱਕ ਕਰਮਚਾਰੀ ਦੀ ਲਾਸ਼ ਝਾੜੀਆਂ ਵਿੱਚੋਂ ਬਰਾਮਦ ਹੋਈ ਹੈ। ਇਸ ਹਾਦਸੇ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …