ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਕਈ ਤਰਾਂ ਦੇ ਐਲਾਨ ਕਰਕੇ ਵੋਟਾਂ ਲੈਣ ਲਈ ਭਰਮਾਇਆ ਜਾ ਰਿਹਾ ਹੈ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇੱਕ-ਦੂਜੇ ਪਾਰਟੀ ਦੇ ਕੀਤੇ ਜਾ ਰਹੇ ਕਾਰਜਾਂ ਉਪਰ ਵੀ ਕਈ ਤਰਾਂ ਦੇ ਤੰਜ ਕੱਸੇ ਜਾ ਰਹੇ ਹਨ। ਜਿਨ੍ਹਾਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਵਿੱਚ ਰੈਲੀਆਂ ਕਰਕੇ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੌ ਦਿਨਾਂ ਵਿਚ ਸੋ ਹਲਕਿਆਂ ਦਾ ਦੌਰਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਆਖਿਆ ਗਿਆ ਹੈ ਕਿ ਉਹਨਾਂ ਵੱਲੋਂ ਵੀ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ 20 ਦਿਨਾਂ ਦੇ ਅੰਦਰ ਕਰ ਦਿੱਤਾ ਜਾਵੇਗਾ।
ਪਰ ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਕਾਟੋ ਕ-ਲੇ-ਸ਼ ਲਗਾਤਾਰ ਜਾਰੀ ਹੈ। ਜੇਕਰ ਇਹ ਕੰਮ ਹੋ ਗਿਆ ਤਾਂ ਮੈਂ ਰਾਜਨੀਤੀ ਛੱਡ ਦੇਵਾਗਾ ਨਵਜੋਤ ਸਿੱਧੂ ਵੱਲੋਂ ਖੁਦ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਆਮ ਆਦਮੀ ਪਾਰਟੀ ਵੱਲੋਂ ਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਦੇ ਹੋਏ ਨਵਜੋਤ ਸਿੱਧੂ ਵੱਲੋਂ ਆਖਿਆ ਗਿਆ ਹੈ ਕਿ ਉਹ ਮੇਰੇ ਨਾਲ ਬੈਠ ਕੇ ਵਿਚਾਰ ਚਰਚਾ ਕਰਨ। ਉਨ੍ਹਾਂ ਵੱਲੋਂ ਜਿੱਥੇ ਕੇਜਰੀਵਾਲ ਨੂੰ ਬਹਿਸ ਕਰਨ ਦੀ ਚੁਣੌਤੀ ਦਿੱਤੀ ਗਈ ਹੈ।
ਉਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਅਗਰ ਇਸ ਬਹਿਸ ਵਿਚ ਮੈਂ ਹਾਰ ਜਾਂਦਾ ਹਾਂ ਤਾਂ ਮੈ ਰਾਜਨੀਤੀ ਛੱਡ ਦੇਵਾਗਾ। ਨਵਜੋਤ ਸਿੰਘ ਸਿੱਧੂ ਵੱਲੋਂ ਇਹ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਉਹ ਸ਼ਨੀਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਸ ਸਮੇਂ ਉਨ੍ਹਾਂ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਸਿਆਸੀ ਸੈਲਾਨੀ ਵੀ ਕਰਾਰ ਦਿਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਚੋਣਾਂ ਨੂੰ ਲੈ ਕੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਿਹਾ ਹੈ।
ਜਿਸ ਤਰਾਂ ਪਹਿਲਾਂ ਦਿੱਲੀ ਵਿੱਚ ਕੀਤੇ ਗਏ ਸਨ ਜਿੱਥੇ ਉਨ੍ਹਾਂ ਵੱਲੋਂ ਦਿੱਲੀ ਵਿੱਚ 8 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਉਸ ਵਿੱਚੋਂ ਨੌਜਵਾਨ ਨੂੰ ਸਿਰਫ 440 ਨੌਕਰੀਆਂ ਹੀ ਦਿੱਤੀਆਂ ਗਈਆਂ ਹਨ। ਪਰ ਨਵਜੋਤ ਸਿੱਧੂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਕ ਵੀਡੀਓ ਦੇ ਕਾਰਨ ਵਿਵਾਦਾਂ ਵਿਚ ਫ਼ਸਦੇ ਹੋਏ ਨਜ਼ਰ ਆ ਰਹੇ ਹਨ ਉਨ੍ਹਾਂ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਜਿਥੇ ਅੱਪਸ਼ਬਦ ਬੋਲਦੇ ਹੋਏ ਵਿਖਾਈ ਦਿੰਦੇ ਹਨ, ਉਥੇ ਹੀ ਗਾਲਾਂ ਵੀ ਕੱਢੀਆਂ ਗਈਆਂ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …