ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿਚ ਆਏ ਦਿਨ ਕੋਈ ਨਾ ਕੋਈ ਨਵਾਂ ਧਮਾਕਾ ਹੋ ਰਿਹਾ ਹੈ ਜਿੱਥੇ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਾਸਤੇ ਰਣਨੀਤੀਆਂ ਉਲੀਕਿਆ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ। ਕਈ ਪਾਰਟੀਆਂ ਦੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਲਾ ਵੀ ਲਗਾਤਾਰ ਜਾਰੀ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾਈ ਗਈ ਹੈ ਜਿਸ ਵਿੱਚ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਸਾਮਲ ਹੋਏ ਹਨ।
ਹੁਣ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਅਚਾਨਕ ਇਹ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਜਿਥੇ ਕਾਨੂੰਨਾਂ ਨੂੰ ਰੱਦ ਕਰਾ ਕੇ ਮੋਰਚਾ ਜਿੱਤ ਲਿਆ ਗਿਆ ਹੈ ਉਥੇ ਹੀ ਹੁਣ ਪੰਜਾਬੀ ਗਾਇਕ ਬੱਬੂ ਮਾਨ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿੱਚ ਕਿਸਾਨਾਂ ਦੀ ਵੱਖਰੀ ਪਾਰਟੀ ਜੂਝਦਾ ਪੰਜਾਬ ਪਾਰਟੀ ਦਾ ਐਲਾਨ ਕਰ ਦਿਤਾ ਗਿਆ ਹੈ। ਜਿਸ ਬਾਰੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਪਾਰਟੀ ਵੱਲੋਂ ਆਪਣਾ ਏਜੰਡਾ ਮਿੱਥਿਆ ਜਾਵੇਗਾ ਅਤੇ ਉਸ ਨਾਲ ਹੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਗੱਲ ਕੀਤੀ ਜਾਵੇਗੀ।
ਜਿਨ੍ਹਾਂ ਪਾਰਟੀਆਂ ਵੱਲੋਂ ਇਸ ਏਜੰਡੇ ਨੂੰ ਸਮਰਥਨ ਦਿੱਤਾ ਜਾਵੇਗਾ ਉਹਨਾਂ ਨਾਲ ਕਿਸਾਨਾਂ ਦੀ ਇਹ ਪਾਰਟੀ ਸਹਿਮਤ ਹੋਵੇਗੀ ਤੇ ਜਿਨ੍ਹਾਂ ਵੱਲੋਂ ਸਹਿਮਤੀ ਨਹੀਂ ਦਿੱਤੀ ਜਾਵੇਗੀ ਉਨ੍ਹਾਂ ਪਾਰਟੀਆਂ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੌਜੂਦਾ ਸਖਸ਼ੀਅਤਾਂ ਵੱਲੋਂ ਕੋਈ ਵੀ ਚੋਣ ਨਹੀਂ ਲੜਨਗੇ। ਇਸ ਮੌਕੇ ਉਪਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਵੀ ਮੌਜੂਦ ਸਨ।
ਇਸ ਨਵੀਂ ਪਾਰਟੀ ਬਾਰੇ ਗਾਇਕ ਬੱਬੂ ਮਾਨ ਵੱਲੋਂ ਆਖਿਆ ਗਿਆ ਹੈ ਕਿ ਕਿਸਾਨਾਂ ਨੂੰ ਚੋਣਾਂ ਲੜ ਕੇ ਸਿਸਟਮ ਬਦਲਣਾ ਚਾਹੀਦਾ ਹੈ। ਜਿਸ ਬਾਰੇ ਪਹਿਲਾਂ ਵੀ ਬਹੁਤ ਸਾਰੇ ਲੋਕ ਆਖ ਚੁੱਕੇ ਹਨ ਕਿ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਇਸ ਸੰਘਰਸ਼ ਵਿਚ ਡਟੇ ਹੋਏ ਸਨ। ਅਤੇ ਇਸ ਸੰਘਰਸ਼ ਦੇ ਕਾਰਨ ਹੀ ਪੰਜਾਬ ਹਰਿਆਣਾ ਇਕੱਠੇ ਹੋਏ ਹਨ । ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਇਕਮੁੱਠਤਾ ,ਕਿਸਾਨਾਂ ਦੀ ਲਹਿਰ ਦੀ ਜਿੱਤ ਇਸ ਪੰਜਾਬ ਨੂੰ ਇਕ ਨਵੀਂ ਦਿਸ਼ਾ ਦੇ ਸਕਦੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …