ਆਈ ਤਾਜ਼ਾ ਵੱਡੀ ਖਬਰ
ਜਿੱਥੇ ਪੰਜਾਬ ‘ਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਕਾਫੀ ਸਰਗਰਮ ਨਜ਼ਰ ਆ ਰਹੀਆਂ ਹਨ । ਹਰ ਇਕ ਸਿਆਸੀ ਪਾਰਟੀ ਇਨ੍ਹਾਂ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਨੂੰ ਰੁਝਾਨ ਦੇ ਵਿੱਚ ਲੁਗੀ ਹੋਈ ਹੈ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਵੱਧ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਜਾ ਸਕਣ । ਸਾਰੇ ਹੀ ਸਿਆਸੀ ਪਾਰਟੀਆਂ ਦੇ ਲੀਡਰ ਇਨ੍ਹਾਂ ਚੋਣਾਂ ਤੋਂ ਪਹਿਲਾਂ ਸਿਆਸਤ ਵਿੱਚ ਪੂਰੀ ਤਰ੍ਹਾਂ ਰੁੱਝੇ ਹੋਏ ਹਨ । ਸਿਆਸੀ ਲੀਡਰ ਇੱਕ ਦੂਜੇ ਦੇ ਉੱਪਰ ਲਗਾਤਾਰ ਇਲਜ਼ਾਮ ਲਗਾ ਰਹੇ ਹਨ । ਇਸੇ ਵਿਚਕਾਰ ਹੁਣ ਅਕਾਲੀ ਦਲ ਦੇ ਸੀਨੀਅਰ ਆਗੂ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਕਿਉਂਕਿ ਹੁਣ ਬਿਕਰਮਜੀਤ ਸਿੰਘ ਮਜੀਠੀਆ ਕਾਨੂੰਨ ਦੇ ਘੇਰੇ ਵਿੱਚ ਆ ਚੁੱਕੇ ਹਨ ਤੇ ਉਨ੍ਹਾਂ ਉੱਪਰ ਐਫ ਆਈ ਆਰ ਤੱਕ ਦਰਜ ਕੀਤੀ ਗਈ ਹੈ ।
ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਇਹ ਐਫ.ਆਈ ਆਰ ਮੋਹਾਲੀ ਦੇ ਵਿਚ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਟੀਮ ਦੇ ਵੱਲੋਂ ਦਰਜ ਕੀਤੀ ਗਈ ਹੈ । ਇਹ ਐੱਫਆਈਆਰ ਕਿਉਂ ਤੇ ਕਿਨ੍ਹਾਂ ਕਾਰਨਾਂ ਦੇ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੀ ਗਈ ਹੈ , ਇਸ ਬਾਰੇ ਪੁਲੀਸ ਦੇ ਵੱਲੋਂ ਅਜੇ ਤੱਕ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ । ਸੂਤਰਾਂ ਦੇ ਹਵਾਲੇ ਭੇਜੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਜਲਦ ਹੀ ਹੁਣ ਬਿਕਰਮਜੀਤ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਹੋ ਸਕਦੀ ਹੈ ।
ਪਰ ਜਦੋਂ ਪੱਤਰਕਾਰਾਂ ਦੀ ਵੱਲੋਂ ਪੁਲੀਸ ਦੇ ਨਾਲ ਇਸ ਸਬੰਧੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ , ਕੋਈ ਵੀ ਪੁਲੀਸ ਅਧਿਕਾਰੀ ਨੇ ਇਸ ਸੰਬੰਧੀ ਗੱਲਬਾਤ ਨਹੀਂ ਕੀਤੀ । ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਦੇਰ ਰਾਤ ਇਹ ਐੱਫਆਈਆਰ ਮੋਹਾਲੀ ਦੇ ਵਿੱਚ ਦਰਜ ਕੀਤੀ ਗਈ ਹੈ । ਅਜਿਹੀਆਂ ਵੀ ਖਬਰਾਂ ਸਾਹਮਣੇ ਆਈਆਂ ਹਨ ਕਿ ਡਰੱਗ ਮਾਮਲੇ ਨੂੰ ਲੈ ਕੇ ਹੁਣ ਪੁਲਿਸ ਨੇ ਮਜੀਠੀਆ ਖ਼ਿ-ਲਾ-ਫ਼ ਇਕ ਨਵਾਂ ਕੇਸ ਦਰਜ ਕਰ ਲਿਆ ਹੈ । ਜਿਸ ਨੂੰ ਲੈ ਕੇ ਹੁਣ ਜਲਦ ਹੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ ।
ਕਿਉਂਕਿ ਉਨ੍ਹਾਂ ਦੀ ਗ੍ਰਿਫਤਾਰੀ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾਅਵਾ ਕਰ ਰਹੇ ਸਨ ਕਿ ਐਸਆਈਟੀ ਦੀ ਰਿਪੋਰਟ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਦਾ ਨਾਮ ਵੀ ਸ਼ਾਮਲ ਹੈ । ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਡਰੱਗ ਮਾਮਲੇ ਦੇ ਵਿੱਚ ਬਿਕਰਮਜੀਤ ਸਿੰਘ ਮਜੀਠੀਆ ਤੇ ਮੁੜ ਲਗਾਤਾਰ ਦੋਸ਼ ਲੱਗ ਰਹੇ ਸਨ ਤੇ ਇਸੇ ਵਿਚਕਾਰ ਹੁਣ ਉਨ੍ਹਾਂ ਤੇ ਐੱਫ ਆਈ ਆਰ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਪਰ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਕਿ ਆਖਰ ਬਿਕਰਮਜੀਤ ਸਿੰਘ ਮਜੀਠੀਆ ਤੇ ਇਹ ਐਫ ਆਈ ਆਰ ਕਿਉਂ ਦਰਜ ਕੀਤੀ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …