ਆਈ ਤਾਜ਼ਾ ਵੱਡੀ ਖਬਰ
ਦੁਨੀਆ ਵਿੱਚ ਜਿੱਥੇ ਕੁਦਰਤੀ ਕਰੋਪੀ ਕਰੋਨਾ ਦਾ ਕਹਿਰ ਵੇਖਿਆ ਜਾ ਰਿਹਾ ਹੈ ਜਿੱਥੇ ਫਿਰ ਤੋਂ ਕਰੋਨਾ ਕੇਸਾਂ ਵਿਚ ਵਾਧਾ ਵੇਖਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਦੇਸ਼ਾਂ ਵਿਚ ਫਿਰ ਤੋ ਕਰੋਨਾ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾ ਦਿਤੀਆਂ ਜਾ ਰਹੀਆਂ ਹਨ। ਉਥੇ ਹੀ ਭਾਰਤ ਵਿੱਚ ਵੀ ਕਰੋਨਾ ਕੇਸਾਂ ਦੇ ਨਾਲ ਨਾਲ ਵਧ ਰਹੇ ਸੜਕ ਹਾਦਸਿਆਂ ਦੇ ਕਾਰਨ ਵੀ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਜਿੱਥੇ ਮੌਸਮ ਵਿਚ ਵੀ ਤਬਦੀਲੀ ਆਈ ਹੈ ਅਤੇ ਧੁੰਦ ਪੈਣ ਦੇ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਰਹੇ ਹਨ ਜਿਨ੍ਹਾਂ ਕਾਰਨ ਬਹੁਤ ਸਾਰੇ ਪਰਿਵਾਰਾਂ ਵਿਚ ਸੋਗ ਦੀ ਲਹਿਰ ਫੈਲ ਰਹੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤਾਂ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਜਲੰਧਰ-ਜੰਮੂ ਨੈਸ਼ਨਲ ਹਾਈਵੇ ਉੱਪਰ ਭੋਗਪੁਰ ਦੇ ਨਜ਼ਦੀਕ ਹੋਣ ਦੀ ਖਬਰ ਸਾਹਮਣੇ ਆਈ ਹੈ, ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜਲੰਧਰ ਆ ਰਹੀ ਇਕ ਕਾਰ ਭੋਗਪੁਰ ਦੇ ਵਾਰਡ ਡੱਲੀ ਨੇੜੇ ਪਹੁੰਚੀ ਤਾਂ ਅਚਾਨਕ ਹੀ ਕਾਰ ਬੇਕਾਬੂ ਹੋ ਕੇ ਡਿਵਾਇਡਰ ਨੂੰ ਕਰਾਸ ਕਰਦੀ ਹੋਈ ਦੂਜੀ ਸਾਈਡ ਤੇ ਚਲੇ ਗਈ।
ਜੋ ਜਲੰਧਰ ਤੋ ਭੋਗਪੁਰ ਵੱਲ ਨੂੰ ਜਾ ਰਹੀ ਇਕ ਹੋਰ ਕਾਰ ਨਾਲ ਟਕਰਾ ਗਈ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ ਦੋਵਾਂ ਕਾਰਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਕਾਰ ਵਿੱਚ ਕਾਰ ਚਾਲਕ ਬੁਰੀ ਤਰ੍ਹਾਂ ਫਸ ਗਿਆ। ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ,ਉਥੇ ਹੀ ਰਾਹਗੀਰ ਲੋਕਾਂ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਨ੍ਹਾਂ ਵਿਚੋਂ ਇਕ ਔਰਤ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਉਸ ਦੀ ਮੌਤ ਹੋ ਗਈ।
ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ। ਜਿੱਥੇ ਅਜੇ ਇਨ੍ਹਾਂ ਮ੍ਰਿਤਕਾਂ ਅਤੇ ਜਖਮੀਆਂ ਦੀ ਪਹਿਚਾਣ ਨਹੀਂ ਹੋ ਸਕੀ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਮਾਰੇ ਗਏ ਪਤੀ ਪਤਨੀ ਦੀ ਪਹਿਚਾਣ ਇਕ ਪੁਲਸ ਮੁਲਾਜ਼ਮ ਵਜੋਂ ਹੋਈ ਹੈ, ਜੋ ਆਪਣੀ ਪਤਨੀ ਨਾਲ ਦਵਾਈ ਲੈਣ ਲਈ ਜਲੰਧਰ ਜਾ ਰਿਹਾ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …