Breaking News

ਆਮ ਆਦਮੀ ਪਾਰਟੀ ਨੇ ਇਸ ਮਸ਼ਹੂਰ ਪੰਜਾਬੀ ਹਸਤੀ ਨੂੰ ਦਿੱਤੀ ਇਸ ਜਗ੍ਹਾ ਤੋਂ ਟਿਕਟ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਕਾਫੀ ਕੁਝ ਵੇਖਣ ਨੂੰ ਮਿਲਿਆ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਈ ਤਰਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਅੰਦਰ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਉੱਥੇ ਹੀ ਵੱਖ-ਵੱਖ ਖੇਤਰਾ ਦੀਆਂ ਬਹੁਤ ਸਾਰੀਆਂ ਸਖਸ਼ੀਅਤਾਂ ਆਪਣੇ ਖੇਤਰ ਨੂੰ ਛੱਡ ਕੇ ਰਾਜਨੀਤੀ ਵਿਚ ਆ ਰਹੀਆਂ ਹਨ ਜਿਨ੍ਹਾਂ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਗਿਆ ਸੀ।

ਜਿੱਥੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਪਾਰਟੀ ਵਿੱਚ ਅਜੇ ਵੀ ਕਾਟੋ ਕਲੇਸ਼ ਨਜ਼ਰ ਆ ਰਿਹਾ ਹੈ। ਹੁਣ ਆਮ ਆਦਮੀ ਪਾਰਟੀ ਵੱਲੋਂ ਇਸ ਮਸ਼ਹੂਰ ਹਸਤੀ ਨੂੰ ਇਸ ਜਗ੍ਹਾ ਤੋਂ ਟਿਕਟ ਦਿੱਤੀ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕਈ ਵਾਰ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਰੈਲੀਆਂ ਕੀਤੀਆਂ ਗਈਆਂ ਹਨ।

ਉਥੇ ਹੀ ਵੱਖ-ਵੱਖ ਚੋਣ ਹਲਕਿਆਂ ਵਿਚ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਗਏ ਹਨ। ਇਸ ਕੜੀ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਆਪਣੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਉਮੀਦਵਾਰਾਂ ਦੇ ਨਾਮ ਸ਼ਾਮਲ ਹਨ। ਜਿੱਥੇ ਹੁਣ ਆਮ ਆਦਮੀ ਪਾਰਟੀ ਵੱਲੋਂ ਕਬੱਡੀ ਦੇ ਖਿਡਾਰੀ ਗੁਰਲਾਲ ਘਨੌਰ ਨੂੰ ਘਨੌਰ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਜਿਨ੍ਹਾਂ ਵੱਲੋਂ ਅੰਤਰਰਾਸ਼ਟਰੀ ਕਬੱਡੀ ਮੈਚ ਖੇਡੇ ਗਏ ਹਨ ਅਤੇ ਵਰਲਡ ਕਬੱਡੀ ਕੱਪ ਜਿੱਤਣ ਵਾਲੇ ਇਸ ਖਿਡਾਰੀ ਨੇ ਇਸ ਹਲਕੇ ਵਿੱਚ ਆਪਣਾ ਬਹੁਤ ਹੀ ਜ਼ਿਆਦਾ ਪਿਆਰ ਹਾਸਲ ਕੀਤਾ ਹੈ।

ਜਿਨ੍ਹਾਂ ਵੱਲੋਂ ਸਿਆਸਤ ਵਿੱਚ ਆਉਣ ਲਈ ਪੰਜਾਬ ਪੁਲਿਸ ਵਿੱਚ ਸਹਾਇਕ ਸਬ ਇੰਸਪੈਕਟਰ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਇਸੇ ਸਾਲ ਸਿਆਸਤ ਵਿਚ ਕਦਮ ਰੱਖ ਲਿਆ ਗਿਆ ਹੈ। ਉਥੇ ਹੀ ਉਨ੍ਹਾਂ ਨੂੰ ਉਮੀਦ ਹੈ ਕਿ ਜਿਸ ਤਰ੍ਹਾਂ ਲੋਕਾਂ ਵੱਲੋਂ ਉਨ੍ਹਾਂ ਨੂੰ ਕਬੱਡੀ ਦੇ ਮੈਦਾਨ ਵਿੱਚ ਇੰਨਾ ਪਿਆਰ ਦਿੱਤਾ ਗਿਆ ਹੈ, ਉਨ੍ਹਾਂ ਪਿਆਰ ਹੀ ਉਨ੍ਹਾਂ ਨੂੰ ਚੋਣਾਂ ਵਿੱਚ ਦਿੱਤਾ ਜਾਵੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …