Breaking News

ਪੰਜਾਬ : ਸਕੂਲਾਂ ਚ ਇਹਨਾਂ ਵਿਦਿਆਰਥੀਆਂ ਲਈ ਸਰਦੀਆਂ ਨੂੰ ਦੇਖਦੇ ਹੋਏ ਬਦਲਿਆ ਗਿਆ ਟਾਈਮ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਲੰਮਾ ਸਮਾਂ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ। ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਜਿੱਥੇ ਟੀਕਾਕਰਣ ਮੁਹਿੰਮ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਿਆ ਗਿਆ ਉਥੇ ਹੀ ਕਰੋਨਾ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਬੱਚਿਆਂ ਨੂੰ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਓਥੇ ਹੀ ਸਕੂਲ ਆਉਣ ਵਾਲੇ ਅਧਿਆਪਕਾਂ ਅਤੇ ਬਾਕੀ ਸਟਾਫ਼ ਦਾ ਟੀਕਾਕਰਨ ਵੀ ਲਾਜ਼ਮੀ ਕੀਤਾ ਗਿਆ ਹੈ। ਬੀਤੇ ਕੁਝ ਦਿਨਾਂ ਤੋਂ ਮੌਸਮ ਦੀ ਤਬਦੀਲੀ ਕਾਰਨ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿਚ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਿੱਥੇ ਬੱਚਿਆਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ ਉਥੇ ਹੀ ਠੰਡ ਵੀ ਪਹਿਲਾਂ ਦੇ ਮੁਕਾਬਲੇ ਵਧੇਰੇ ਵਧ ਚੁੱਕੀ ਹੈ। ਹੁਣ ਪੰਜਾਬ ਦੇ ਸਕੂਲਾਂ ਵਿਚ ਇਹਨਾਂ ਵਿਦਿਆਰਥੀਆਂ ਲਈ ਸਰਦੀਆਂ ਨੂੰ ਦੇਖਦੇ ਹੋਏ ਟਾਈਮ ਬਦਲਿਆ ਗਿਆ ਹੈ। ਕਰੋਨਾ ਕਾਰਨ ਲੰਮੇ ਸਮੇਂ ਬਾਅਦ ਸਕੂਲਾਂ ਨੂੰ ਖੋਲਿਆ ਗਿਆ ਸੀ ਉਥੇ ਹੀ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ। ਜਿਥੇ ਹੁਣ ਬੱਚਿਆਂ ਨੂੰ ਸਰਦੀਆਂ ਦੇ ਸਮੇਂ ਦੇ ਅਨੁਸਾਰ ਸਕੂਲ ਆਉਣਾ ਪੈ ਰਿਹਾ ਹੈ। ਉਥੇ ਹੀ ਮੌਸਮ ਦੀ ਤਬਦੀਲੀ ਹੋਣ ਕਾਰਨ ਵੀ ਬੱਚਿਆਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ ਅਤੇ ਬੱਚਿਆਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ।

ਜਿੱਥੇ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ੁਰੂ ਹੋਣ ਜਾ ਰਹੀਆਂ ਪੰਜਵੀਂ ਤੇ ਅੱਠਵੀਂ ਦੀਆਂ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਹਿਮ ਫੈਸਲਾ ਲਿਆ ਹੈ। ਜਿੱਥੇ ਇਹ ਪ੍ਰੀਖਿਆਵਾਂ 20 ਦਸੰਬਰ ਤੋਂ ਸ਼ੁਰੂ ਹੋਣਗੀਆਂ , ਉੱਥੇ ਹੀ ਇਨ੍ਹਾਂ ਪ੍ਰੀਖਿਆਵਾਂ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਗਈ ਹੈ।

ਬੀਤੇ ਦੋ ਦਿਨਾਂ ਤੋਂ ਜਿੱਥੇ ਮੌਸਮ ਵਿੱਚ ਤਬਦੀਲੀ ਹੋਣ ਦੇ ਕਾਰਨ ਭਾਰੀ ਠੰਡ ਹੋ ਗਈ ਹੈ। ਉਥੇ ਹੀ ਹੋਣ ਵਾਲੀਆਂ ਪ੍ਰੀਖਿਆਵਾਂ 9 ਵਜੇ ਦੀ ਬਜਾਏ ਹੁਣ ਸਵੇਰੇ 10 ਵਜੇ ਸ਼ੁਰੂ ਹੋਣਗੀਆਂ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 20 ਦਸੰਬਰ ਤੋਂ ਸ਼ੁਰੂ ਹੋਣ ਵਾਲੀਆਂ ਪੰਜਵੀਂ ਤੇ ਅੱਠਵੀਂ ਕਲਾਸਾਂ ਦੀਆਂ ਟਰਮ ਪ੍ਰੀਖਿਆਵਾਂ 20 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਉੱਥੇ ਹੀ ਸਰਦੀ ਦੇ ਵਾਧੇ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖ ਕੇ ਇਹ ਫੈਸਲਾ ਲਿਆ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …