ਆਈ ਤਾਜਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਪੂਰੀ ਤਰਾ ਹਲਚਲ ਵੇਖੀ ਜਾ ਰਹੀ ਹੈ ਅਤੇ ਪੰਜਾਬ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦੇ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।
ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਸੀ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਅਜੇ ਇਕ ਬੁਝਾਰਤ ਬਣੇ ਹੋਏ ਹਨ ਜਿਨ੍ਹਾਂ ਦੇ ਵੱਖ ਵੱਖ ਪਾਰਟੀਆਂ ਵਿੱਚ ਸ਼ਾਮਲ ਹੋਣ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ। ਹੁਣ ਕੈਪਟਨ ਕਰਕੇ ਪੰਜਾਬ ਵਿੱਚ ਉਹ ਕੰਮ ਹੋਣ ਲੱਗਾ ਹੈ ਜਿਸ ਦਾ ਕਾਂਗਰਸ ਨੂੰ ਡਰ ਸੀ, ਇਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਨਾਲੋਂ ਵੱਖ ਹੋਣ ਤੋਂ ਬਾਅਦ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ।
ਉਥੇ ਹੀ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਦਾ ਗਠਨ ਵੀ ਕੀਤਾ ਗਿਆ ਅਤੇ ਬੀਤੇ ਦਿਨੀਂ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਵੀ ਚੰਡੀਗੜ੍ਹ ਵਿੱਚ ਕੀਤਾ ਗਿਆ ਹੈ। ਹੁਣ ਉਨ੍ਹਾਂ ਵੱਲੋਂ ਵੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕੀਤੀਆਂ ਗਈਆਂ ਹਨ।
ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰਕੇ ਕਾਂਗਰਸ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਅੰਮ੍ਰਿਤਸਰ ਵਿੱਚ ਕਾਂਗਰਸ ਦਾ ਗੜ੍ਹ ਮੰਨੇ ਜਾਣ ਵਾਲੇ ਹਲਕਾ ਦੱਖਣੀ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਅਤੇ ਬੈਕਫਿਕੋ ਦੇ ਮੌਜੂਦਾ ਚੇਅਰਮੈਨ ਹਰਜਿੰਦਰ ਸਿੰਘ ਠੇਕੇਦਾਰ ਕਾਂਗਰਸ ਪਾਰਟੀ ਦਾ ਸਾਥ ਛੱਡਦੇ ਹੋਏ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਗਠਿਤ ਕੀਤੀ ਗਈ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਜਿੱਥੇ ਸੀਨੀਅਰ ਕਾਂਗਰਸੀ ਆਗੂ ਸ਼ਰੇਆਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜੁੜ ਰਹੇ ਹਨ। ਉੱਥੇ ਹੀ ਕਾਂਗਰਸ ਪਾਰਟੀ ਨੂੰ ਅਜਿਹੇ ਆਗੂਆਂ ਦੇ ਜਾਣ ਨਾਲ ਝਟਕੇ ਲੱਗ ਰਹੇ ਹਨ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …